International

ਪਾਕਿਸਤਾਨ ਨੇ ਮੋਦੀ ਨੂੰ ਅਕਤੂਬਰ ਚ ਹੋਣ ਵਾਲੀ ਐਸ ਸੀ ਓ ਕਾਨਫਰੰਸ ਲਈ ਭੇਜਿਆ ਸੱਦਾ

ਇਸਲਾਮਾਬਾਦ – ਪਾਕਿਸਤਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਕਤੂਬਰ ਵਿਚ ਇੱਥੇ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ) ਦੇ ਸਰਕਾਰਾਂ ਦੇ ਮੁਖੀਆਂ ਦੇ ਸੰਮੇਲਨ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੀ ਬੁਲਾਰਨ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ‘ਡਾਨ’ ਅਖ਼ਬਾਰ ਦੀ ਖ਼ਬਰ ਮੁਤਾਬਕ ਹਫਤਾਵਾਰੀ ਪ੍ਰੈੱਸ ਕਾਨਫਰੰਸ ਦੌਰਾਨ ਵਿਦੇਸ਼ ਮੰਤਰਾਲੇ ਦੀ ਬੁਲਾਰਨ ਮੁਮਤਾਜ਼ ਜ਼ਾਹਰਾ ਬਲੋਚ ਨੇ ਦੱਸਿਆ ਕਿ 15-16 ਅਕਤੂਬਰ ਨੂੰ ਹੋਣ ਵਾਲੇ ਸੰਮੇਲਨ ‘ਚ ਹਿੱਸਾ ਲੈਣ ਲਈ ਸਰਕਾਰਾਂ ਦੇ ਮੁਖੀਆਂ ਨੂੰ ਸੱਦਾ ਭੇਜਿਆ ਗਿਆ ਹੈ। ਖ਼ਬਰ ਵਿੱਚ ਬਲੋਚ ਦੇ ਹਵਾਲੇ ਨਾਲ ਕਿਹਾ ਗਿਆ ਹੈ, “ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸੱਦਾ ਭੇਜਿਆ ਗਿਆ ਹੈ।” ਐਸ ਸੀ ਓ ਸਿਖਰ ਸੰਮੇਲਨ ਤੋਂ ਪਹਿਲਾਂ ਮੰਤਰੀ ਪੱਧਰੀ ਵਾਰਤਾਵਾਂ ਅਤੇ ਸੀਨੀਅਰ ਅਧਿਕਾਰੀਆਂ ਦੀਆਂ ਮੀਟਿੰਗਾਂ ਦੇ ਕਈ ਦੌਰ ਹੋਣਗੇ। ਐਸ ਸੀ ਓ ਮੈਂਬਰ ਦੇਸ਼ਾਂ ਵਿਚਕਾਰ ਵਿੱਤੀ, ਆਰਥਿਕ, ਸਮਾਜਿਕ-ਸੱਭਿਆਚਾਰਕ ਅਤੇ ਮਾਨਵਤਾਵਾਦੀ ਸਹਿਯੋਗ ‘ਤੇ ਧਿਆਨ ਕੇਂਦਰਤ ਕਰਨਗੇ। ਐਸ.ਸੀ.ਓ ਭਾਰਤ, ਚੀਨ, ਰੂਸ, ਪਾਕਿਸਤਾਨ, ਕਜ਼ਾਕਿਸਤਾਨ, ਕਿਰਗਿਸਤਾਨ, ਤਜ਼ਾਕਿਸਤਾਨ ਅਤੇ ਉਜ਼ਬੇਕਿਸਤਾਨ ਦਾ ਇੱਕ ਪ੍ਰਭਾਵਸ਼ਾਲੀ ਆਰਥਿਕ ਅਤੇ ਸੁਰੱਖਿਆ ਸਮੂਹ ਹੈ।

Related posts

ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਨੂੰ 31 ਸਾਲ ਦੀ ਕੈਦ, ਪਾਕਿਸਤਾਨ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਸੁਣਾਇਆ ਫੈਸਲਾ

Bunty

ਟਰੰਪ ਵਲੋਂ ਆਸਟ੍ਰੇਲੀਆ ਤੇ ਭਾਰਤ ਸਮੇਤ 60 ਦੇਸ਼ਾਂ ਨੂੰ ‘ਬੋਰਡ ਆਫ਼ ਪੀਸ’ ‘ਚ ਸ਼ਾਮਿਲ ਹੋਣ ਲਈ ਸੱਦਾ

admin

ਕਰਾਚੀ ‘’ਚ 210 ਰੁਪਏ ਪ੍ਰਤੀ ਕਿਲੋ ਵਿਕ ਰਿਹੈ ਦੁੱਧ, ਅਜੇ ਹੋਰ ਵਧਣਗੀਆਂ ਕੀਮਤਾਂ!

Bunty