Punjab

ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੋਹਾਲੀ ਇਲਾਕੇ ਦਾ ਵਿਕਾਸ ਕਰਵਾਇਆ: ਸੁਖਬੀਰ ਸਿੰਘ ਬਾਦਲ

ਖਰੜ/ਮੁਹਾਲੀ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਜੋ ਹੁਣ ਗੁੜਗਾਓਂ ਤੋਂ ਅੱਗੇ ਲੰਘਣ ਵਾਲਾ ਹੈ ਅਤੇ ਇਸ ਤੋਂ ਇਲਾਵਾ ਵਿਸ਼ਵ ਪੱਧਰੀ ਸਿੱਖਿਆ ਤੇ ਖੋਜ ਸਹੂਲਤਾਂ ਦੀ ਸਿਰਜਣਾ ਕੀਤੀ ਤੇ ਸੂਚਨਾ ਤਕਨਾਲੋਜੀ ਸੈਕਟਰ ਦੀ ਕ੍ਰਾਂਤੀ ਲਿਆਂਦੀ। ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਨੂੰ ਵੋਟਾਂ ਪਾਉਣ ਤਾਂ ਜੋ ਗ੍ਰੇਟਰ ਮੁਹਾਲੀ ਇਲਾਕੇ ਦਾ ਹੋਰ ਵਿਕਾਸ ਕਰਕੇ ਇਸਨੂੰ ਮੈਟਰੋ ਸ਼ਹਿਰ ਬਣਾਇਆ ਜਾ ਸਕੇ, ਜਿਸ ਨਾਲ ਇਥੇ ਰੋਜ਼ਗਾਰ ਵਧੇਗਾ ਤੇ ਸੂਬੇ ਲਈ ਮਾਲੀਆ ਪੈਦਾ ਹੋਵੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਟਿੱਪਣੀਆਂ ‘ਪੰਜਾਬ ਬਚਾਓ ਯਾਤਰਾ’ ਦੌਰਾਨ ਕੀਤੀਆਂ ਜਿਸ ਦੌਰਾਨ ਖਰੜ ਤੇ ਮੁਹਾਲੀ ਵਿਧਾਨ ਸਭਾ ਹਲਕਿਆਂ ਵਿਚ ਉਹਨਾਂ ਨੂੰ ਭਰਵਾਂ ਹੁੰਗਾਰਾ ਮਿਲਿਆ। ਸੁਖਬੀਰ ਸਿੰਘ ਬਾਦਲ, ਜਿਹਨਾਂ ਦੇ ਨਾਲ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਸਨ, ਨੇ ਦੋਹਾਂ ਹਲਕਿਆਂ ਦੇ ਲੋਕਾਂ ਨਾਲ ਗੱਲਬਾਤ ਕੀਤੀ। ਦੋਵਾਂ ਹਲਕਿਆਂ ਵਿਚ ਯਾਤਰਾ ਨੂੰ ਨੌਜਵਾਨਾਂ ਨੇ ਭਰਵਾਂ ਹੁੰਗਾਰਾ ਦਿੱਤਾ ਤੇ ਮੁਹਾਲੀ ਵਿਚ ਅਕਾਲੀ ਦਲ ਦੇ ਪ੍ਰਧਾਨ ਨਾਲ ਮਿਲਣ ਵਾਸਤੇ ਇਕ ਦੂਜੇ ਤੋਂ ਅੱਗੇ ਵੱਧ ਕੇ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਫੁੱਲਾਂ ਦੇ ਹਾਰਾਂ ਨਾਲ ਸੱਦ ਦਿੱਤਾ ਤੇ ਹਰ ਠਹਿਰਾਅ ‘ਤੇ ਫੁੱਲ ਪੱਤੀਆਂ ਦੀ ਵਰਖਾ ਕੀਤੀ। ਇਸ ਮੌਕੇ ਇੰਡਸਟਰੀ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਨੇ ਵੀ ਅਕਾਲੀ ਦਲ ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ ਅਤੇ ਦੱਸਿਆ ਕਿ ਪਿਛਲੇ ਸੱਤ ਸਾਲਾਂ ਵਿਚ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਦੇ ਰਾਜ ਵਿਚ ਖਰੜ ਤੇ ਮੁਹਾਲੀ ਵਿਚ ਸਾਰੇ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟ ਠੱਪ ਹੋ ਗਏ ਹਨ। ਲੋਕਾਂ ਨੇ ਦੱਸਿਆ ਕਿ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਤਾਂ ਗੱਲ ਹੀ ਛੱਡੋ ਜੋ ਢਾਂਚਾ ਅਕਾਲੀ ਦਲ ਦੀ ਸਰਕਾਰ ਵੇਲੇ ਬਣਿਆ ਸੀ, ਉਸਦਾ ਰੱਖ ਰਖਾਅ ਵੀ ਨਹੀਂ ਹੋ ਰਿਹਾ। ਉਹਨਾਂ ਨੇ ਇਹ ਵੀ ਸ਼ਿਕਾਇਤ ਕੀਤੀ ਕਿ ਖਰੜ ਵਿਚ ਮਿਉਂਸਪਲ ਕੌਂਸਲ ਨੂੰ ਜਾਣ ਬੁੱਝ ਕੇ ਫੰਡ ਨਹੀਂ ਦਿੱਤੇ ਜਾ ਰਹੇ ਅਤੇ ਮੁਹਾਲੀ ਸ਼ਹਿਰ ਨੂੰ ਆਪ ਸਰਕਾਰ ਨੇ ਅਣਡਿੱਠ ਕਰ ਦਿੱਤਾ ਹੈ।ਖਰੜ ਤੇ ਮੁਹਾਲੀ ਵਿਚ ਯਾਤਰਾ ਦੌਰਾਨ ਹਲਕਾ ਇੰਚਾਰਜ ਤੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਤੇ ਪਰਵਿੰਦਰ ਸਿੰਘ ਸੋਹਾਣਾ, ਕਮਲਜੀਤ ਸਿੰਘ ਰੂਬੀ, ਹਰਜੀਤ ਸਿੰਘ ਭੁੱਲਰ, ਅਜੈਪਾਲ ਸਿੰਘ ਮਿੱਡੂਖੇੜਾ, ਅਤੇ ਪਰਮਜੀਤ ਸਿੰਘ ਕਾਹਲੋਂ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ।

Related posts

ਹੁਣ ਪੰਜਾਬ ’ਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ

Bunty

ਮੇਰੇ ਧੀਆਂ-ਪੁੱਤ ਸੜਕਾਂ ਉਤੇ ਬੈਠੇ ਹੋਣ ਤਾਂ ਮੈਂ ਘਰ ਦੀਵਾਲੀ ਕਿਵੇਂ ਮਨਾ ਸਕਦਾ – ਪਰਗਟ ਸਿੰਘ

admin

ਵਾਤਾਵਰਣ ਨਾਲ ਖਿਲਵਾੜ ਦੇ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ, ਖਿਲਵਾੜ ਕਰਨ ਵਾਲਿਆਂ ਨਾਲ ਸਖਤੀ ਨਾਲ ਨਜਿੱਠਾਂਗੇ: ਮੀਤ ਹੇਅਰ

Bunty