ਇਸ ਸਬੰਧੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ’ਚ ਸਕੂਲ ਵਿਦਿਆਰਥਣਾਂ ਵੱਲੋਂ ਭਾਗ ਲਿਆ। ਉਨ੍ਹਾਂ ਕਿਹਾ ਕਿ ਉਕਤ ਮੁਕਾਬਲੇ ਦੌਰਾਨ ਵਿਦਿਆਰਥਣ ਪੀਹੂ ਬੱਬਰ ਨੇ ਕਵਿਤਾ ਗਾਇਨ ਮੁਕਾਬਲੇ ’ਚ ਪਹਿਲਾਂ ਸਥਾਨ ਹਾਸਲ ਕੀਤਾ ਹੈ।
ਇਸ ਮੌਕੇ ਪ੍ਰਿੰ: ਨਾਗਪਾਲ ਨੇ ਕਿਹਾ ਕਿ ਉਕਤ ਪ੍ਰਾਪਤੀ ਲਈ ਬੱਚੇ ਨੂੰ ਟਰਾਫੀ, ਸਰਟੀਫਿਕੇਟ ਅਤੇ ਵਿਸ਼ੇਸ਼ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜੇਤੂ ਵਿਦਿਆਰਥਣਾਂ ਅਤੇ ਸਬੰਧਿਤ ਅਧਿਆਪਕਾਵਾਂ ਨੂੰ ਵਧਾਈ ਦਿੰਦਿਆਂ ਬੱਚਿਆਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।