Punjab

ਪੀ.ਐਸ.ਪੀ.ਸੀ.ਐਲ. ਦਾ ਸੀਨੀਅਰ ਕਾਰਜਕਾਰੀ ਇੰਜੀਨੀਅਰ ਮੁਅੱਤਲ

ਚੰਡੀਗੜ – ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੇ ਨਿਰਦੇਸ਼ਾਂ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਸਤੀਸ਼ ਕੁਮਾਰ,(ਕੋਡ ਨੰਬਰ :108296) ਨੂੰ ਡਿਊਟੀ ਵਿੱਚ ਕੁਤਾਹੀ ਅਤੇ ਅਣਗਹਿਲੀ ਕਰਨ ਲਈ ਮੁਅੱਤਲ ਕਰ ਦਿੱਤਾ  ਹੈ। ਉਹ ਤਕਨੀਕੀ ਆਡਿਟ (ਇਲੈਕਟ੍ਰੀਕਲ)ਸੈਲ-1,ਪਟਿਆਲਾ ਵਿਖੇ ਤਾਇਨਾਤ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੁਅੱਤਲੀ ਦੀ ਮਿਆਦ ਦੌਰਾਨ ਮੁੱਖ ਇੰਜੀਨੀਅਰ/ਓਪਰੇਸ਼ਨਜ (ਸੈਂਟਰਲ ਜੋਨ), ਪੀ.ਐਸ.ਪੀ.ਸੀ.ਐਲ. , ਲੁਧਿਆਣਾ , ਸਬੰਧਤ ਅਧਿਕਾਰੀ ਦਾ ਮੁੱਖ ਦਫਤਰ ਹੋਵੇਗਾ।

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਸਰਕਾਰੀ ਦਫਤਰਾਂ ਵਿੱਚ ਅਣਗਹਿਲੀ ਅਤੇ ਭਿ੍ਰਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ।

Related posts

HAPPY DIWALI 2025 !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin