International

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਇਕ ਕੇਸ ’ਚ ਦੋਸ਼ੀ ਕਰਾਰ

ਇਸਲਾਮਾਬਾਦ  – ਪਾਕਿਸਤਾਨ ਦੀ ਇਕ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦੇਸ਼ ਦੇ ਗੋਪਨੀਯਤਾ ਕਾਨੂੰਨਾਂ ਦੀ ਉਲੰਘਣਾ ਨਾਲ ਜੁੜੇ ਇਕ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ। ਇਮਰਾਨ  ਨੂੰ ਪਿਛਲੇ ਸਾਲ ਮਾਰਚ ਵਿੱਚ ਵਾਸ਼ਿੰਗਟਨ ਵਿੱਚ ਪਾਕਿਸਤਾਨ ਦੇ ਦੂਤਘਰ ਦੁਆਰਾ ਭੇਜੀ ਗਈ ਇੱਕ ਗੁਪਤ ਡਿਪਲੋਮੈਟਿਕ ਕੇਬਲ (ਸਾਈਫਰ) ਲੀਕ ਕਰਕੇ ਅਧਿਕਾਰਤ ਸੀਕਰੇਟਸ ਐਕਟ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਇਸ ਸਾਲ ਅਗਸਤ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਮਰਾਨ ਦੇ ਨਾਲ ਹੀ ਇਸ ਮਾਮਲੇ ’ਚ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਵੀ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਮਰਾਨ ਨੇ ਉਕਤ ਦਸਤਾਵੇਜ਼ ਦੀ ਵਰਤੋਂ ਇਹ ਸੁਝਾਅ ਦੇਣ ਲਈ ਕੀਤੀ ਸੀ ਕਿ ਉਨ੍ਹਾਂ ਦੀ ਸਰਕਾਰ ਵਿਦੇਸ਼ੀ ਸਾਜ਼ਿਸ਼ ਦੇ ਨਤੀਜੇ ਵਜੋਂ ਡੇਗ ਦਿੱਤੀ ਗਈ ਸੀ। ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਵਿਸ਼ੇਸ਼ ਅਦਾਲਤ ਦੇ ਜੱਜ ਅਬੁਲ ਹਸਨਤ ਜੁਲਕਰਨੈਨ ਨੇ ਕੇਸ ਦੀ ਸੁਣਵਾਈ ਕੀਤੀ। ਇਮਰਾਨ ਅਤੇ ਕੁਰੈਸ਼ੀ ਨੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਰੱਦ ਕਰਦਿਆਂ ਆਪਣੇ ਆਪ ਨੂੰ ਬੇਕਸੂਰ ਦੱਸਿਆ ਹੈ।

Related posts

ਈਰਾਨ ਵਿਰੁੱਧ ਫੌਜੀ ਕਾਰਵਾਈ ਰੋਕਣ ਲਈ ਅਮਰੀਕਨ ਕਾਂਗਰਸ ਵਲੋਂ ਮਤਾ ਪਾਸ

admin

ਟਰੰਪ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ‘ਤੇ ਖਫ਼ਾ ਕਿਉਂ ਹੈ?

admin

ਗ੍ਰੀਨ ਕਾਰਡ ਦੀ ਅਰਜ਼ੀ ਦੇਣ ਵਾਲੇ ਸਾਰੇ ਪ੍ਰਵਾਸੀਆਂ ਨੂੰ ਆਪਣੇ ਦੇਸ਼ ਵਾਪਸ ਜਾਣ ਦੀ ਲੋੜ ਨਹੀਂ

admin