International

ਪਾਕਿਸਤਾਨ ਵਲੋਂ ਅਫ਼ਗਾਨਿਸਤਾਨ ਵਿਰੁੱਧ ਫੌਜੀ ਓਪਰੇਸ਼ਨ : 29 ਲੋਕਾਂ ਦੀ ਮੌਤ ਜ਼ਖਮੀਂ

ਆਸਿਫ਼ ਮੁਨੀਰ, ਪਾਕਿਸਤਾਨ ਆਰਮੀ ਚੀਫ਼।

ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਸਰਹੱਦੀ ਇਲਾਕਿਆਂ ਵਿੱਚ ਤਣਾਅ ਬੇਹੱਦ ਵਧ ਗਿਆ ਹੈ। ਪਾਕਿਸਤਾਨੀ ਸੁਰੱਖਿਆ ਬਲਾਂ ਨੇ ਐਤਵਾਰ ਦੇਰ ਰਾਤ ਅਫ਼ਗਾਨਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ‘ਤੇ ਇੱਕ ਬਹੁਤ ਵੱਡਾ ਫੌਜੀ ਓਪਰੇਸ਼ਨ ਚਲਾਉਂਦਿਆਂ ਭਾਰੀ ਬੰਬਾਰੀ ਕੀਤੀ। ਇਸ ਯੋਜਨਾਬੱਧ ਹਮਲੇ ਵਿੱਚ ਹੁਣ ਤੱਕ 29 ਲੋਕਾਂ ਦੇ ਮਾਰੇ ਜਾਣ ਅਤੇ ਕਈਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਪਾਕਿਸਤਾਨ ਦੇ ਪ੍ਰਮੁੱਖ ਅਖ਼ਬਾਰ ‘ਡਾਨ ਨਿਊਜ਼’ ਮੁਤਾਬਕ ਇਹ ਕਾਰਵਾਈ ਪੂਰੀ ਤਰ੍ਹਾਂ ਗੁਪਤ ਸੂਚਨਾਵਾਂ ਦੇ ਆਧਾਰ ‘ਤੇ ਕੀਤੀ ਗਈ ਹੈ।

ਪਾਕਿਸਤਾਨ ਦੇ ਸੂਚਨਾ ਮੰਤਰੀ  ਅਤਾਉੱਲਾ ਤਰਾਰ ਨੇ ਇਸ ਸਰਹੱਦੀ ਹਮਲੇ ਦੀ ਪੁਸ਼ਟੀ ਕਰਦਿਆਂ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਸੁਰੱਖਿਆ ਬਲਾਂ ਨੇ ਖ਼ੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਬਹੁਤ ਹੀ ਯੋਜਨਾਬੱਧ ਤਰੀਕੇ ਨਾਲ ਪਾਕਿਸਤਾਨ-ਅਫ਼ਗਾਨਿਸਤਾਨ ਸਰਹੱਦ ‘ਤੇ ਸਥਿਤ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਮੰਤਰੀ ਨੇ ਸਾਫ਼ ਕੀਤਾ ਕਿ ਇਹ ਜਵਾਬੀ ਕਾਰਵਾਈ ਪਿਛਲੇ ਕੁਝ ਦਿਨਾਂ ਦੌਰਾਨ ਖੈਬਰ ਪਖਤੂਨਖਵਾ, ਬਲੋਚਿਸਤਾਨ ਅਤੇ ਕਰਾਚੀ ਵਿੱਚ ਮਾਸੂਮ ਨਾਗਰਿਕਾਂ ਅਤੇ ਪਾਕਿਸਤਾਨ ਰੇਂਜਰਸ (ਸਿੰਧ) ਦੇ ਕੈਂਪਾਂ ‘ਤੇ ਹੋਏ ਲਗਾਤਾਰ ਅੱਤਵਾਦੀ ਹਮਲਿਆਂ ਦੇ ਮੱਦੇਨਜ਼ਰ ਕੀਤੀ ਗਈ ਹੈ।

ਸਿੰਧ ਪੁਲਿਸ ਦੇ ਮੁਖੀ ਜਾਵੇਦ ਆਲਮ ਓਧੋ ਨੇ ਮੀਡੀਆ ਨੂੰ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਕਰਾਚੀ ਦੇ ਗੁਲਿਸਤਾਨ-ਏ-ਜੌਹਰ ਇਲਾਕੇ ਵਿੱਚ ਸਥਿਤ ਪਾਕਿਸਤਾਨ ਸਿੰਧ ਰੇਂਜਰਾਂ ਦੇ ਸੂਬਾਈ ਹੈੱਡਕੁਆਰਟਰ ਨੂੰ ਅੱਤਵਾਦੀਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਸੀ। ਇਸ ਭਿਆਨਕ ਅੱਤਵਾਦੀ ਹਮਲੇ ਦੇ ਦੌਰਾਨ ਹਮਲਾਵਰਾਂ ਨੇ ਵਿਸਫੋਟਕਾਂ ਨਾਲ ਭਰੀ ਇੱਕ ਗੱਡੀ ਨੂੰ ਸਿੱਧਾ ਮਿਲਟਰੀ ਕੈਂਪ ਦੇ ਮੁੱਖ ਗੇਟ ਨਾਲ ਟਕਰਾ ਦਿੱਤਾ ਸੀ। ਇਸ ਆਤਮਘਾਤੀ ਹਮਲੇ ਅਤੇ ਉਸ ਤੋਂ ਬਾਅਦ ਹੋਈ ਗੋਲੀਬਾਰੀ ਵਿੱਚ ਤਿੰਨ ਪਾਕਿਸਤਾਨੀ ਸੈਨਿਕ ਮਾਰੇ ਗਏ ਸਨ, ਜਦਕਿ ਜਵਾਬੀ ਕਾਰਵਾਈ ਵਿੱਚ ਤਿੰਨ ਕੱਟੜਪੰਥੀ ਅੱਤਵਾਦੀ ਵੀ ਢੇਰ ਕਰ ਦਿੱਤੇ ਗਏ ਸਨ। ਇਸੇ ਵੱਡੀ ਸੁਰੱਖਿਆ ਚੂਕ ਅਤੇ ਹਮਲੇ ਤੋਂ ਬਾਅਦ ਪਾਕਿਸਤਾਨੀ ਫੌਜ ਨੇ ਦੇਰ ਰਾਤ ਅਫ਼ਗਾਨਿਸਤਾਨ ਦੇ ਸਰਹੱਦੀ ਇਲਾਕਿਆਂ ਵਿੱਚ ਸਰਜੀਕਲ ਸਟ੍ਰਾਈਕ ਵਰਗੀ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ।

Related posts

ਲਾਗਤ ਕੀਮਤ ਤੋਂ 30 ਗੁਣਾ ਜ਼ਿਆਦਾ ‘ਤੇ ਵੇਚਿਆ ਜਾਂਦਾ ਹੈ ਅਮਰੀਕਾ ‘ਚ Insulin

Bunty

ਰਾਸ਼ਟਰਪਤੀ ਮੁਰਮੂ ਨੇ ਮੌਰੀਟਾਨੀਆ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

Bunty

ਈਰਾਨੀ ਜੇਲ੍ਹ ’ਚ ਬੰਦ ਨੋਬੇਲ ਜੇਤੂ ਨਰਗਿਸ ਮੁਹੰਮਦੀ ਦੀ ਸਜ਼ਾ ਵਧਾਈ

Bunty