International

ਪਿ੍ਰੰਸ ਸਲਮਾਨ ਨੇ ਦਿੱਤਾ ਝਟਕਾ, ਇਸਲਾਮਾਬਾਦ ਦੌਰਾ ਕੀਤਾ ਰੱਦ

ਇਸਲਾਮਾਬਾਦ  – ਪਾਕਿਸਤਾਨ ਸਾਊਦੀ ਅਰਬ ਨੂੰ ਆਪਣਾ ਸਭ ਤੋਂ ਕਰੀਬੀ ਦੇਸ਼ ਮੰਨਦਾ ਹੈ। ਪਾਕਿਸਤਾਨੀ ਪੀ.ਐਮ ਸ਼ਹਿਬਾਜ਼ ਵੀ ਦੂਜੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਪਹਿਲਾਂ ਸਾਊਦੀ ਅਰਬ ਗਏ ਸਨ। ਪਰ ਇਸੇ ਸਾਊਦੀ ਨੇ ਪਾਕਿਸਤਾਨ ਨੂੰ ਝਟਕਾ ਦਿੱਤਾ ਹੈ। ਸਾਊਦੀ ਪਿ੍ਰੰਸ ਮੁਹੰਮਦ ਬਿਨ ਸਲਮਾਨ (M2S) ਨੇ ਪਾਕਿਸਤਾਨ ਦਾ ਦੌਰਾ ਕਰਨਾ ਸੀ, ਜੋ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਹਾਈ ਪ੍ਰੋਫਾਈਲ ਦੌਰੇ ਨੂੰ ਮੁਲਤਵੀ ਕਰਨ ਦੀ ਖ਼ਬਰ ਤੋਂ ਬਾਅਦ ਪਾਕਿਸਤਾਨ ਕੋਈ ਪ੍ਰਤੀਕਿਰਿਆ ਦੇਣ ਤੋਂ ਅਸਮਰੱਥ ਹੈ।   ਪਾਕਿਸਤਾਨੀ ਅਧਿਕਾਰੀਆਂ ਨੇ ਸਪੱਸ਼ਟੀਕਰਨ ਜਾਰੀ ਕਰਦੇ ਹੋਏ ਕਿਹਾ ਕਿ ਸਾਊਦੀ ਅਤੇ ਪਾਕਿਸਤਾਨ ਵਿਚਾਲੇ ਦੌਰੇ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ। ਜੀ ਮੁਹੰਮਦ ਬਿਨ ਸਲਮਾਨ ਦੇ ਦੌਰੇ ਦੀ ਅੰਤਿਮ ਤਰੀਕ ਅਜੇ ਤੈਅ ਨਹੀਂ ਹੋਈ ਹੈ। ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਵੀ ਇਸ ਸਬੰਧ ਵਿਚ ਸਾਊਦੀ ਅਧਿਕਾਰੀਆਂ ਦੇ ਸੰਪਰਕ ਵਿਚ ਹਨ।

Related posts

ਡੁਬਈ ਵਿੱਚ ਦੁਨੀਆਂ ਦੀ ਪਹਿਲੀ ‘ਗੋਲਡ ਸਟ੍ਰੀਟ’ ਸ਼ੁਰੂ ਹੋਵੇਗੀ !

admin

ਸਪੇਸ ਐਕਸ ਯੋਜਨਾ : ਚੰਦ ਅਤੇ ਮੰਗਲ ਗ੍ਰਹਿਆਂ ਉਪਰ ਕਿਹੋ ਜਿਹੇ ਹੋਣਗੇ ਸ਼ਹਿਰ ?

admin

‘ਆਤਮ-ਨਿਰਭਰ ਭਾਰਤ’ ਪਹਿਲਕਦਮੀ ਨੂੰ ਗਰੀਸ ਦੀ ‘ਏਜੰਡਾ 2030’ ਯੋਜਨਾ ਨੇ ਹੋਰ ਮਜ਼ਬੂਤ ਕੀਤਾ

admin