ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ । ਇਸ ਮੌਕੇ ਪ੍ਰਸਿੱਧ ਅਦਾਕਾਰ ਦਰਸ਼ਨ ਔਲਖ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਆਪਣੇ ਗਾਏ ਗਾਣੇ ਦਰ ਬਾਬੇ ਨਾਨਕ ਦਾ ਨੂੰ ਵੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪੁੱਜੀਆਂ ਪਾਕਿਸਤਾਨੀ ਮੁਸਲਿਮ ਅਤੇ ਭਾਰਤੀ ਸੰਗਤਾਂ ਨੂੰ ਗਾਣੇ ਦੇ ਬੋਲ ਬੋਲ ਕੇ ਸੁਣਾਏ। ਇਸ ਦੌਰਾਨ ਦਰਸ਼ਨ ਔਲਖ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪੁੱਜੀਆਂ ਸੰਗਤਾਂ ਨੇ ਜੱਫੀਆਂ ਪਾ ਪਾ ਕੇ ਪ੍ਰਸਿੱਧ ਫ਼ਿਲਮੀ ਸਿਤਾਰੇ ਨੂੰ ਪਾਕਿਸਤਾਨ ਆਉਣ ਤੇ ਜੀ ਆਇਆਂ ਕਿਹਾ ਤੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਦਰਸ਼ਨ ਔਲਖ ਤੇ ਪਰਿਵਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਵੱਲੋਂ ਸਨਮਾਨਤ ਵੀ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫ਼ਿਲਮੀ ਅਦਾਕਾਰ ਦਰਸ਼ਨ ਔਲਖ ਨੇ ਦੱਸਿਆ ਕਿ ਉਨ੍ਹਾਂ ਨੂੰ ਪਰਿਵਾਰ ਸਮੇਤ ਪੱਖ ਸੰਜਾਨ ਤੇ ਜੋ ਮਾਣ ਸਨਮਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪੁੱਜੀਆਂ ਸੰਗਤਾਂ ਵੱਲੋਂ ਦਿੱਤਾ ਗਿਆ ਹੈ ਉਸ ਲਈ ਉਹ ਤੇ ਉਨ੍ਹਾਂ ਦਾ ਪਰਿਵਾਰ ਰਿਣੀ ਹਨ। ਉਨ੍ਹਾਂ ਭਾਰਤ ਵਸਦੇ ਪਾਸਪੋਰਟ ਧਾਰਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ਿੰਦਗੀ ਨੂੰ ਸਫ਼ਲ ਬਣਾਉਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨਾਂ ਲਈ ਬਿਨਾਂ ਵੀਜਾ ਜ਼ਰੂਰ ਜਾਣ ਤੇ ਉਥੇ ਗੁਰੂ ਨਾਨਕ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਮਿਲਣ ਵਾਲੇ ਸਕੂਨ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ। ਉਨ੍ਹਾਂ ਦੱਸਿਆ ਕਿ ਸੱਚਮੁੱਚ ਹੀ ਸ੍ਰੀ ਕਰਤਾਰਪੁਰ ਸਾਹਿਬ ਜਾ ਕੇ ਕਿਰਤ ਕਰੋ ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀਆਂ ਜਗਤ ਦੀਆਂ ਸੰਗਤਾਂ ਨੂੰ ਦਿੱਤਾ ਸੀ। ਉਸ ਦੀ ਖ਼ੁਸ਼ਬੂ ਉਸ ਤੇ ਖਰੇ ਉੱਤਮ ਲਈ ਸਾਨੂੰ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਦੇ ਦਰਸ਼ਨ ਕਰਨੇ ਕਰਾਉਣੇ ਚਾਹੀਦੇ ਹਨ, ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਦਰਸ਼ਨਾਂ ਲਈ ਕਰਤਾਰਪੁਰ ਜਾਣ ਵਾਲੇ ਭਾਰਤੀ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਖੇਤਾਂ ਦੀ ਉਪਜਾਊ ਜ਼ਮੀਨ ਦੀ ਫਸਲ ਵਿਚੋਂ ਤਿਆਰ ਕੀਤੇ ਜਾਂਦੇ ਗੁਰੂ ਕੇ ਲੰਗਰ ਨੂੰ ਜ਼ਰੂਰ ਸਕਣ।