India

ਪੀਐਮ ਮੋਦੀ ਵਲੋਂ ਵਾਰਾਣਸੀ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ !

 (ਫੋਟੋ: ਏ ਐਨ ਆਈ)

ਵਾਰਾਣਸੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ ਦੇ ਸਿਗਰਾ ਵਿੱਚ ਸਪੋਰਟਸ ਕੰਪਲੈਕਸ ਵਿੱਚ ਇੱਕ ਸਮਾਗਮ ਵਿੱਚ 6700 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ। ਇਸ ਤੋਂ ਪਹਿਲਾਂ ਮੋਦੀ ਵਾਰਾਣਸੀ ਪੁੱਜੇ ਅਤੇ ਕਾਂਚੀ ਮੱਠ ਦੁਆਰਾ ਚਲਾਏ ਜਾ ਰਹੇ ਆਰ.ਜੇ. ਸ਼ੰਕਰ ਆਈ ਹਸਪਤਾਲ ਦਾ ਉਦਘਾਟਨ ਕੀਤਾ। ਕਾਂਚੀ ਮੱਠ ਨਾਲ ਜੁੜੇ ਲੋਕਾਂ ਮੁਤਾਬਕ ਇਸ ਹਸਪਤਾਲ ਨਾਲ ਪੂਰਬੀ ਉੱਤਰ ਪ੍ਰਦੇਸ਼ ਦੇ 20 ਜ਼ਿਲ੍ਹਿਆਂ ਦੇ ਨਾਲ-ਨਾਲ ਬਿਹਾਰ, ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਦੇ ਸਰਹੱਦੀ ਇਲਾਕਿਆਂ ਦੇ ਲੋਕਾਂ ਨੂੰ ਫ਼ਾਇਦਾ ਹੋਵੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਐਤਵਾਰ ਨੂੰ ਵਾਰਾਣਸੀ ਵਿੱਚ ਵੱਖ-ਵੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਉਦਘਾਟਨ ਲਈ ਇੱਕ ਪ੍ਰੋਗਰਾਮ ਦੌਰਾਨ ਸਨਮਾਨਿਤ ਵੀ ਕੀਤਾ।

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਵਾਰਾਣਸੀ ‘ਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਮੌਕੇ ਹਾਜ਼ਰੀ ਭਰੀ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਬਾਅਦ ਵਿੱਚ ਸਿਗਰਾ ਖੇਤਰ ਵਿੱਚ ਰਾਸ਼ਟਰ ਨੂੰ ਸਮਰਪਿਤ 6700 ਕਰੋੜ ਰੁਪਏ ਦੇ 23 ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰਾਜੈਕਟਾਂ ਵਿੱਚੋਂ 3,200 ਕਰੋੜ ਰੁਪਏ ਤੋਂ ਵੱਧ ਦੇ 16 ਵਿਕਾਸ ਪ੍ਰਾਜੈਕਟ ਵਾਰਾਣਸੀ ਲਈ ਹਨ। ਪ੍ਰਧਾਨ ਮੰਤਰੀ ਨੇ ਲਗਭਗ 2870 ਕਰੋੜ ਰੁਪਏ ਦੀ ਲਾਗਤ ਨਾਲ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ, ਵਾਰਾਣਸੀ ਦੇ ਰਨਵੇ ਦੇ ਵਿਸਤਾਰ, ਨਵੇਂ ਟਰਮੀਨਲ ਬਿਲਡਿੰਗ ਦੇ ਨਿਰਮਾਣ ਅਤੇ ਸਹਾਇਕ ਕੰਮਾਂ ਦਾ ਨੀਂਹ ਪੱਥਰ ਵੀ ਰੱਖਿਆ।

Related posts

ਹੈਦਰਾਬਾਦੀ ਬਿਰਿਆਨੀ ਰੈਸਟੋਰੈਂਟਾਂ ਵਲੋਂ 70 ਹਜ਼ਾਰ ਕ੍ਰੋੜ ਦਾ ਘੁਟਾਲਾ

admin

‘ਇੰਡੀਆ AI ਇਮਪੈਕਟ ਸਮਿਟ 2026’ ਦੌਰਾਨ ਨਰਿੰਦਰ ਮੋਦੀ ਦਾ ਭਾਸ਼ਣ !

admin

ਹੁਣ ਵਿੱਤੀ ਘੁਟਾਲਿਆਂ ਦੇ ਦੋਸ਼ੀ ਗੰਭੀਰ ਅਪਰਾਧੀ ਵਜੋਂ ਨਾਮਜ਼ਦ ਹੋਣਗੇ

admin