International

ਪਾਕਿਸਤਾਨ ਦੇ ਸੂਚਨਾ ਮੰਤਰੀ ਬੋਲੇ – ਦੋਸ਼ੀ ਪਾਏ ਜਾਣ ਤਕ ਨਹੀਂ ਹੋਵੇਗੀ ਮੰਤਰੀਆਂ ਖ਼ਿਲਾਫ਼ ਕਾਰਵਾਈ

ਇਸਲਾਮਾਬਾਦ – ਦੁਨੀਆ ਭਰ ਦੀਆਂ ਮਸ਼ਹੂਰ ਹਸਤੀਆਂ ਦੀਆਂ ਵਿੱਤੀ ਜਾਇੰਦਾਦਾਂ ਨੂੰ ਉਜਾਗਰ ਕਰਨ ਵਾਲੇ ਪੈਂਡੋਰਾ ਪੇਪਰਜ਼  ਨੂੰ ਲੈ ਕੇ ਪਾਕਿਸਤਾਨ ਵਿਚ ਤੁਫਾਨ ਮਚਿਆ ਹੋਇਆ ਹੈ। ਇਸ ਵਿਚ ਇਮਰਾਨ ਦੀ ਕੈਬਨਿਟ ਦੇ ਕਈ ਮੰਤਰੀਆਂ ਦੇ ਨਾਲ-ਨਾਲ ਵਿਰੋਧੀ ਪਾਰਟੀਆਂ ਦੇ ਆਗੂਆਂ ਦਾ ਨਾਂ ਵੀ ਸ਼ਾਮਲ ਹੈ। ਵਿਰੋਧੀ ਪਾਰਟੀਆਂ ਲਗਾਤਾਰ ਇਮਰਾਨ ਖ਼ਾਨ ਦੇ ਅਸਤੀਫੇ ਦੀ ਮੰਗ ਕਰ ਰਹੀਆਂ ਹਨ। ਉੱਥੇ ਹੀ ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਕਿਹਾ ਕਿ ਜਿਨ੍ਹਾਂ ਕੈਬਨਿਟ ਮੰਤਰੀਆਂ ਦੇ ਨਾਂ ਪੈਂਡੋਰਾ ਪੇਪਰਜ਼ ਵਿਚ ਸਾਹਮਣੇ ਆਏ ਹਨ ਉਨ੍ਹਾਂ ਦੇ ਸਬੰਧਿਤ ਅਹੁਦਿਆਂ ਤੋਂ ਉਦੋਂ ਤਕ ਨਹੀਂ ਹਟਾਇਆ ਜਾਵੇਗਾ ਜਦੋਂ ਤਕ ਦੋਸ਼ ਸਾਬਿਤ ਨਹੀਂ ਹੋ ਜਾਂਦੇ।

ਡਾਨ ਦੀ ਰਿਪੋਰਟ ਦੇ ਅਨੁਸਾਰ ਚੌਧਰੀ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਦੋਸ਼ੀ ਸਾਬਤ ਹੋਣ ਤੋਂ ਬਾਅਦ ਹੀ ਕਿਸੇ ਦੇ ਖ਼ਿਲਾਫ਼ ਕਈ ਕਾਰਵਾਈਆਂ ਕੀਤੀਆਂ ਜਾਣਗੀਆਂ। ਚੌਧਰੀ ਨੇ ਸੋਮਵਾਰ ਨੂੰ ਐਲਾਨ ਕੀਤਾ ਸੀ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਾਂਡੋਰਾ ਪੇਪਰਜ਼ ਮਾਮਲੇ ਵਿਚ ਪਾਕਿਸਤਾਨੀ ਨਾਵਾਂ ਦੀ ਜਾਂਚ ਲਈ ਇਕ ਸੈੱਲ ਕਾਇਮ ਕੀਤਾ ਸੀ। ਹਾਲਾਂਕਿ ਵਿਰੋਧੀ ਪਾਰਟੀਆਂ ਨੇ ਇਮਰਾਨ ਖਾਨ ਦੇ ਇਸ ਕਦਮ ਨੂੰ ਧੋਖਾ ਕਰਾਰ ਦਿੱਤਾ ਹੈ। ਵਿਰੋਧੀ ਧਿਰ ਨੇ ਨਿਆਂਇਕ ਕਮਿਸ਼ਨ ਜਾਂ ਪਨਾਮਾ ਪੇਪਰਜ਼ ਵਰਗੇ ਸੁਤੰਤਰ ਕਮਿਸ਼ਨ ਰਾਹੀਂ ਜਾਂਚ ਦੀ ਮੰਗ ਕੀਤੀ ਹੈ। ਪਾਂਡੋਰਾ ਪੇਪਰਜ਼ ਐਤਵਾਰ ਨੂੰ ਇੰਟਰਨੈਸ਼ਨਲ ਕੰਸੋਰਟੀਅਮ ਆਫ਼ ਇਨਵੈਸਟੀਗੇਟਿਵ ਜਰਨਲਿਸਟਸ (ਆਈਸੀਆਈਜੇ) ਦੁਆਰਾ ਜਾਰੀ ਕੀਤੇ ਗਏ ਸਨ। ਇਹ 117 ਦੇਸ਼ਾਂ ਦੇ 150 ਮੀਡੀਆ ਸੰਗਠਨਾਂ ਦੇ 600 ਪੱਤਰਕਾਰਾਂ ਦੀ ਸਹਾਇਤਾ ਨਾਲ ਤਿਆਰ ਕੀਤਾ ਗਿਆ ਹੈ। ਇਸ ਵਿਚ ਭਾਰਤ, ਪਾਕਿਸਤਾਨ ਤੇ ਅਮਰੀਕਾ ਸਮੇਤ 200 ਤੋਂ ਵੱਧ ਦੇਸ਼ਾਂ ਦੇ ਨੇਤਾਵਾਂ, ਅਰਬਪਤੀਆਂ, ਮਸ਼ਹੂਰ ਹਸਤੀਆਂ ਦੇ ਗੁਪਤ ਨਿਵੇਸ਼ਾਂ ਨੂੰ ਦੁਨੀਆ ਭਰ ਦੀਆਂ 14 ਕਾਨੂੰਨੀ ਤੇ ਵਿੱਤੀ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਤੋਂ ਮਿਲੇ 19 ਮਿਲੀਅਨ ਗੁਪਤ ਦਸਤਾਵੇਜ਼ਾਂ ਦੀ ਜਾਂਚ ਕਰਕੇ ਬੇਨਕਾਬ ਕੀਤਾ ਗਿਆ ਹੈ।

 

Related posts

ਟਰੰਪ ਦਾ ‘ਵਨ ਬਿਗ ਬਿਊਟੀਫੁੱਲ ਬਿੱਲ’ ਪਾਸ : ਇਸ ਬਿੱਲ ਵਿੱਚ ਅਜਿਹੀ ਕੀ ਖਾਸ ਗੱਲ ਹੈ ?

admin

ਇਜ਼ਰਾਈਲ-ਈਰਾਨ ਯੁੱਧ ਅਤੇ ਦੁਨੀਆਂ ਦਾ ‘ਪੁਲਿਸਮੈਨ’ !

admin

ਅਮਰੀਕੀ ਸੁਰੱਖਿਆ ਤਰਜੀਹਾਂ ਦੇ ਅਧਾਰ ‘ਤੇ ਅਮਰੀਕਾ ਨੇ ਯੂਕਰੇਨ ਨੂੰ ਫੌਜੀ ਸਹਾਇਤਾ ਰੋਕੀ !

admin