ਨਵੀਂ ਦਿੱਲੀ – ਸ੍ਰੀ ਪੀਕੇ ਮਿਸ਼ਰਾ ਨੂੰ ਮੁੜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਿ੍ਰੰਸੀਪਲ ਸਕੱਤਰ ਨਿਯੁਕਤ ਕੀਤਾ ਗਿਆ ਹੈ।ਉਨ੍ਹਾਂ ਦੀ ਨਿਯੁਕਤੀ 10 ਜੂਨ 2024 ਤੋਂ ਹੋਵੇਗੀ। ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ 10 ਜੂਨ ਤੋਂ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਸਾਬਕਾ ਆਈਏਐੱਸ ਅਧਿਕਾਰੀ ਡਾ. ਪੀਕੇ ਮਿਸ਼ਰਾ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇਸ ਦੇ ਨਾਲ ਹੀ ਅਜੀਤ ਡੋਵਾਲ ਨੂੰ ਮੁੜ ਕੌਮੀ ਸੁਰੱਖਿਆ ਸਲਾਹਕਾਰ(ਐੱਨਐੱਸਏ) ਨਿਯੁਕਤ ਕੀਤਾ ਗਿਆ ਹੈ।ਕੈਬਨਿਟ ਦੀ ਨਿਯੁਕਤੀ ਕਮੇਟੀ ਨੇ 10 ਜੂਨ ਤੋਂ ਸਾਬਕਾ ਆਈਪੀਐੱਸ ਅਧਿਕਾਰੀ ਅਜੀਤ ਡੋਵਾਲ ਨੂੰ ਕੌਮੀ ਸੁਰੱਖਿਆ ਸਲਾਹਕਾਰ ਵਜੋਂ ਨਿਯੁਕਤ ਕੀਤਾ ਹੈ। ਡੋਵਾਲ ਨੂੰ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਜਾਵੇਗਾ।