Punjab

ਪੁਲਿਸ ਕਾਰਵਾਈਆਂ ਗਿਣੀ ਮਿੱਥੀ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ – ਸੁਖਬੀਰ ਬਾਦਲ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਆਮ ਆਦਮੀ ਪਾਰਟੀ ਸਰਕਾਰ ਆਪਣੇ ਸਕੈਂਡਲਾਂ ਤੋਂ ਧਿਆਨ ਪਾਸੇ ਕਰਨ ਵਾਸਤੇ ਕੋਟਕਪੁਰਾ ਤੇ ਬਹਿਬਲਕਲਾਂ ਕੇਸਾਂ ਨੂੰ ਵਾਰ ਵਾਰ ਚੁੱਕ ਰਹੀ ਹੈ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਤੋਂ ਐਸ ਆਈ ਟੀ ਨੇ 2015 ਵਿਚ ਵਾਪਰੇ ਕੋਟਕਪੁਰਾ ਫਾਇਰਿੰਗ ਕੇਸਾਂ ਬਾਰੇ ਪੁੱਛ ਗਿੱਛ ਕੀਤੀ, ਨੇ ਕਿਹਾ ਕਿ ਸਾਰੀਆਂ ਪੁਲਿਸ ਕਾਰਵਾਈਆਂ ਗਿਣੀ ਮਿੱਥੀ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਫੈਸਲੇ ਸਰਕਾਰ ਵੱਲੋਂ ਲਏ ਜਾ ਰਹੇ ਹਨ। ਉਹਨਾਂ ਕਿਹਾ ਕਿ ਮੇਰੇ ਤੋਂ ਫਾਇਰਿੰਗ ਕੇਸਾਂ ਬਾਰੇ ਵਾਰ ਵਾਰ ਸਵਾਲ ਕੀਤੇ ਜਾ ਰਹੇ ਹਨ ਜਦੋਂ ਕਿ ਇਹ ਸਪਸ਼ਟ ਹੈ ਕਿ ਫਾਇਰਿੰਗ ਦੀ ਪ੍ਰਵਾਨਗੀ ਅਧਿਕਾਰਤ ਅਫਸਰ ਨੇ ਦਿੱਤੀ ਸੀ। ਬਾਦਲ ਨੇ ਕਿਹਾ ਕਿ ਆਪ ਸਰਕਾਰ ਵੀ ਪਿਛਲੀ ਕਾਂਗਰਸ ਸਰਕਾਰ ਦੇ ਕਦਮਾਂ ’ਤੇ ਤੁਰ ਰਹੀ ਹੈ। ਉਹਨਾਂ ਕਿਹਾ ਕਿ ਇਸ ਸਾਲ ਦੇ ਸਕੈਂਡਲਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਮੈਨੂੰ ਵਾਰ ਵਾਰ ਸੱਦਿਆ ਜਾ ਰਿਹਾ ਹੈ ਜਦੋਂ ਕਿ ਸਰਕਾਰ ਦੇ ਵਾਰ ਵਾਰ ਸਕੈਂਡਲ ਸਾਹਮਣੇ ਆ ਰਹੇ ਹਨ ਤੇ ਤਾਜ਼ਾ ਸਕੈਂਡਲ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਗੈਰ ਕਾਨੂੰਨੀ ਉਗਰਾਹੀ ਕਰਨ ਦਾ ਹੈ।
ਅਪਰੇਸ਼ਨ ਲੋਟਸ ਬਾਰੇ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਧੂੰਆਂ ਤਾਂ ਹੀ ਉਠਦਾ ਹੈ ਜੇ ਕਿਤੇ ਅੱਗੇ ਹੋਵੇ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਆਪ ਵਿਧਾਇਕ ਰਕਮਾਂ ਲੈਣ ਵਾਸਤੇ ਤਿਆਰ ਹਨ। ਇਸੇ ਲਈ ਉਹਨਾਂ ਦੀ ਕੀਮਤ ਦੱਸੀ ਜਾ ਰਹੀ ਹੈ।

Related posts

ਸਰਕਾਰ ਨੇ ਖੁਦਕੁਸ਼ੀ ਕਰਨ ਵਾਲੀ ਬੇਰੋਜ਼ਗਾਰ ਅਸਿਸਟੈਂਟ ਪ੍ਰੋਫੈਸਰ ਡਾ. ਬਲਵਿੰਦਰ ਕੌਰ ਦੀ ਧੀ ਨੂੰ 13 ਸਾਲਾਂ ਬਾਅਦ ਸਰਕਾਰੀ ਨੌਕਰੀ ਦੇਣ ਦਾ ਗੈਰ ਸਰਕਾਰੀ ਤੌਰ ’ਤੇ ਵਾਅਦਾ ਕਰ ਕੇ ਬਹੁਤ ਵੱਡਾ ਧੋਖਾ ਕੀਤਾ: ਸੁਖਬੀਰ ਸਿੰਘ ਬਾਦਲ

Bunty

ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਚਨਬੱਧ: ਡਾ. ਬਲਜੀਤ ਕੌਰ

Bunty

ਨਹਿਰੀ ਪਾਣੀ ਨਾਲ ਪੈਦਾਵਾਰ ਵਧੇਗੀ, ਬਿਜਲੀ ਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ: ਹਰਪਾਲ ਸਿੰਘ ਚੀਮਾ 

admin