International

ਪੇਸ਼ਾਵਰ ਦੀ ਮਸਜਿਦ ‘ਚ ਧਮਾਕਾ 56 ਮੌਤਾਂ 194 ਤੋਂ ਵੱਧ ਗੰਭੀਰ ਜ਼ਖਮੀ

ਪੇਸ਼ਾਵਰ – ਪੇਸ਼ਾਵਰ ‘ਚ ਸ਼ੁੱਕਰਵਾਰ ਨੂੰ ਕਿੱਸਾ ਖਵਾਨੀ ਬਾਜ਼ਾਰ ਖੇਤਰ ਦੇ ਨੇੜੇ ਸਥਿਤ ਇੱਕ ਮਸਜਿਦ ‘ਚ ਹੋਏ ਧਮਾਕੇ ‘ਚ ਘੱਟੋ-ਘੱਟ 46 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 50 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋ ਗਏ। ਇਸ ਵੱਡੇ ਅੱਤਵਾਦੀ ਹਮਲੇ ਦੀ ਸੂਚਨਾ ਮਿਲਦੇ ਹੀ ਪਾਕਿਸਤਾਨ ਦੀਆਂ ਸਾਰੀਆਂ ਰਾਹਤ ਟੀਮਾਂ ਮੌਕੇ ‘ਤੇ ਰਵਾਨਾ ਹੋ ਗਈਆਂ ਤੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਵੀ ਕਈ ਲੋਕ ਬੁਰੀ ਤਰ੍ਹਾਂ ਜ਼ਖਮੀ ਹਨ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

ਸੀਸੀਪੀਓ ਪੇਸ਼ਾਵਰ ਅਨੁਸਾਰ ਕੋਚਾ ਰਿਸਾਲਦਾਰ ਸਥਿਤ ਇਮਾਮਬਰਗਾਹ ‘ਤੇ ਪੁਲਿਸ ਸੁਰੱਖਿਆ ਤਾਇਨਾਤ ਸੀ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਹਮਲਾਵਰਾਂ ਨੇ ਦੋ ਪੁਲਿਸ ਗਾਰਡਾਂ ਨੂੰ ਗੋਲੀ ਮਾਰ ਦਿੱਤੀ ਤੇ ਇਸ ਦੇ ਤੁਰੰਤ ਬਾਅਦ ਵਿਸਫੋਟ ਨਾਲ ਕੰਪਲੈਕਸ ਵਿੱਚ ਦਾਖਲ ਹੋ ਗਏ। ਧਮਾਕੇ ਤੋਂ ਤੁਰੰਤ ਬਾਅਦ ਅਧਿਕਾਰੀਆਂ ਦੀ ਵੱਡੀ ਟੁਕੜੀ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ ਤੇ ਇਲਾਕੇ ਨੂੰ ਘੇਰ ਲਿਆ। ਬੰਬ ਨਿਰੋਧਕ ਦਸਤੇ ਨੇ ਵੀ ਸ਼ੁਰੂਆਤੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ‘ਤੇ ਪੁਲਿਸ ਤੇ ਰਾਹਤ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਆਸਪਾਸ ਮੌਜੂਦ ਲੋਕਾਂ ਨੇ ਜ਼ਖਮੀਆਂ ਦੀ ਮਦਦ ਕੀਤੀ ਤੇ ਉਨ੍ਹਾਂ ਨੂੰ ਬਾਈਕ ਤੇ ਕਾਰਾਂ ‘ਚ ਹਸਪਤਾਲ ਪਹੁੰਚਾਇਆ।

ਪੇਸ਼ਾਵਰ ਪੁਲਿਸ ਨੇ ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਮੌਕੇ ਤੋਂ ਸਬੂਤ ਇਕੱਠੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਵੱਡਾ ਅੱਤਵਾਦੀ ਹਮਲਾ ਕਿਸ ਸੰਗਠਨ ਨੇ ਕੀਤਾ ਹੈ। ਫਿਲਹਾਲ ਪਾਕਿਸਤਾਨੀ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ ਤੇ ਹੋਰ ਥਾਵਾਂ ‘ਤੇ ਸਾਵਧਾਨੀ ਵਰਤੀ ਜਾ ਰਹੀ ਹੈ।

ਪੇਸ਼ਾਵਰ ਮਸਜਿਦ ‘ਚ ਹੋਏ ਧਮਾਕੇ ‘ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਹਮਲੇ ਦੀ ਨਿੰਦਾ ਕੀਤੀ ਹੈ। ਪੇਸ਼ਾਵਰ ਦੇ ਮੁੱਖ ਮੰਤਰੀ ਮਹਿਮੂਦ ਖਾਨ ਨੇ ਵੀ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਪੇਸ਼ਾਵਰ ਦੇ ਆਈਜੀਪੀ ਤੋਂ ਇਸ ਬਾਰੇ ਵਿਸਥਾਰਤ ਰਿਪੋਰਟ ਮੰਗੀ ਹੈ।

Related posts

ਟੀਟੀਪੀ ਨੂੰ ਆਪਣੀ ਜ਼ਮੀਨ ਦਾ ਇਸਤੇਮਾਲ ਨਹੀਂ ਕਰਨ ਦੇਵੇਗਾ ਤਾਲਿਬਾਨ

Bunty

ਸਾਬਕਾ ਰਾਸ਼ਟਰਪਤੀ ਟਰੰਪ ਨੂੰ ਝਟਕਾ ਨਿਊਯਾਰਕ ਟਾਈਮਜ਼ ਤੇ 3 ਪੱਤਰਕਾਰਾਂ ਨੂੰ ਅਦਾ ਕਰਨੇ ਪੈਣਗੇ 4 ਲੱਖ ਡਾਲਰ

Bunty

ਈਰਾਨ ਕੋਲ ਵਿਕਸਤ ਯੂਰੇਨੀਅਮ ਦਾ ਭੰਡਾਰ 210 ਕਿਲੋਗ੍ਰਾਮ ਤੋਂ ਜ਼ਿਆਦਾ

Bunty