India

ਪੀ.ਐਮ. ਮੋਦੀ ਦਾ 1 ਲੱਖ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ, ਯੋਜਨਾ ਦੀ ਜਾਰੀ ਕੀਤੀ 540 ਕਰੋੜ ਦੀ ਪਹਿਲੀ ਕਿਸ਼ਤ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਜਨਜਾਤੀ ਆਦੀਵਾਸੀ ਨਿਆਏ ਮਹਾ ਅਭਿਆਨ (ਪੀਐੱਮ-ਜਨਮਨ) ਦੇ ਤਹਿਤ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੇ ਇੱਕ ਲੱਖ ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਜਾਰੀ ਕੀਤੀ।
ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸ ਰਾਹੀਂ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਪੀਐੱਮ-ਜਨਮਨ ਦੇ ਲਾਭਪਾਤਰੀਆਂ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਲਾਭਪਾਤਰੀਆਂ ਨੇ ਐੱਲ.ਪੀ.ਜੀ. ਕੁਨੈਕਸ਼ਨ, ਬਿਜਲੀ, ਪਾਈਪ ਵਾਲੇ ਪਾਣੀ ਅਤੇ ਰਿਹਾਇਸ਼ ਅਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਤੋਂ ਬਾਅਦ ਆਪਮੇ ਜੀਵਨ ਵਿੱਚ ਆਏ ਸਕਾਰਾਤਮਕ ਤਬਦੀਲੀਆਂ ਬਾਰੇ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਗੱਲਬਾਤ ਦੌਰਾਨ ਕਿਹਾ, ’’ਸਾਡੀ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਕੋਈ ਵੀ ਇਸ ਦੀਆਂ ਭਲਾਈ ਸਕੀਮਾਂ ਤੋਂ ਵਾਂਝਾ ਨਾ ਰਹੇ।’’ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ ਦੇ ਲਾਭਪਾਤਰੀਆਂ ਨੂੰ 540 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਗਈ।
ਪੀਐੱਮ-ਜਨਮਨ ਪਿਛਲੇ ਸਾਲ 15 ਨਵੰਬਰ ਨੂੰ ਸਮਾਜ ਦੇ ਸਭ ਤੋਂ ਕਮਜ਼ੋਰ ਕਬਾਇਲੀ ਸਮੂਹਾਂ ਦੇ ਸਮਾਜਿਕ-ਆਰਥਿਕ ਕਲਿਆਣ ਲਈ ਲਾਂਚ ਕੀਤਾ ਗਿਆ ਸੀ। ਪੀਐੱਮ-ਜਨਮਨ ਦਾ ਲਗਭਗ 24,000 ਕਰੋੜ ਰੁਪਏ ਦਾ ਬਜਟ ਹੈ ਅਤੇ ਨੌਂ ਮੰਤਰਾਲਿਆਂ ਰਾਹੀਂ 11 ਮੁੱਖ ਪਹਿਲਕਦਮੀਆਂ ਨੂੰ ਕਵਰ ਕਰਦਾ ਹੈ। ਇਸ ਦਾ ਉਦੇਸ਼ ਸਭ ਤੋਂ ਕਮਜ਼ੋਰ ਕਬਾਇਲੀ ਸਮੂਹਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ। ਇਨ੍ਹਾਂ ਵਿੱਚ ਸੁਰੱਖਿਅਤ ਰਿਹਾਇਸ਼, ਪੀਣ ਵਾਲਾ ਸਾਫ਼ ਪਾਣੀ, ਬਿਹਤਰ ਸਿੱਖਿਆ, ਸਿਹਤ ਅਤੇ ਪੋਸ਼ਣ, ਬਿਜਲੀ, ਸੜਕਾਂ ਅਤੇ ਸੰਚਾਰ ਅਤੇ ਟਿਕਾਊ ਰੋਜ਼ੀ-ਰੋਟੀ ਦੇ ਮੌਕੇ ਵਰਗੀਆਂ ਸਹੂਲਤਾਂ ਪ੍ਰਦਾਨ ਕਰਨਾ ਸ਼ਾਮਲ ਹੈ।

Related posts

ਰਿਫਾਇਨਿੰਗ ਹੱਬ ਵਜੋਂ ਵਿਕਸਿਤ ਹੋ ਰਿਹੈ ਭਾਰਤ: ਹਰਦੀਪ ਪੁਰੀ

Bunty

ਉੱਤਰ ਭਾਰਤ ‘ਚ ਸੀਤ ਲਹਿਰ, ਮੈਦਾਨੀ ਇਲਾਕਿਆਂ ‘ਚ ਫਿਰ ਵਧੇਗੀ ਠੰਢ

Bunty

ਭਾਰਤ ਦੇ ਪੀਸੀ ਬਾਜ਼ਾਰ ਵਲੋਂ 2025 ਦੀ ਪਹਿਲੀ ਤਿਮਾਹੀ ਵਿੱਚ 8.1 ਪ੍ਰਤੀਸ਼ਤ ਦਾ ਵਾਧਾ !

admin