International

ਪੁਤਿਨ ਵੱਲੋਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਮੀਡੀਆ ਕਵਰੇਜ ਸਬੰਧੀ ਨਵੀਆਂ ਪਾਬੰਦੀਆਂ ਲਾਗੂ

ਮਾਸਕੋ  – ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਰਾਸ਼ਟਰਪਤੀ ਚੋਣਾਂ ਨੂੰ ਕੰਟਰੋਲ ਕਰਨ ਵਾਲੇ ਕਾਨੂੰਨ ’ਚ ਬਦਲਾਅ ਨੂੰ ਮਨਜ਼ੂਰੀ ਦਿੰਦੇ ਹੋਏ ‘ਮੀਡੀਆ ਕਵਰੇਜ’ ’ਤੇ ਨਵੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ। ਸਥਾਨਕ ਨਿਊਜ਼ ਏਜੰਸੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਅਜਿਹੀ ਸੰਭਾਵਨਾ ਹੈ ਕਿ ਪਿਛਲੇ 24 ਸਾਲਾਂ ਤੋਂ ਰੂਸ ’ਤੇ ਰਾਜ ਕਰ ਰਹੇ ਪੁਤਿਨ ਰਾਸ਼ਟਰਪਤੀ ਵਜੋਂ ਐਤਕੀਂ ਛੇਵੀਂ ਵਾਰ ਚੋਣ ਲੜ ਸਕਦੇ ਹਨ। ਹਾਲਾਂਕਿ ਪੁਤਿਨ (71) ਨੇ ਅਜੇ ਤੱਕ ਇਹ ਐਲਾਨ ਨਹੀਂ ਕੀਤਾ ਕਿ ਉਹ ਚੋਣ ਲੜਨਗੇ ਜਾਂ ਨਹੀਂ।
ਇਨ੍ਹਾਂ ਪਾਬੰਦੀਆਂ ਤਹਿਤ ਆਜ਼ਾਦ ਪੱਤਰਕਾਰਾਂ ਨੂੰ ਛੱਡ ਕੇ ਸਿਰਫ ਰਜਿਸਟਰਡ ਮੀਡੀਆ ਅਦਾਰਿਆਂ ਵਿੱਚ ਠੇਕੇ ’ਤੇ ਨਿਯੁਕਤ ਪੱਤਰਕਾਰਾਂ ਨੂੰ ਹੀ ਚੋਣ ਕਮਿਸ਼ਨ ਦੀਆਂ ਮੀਟਿੰਗਾਂ ਦੀ ਕਵਰੇਜ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ

admin