Sport

ਪੈਰਿਸ ਓਲਿੰਪਕ ਲਈ ਭਾਰਤੀ ਹਾਕੀ ਟੀਮ ਦਾ ਐਲਾਨ, ਹਰਮਨਪ੍ਰੀਤ ਸਿੰਘ ਕਪਤਾਨ

ਨਵੀਂ ਦਿੱਲੀ – ਪੈਰਿਸ ਓਲੰਪਿਕ ਲਈ ਹਾਕੀ ਇੰਡੀਆ ਨੇ ਬੁੱਧਵਾਰ ਨੂੰ 16 ਮੈਂਬਰੀ ਭਾਰਤੀ ਪੁਰਸ਼ ਹਾਕੀ ਟੀਮ ਦਾ ਐਲਾਨ ਕੀਤਾ। ਟੀਮ ਦੀ ਕਮਾਨ ਹਰਮਨਪ੍ਰੀਤ ਸਿੰਘ ਨੂੰ ਸੌਂਪੀ ਗਈ ਹੈ ਜਦਕਿ ਮਿਡਫੀਲਡਰ ਹਾਰਦਿਕ ਸਿੰਘ ਨੂੰ ਟੀਮ ਦਾ ਉਪ ਕਪਤਾਨ ਬਣਾਇਆ ਗਿਆ ਹੈ। ਹਰਮਨਪ੍ਰੀਤ ਦੀ ਅਗਵਾਈ ‘’ਚ ਟੀਮ ਇੰਡੀਆ 26 ਜੁਲਾਈ ਤੋਂ 11 ਅਗਸਤ ਤੱਕ ਹੋਣ ਵਾਲੇ ਪੈਰਿਸ ਓਲੰਪਿਕ ‘’ਚ ਹਿੱਸਾ ਲਵੇਗੀ। ਹਰਮਨਪ੍ਰੀਤ ਦਾ ਇਹ ਤੀਜਾ ਓਲੰਪਿਕ ਹੋਵੇਗਾ। ਤਜਰਬੇਕਾਰ ਖਿਡਾਰੀਆਂ ਦੇ ਨਾਲ-ਨਾਲ 5 ਨੌਜਵਾਨ ਖਿਡਾਰੀਆਂ ਨੂੰ ਵੀ ਟੀਮ ‘’ਚ ਜਗ੍ਹਾ ਦਿੱਤੀ ਗਈ ਹੈ, ਜੋ ਆਪਣਾ ਓਲੰਪਿਕ ਡੈਬਿਊ ਕਰਨਗੇ। ਭਾਰਤੀ ਪੁਰਸ਼ ਹਾਕੀ ਟੀਮ 27 ਜੁਲਾਈ ਨੂੰ ਨਿਊਜ਼ੀਲੈਂਡ ਖ਼ਿਲਾਫ਼ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ। ਭਾਰਤ ਨੂੰ ਪੂਲ ਬੀ ‘’ਚ ਰੱਖਿਆ ਗਿਆ ਹੈ। ਭਾਰਤੀ ਟੀਮ ਨੂੰ ਟੂਰਨਾਮੈਂਟ ਦੇ ਪੂਲ ਬੀ ਵਿਚ ਰੱਖਿਆ ਗਿਆ ਹੈ। ਟੀਮ ਇੰਡੀਆ ਬੈਲਜੀਅਮ, ਅਰਜਨਟੀਨਾ, ਨਿਊਜ਼ੀਲੈਂਡ, ਆਸਟ੍ਰੇਲੀਆ ਅਤੇ ਆਇਰਲੈਂਡ ਦੇ ਨਾਲ ਪੂਲ ਬੀ ‘’ਚ ਹੈ। ਜਦੋਂ ਕਿ ਪੂਲ ਏ ਵਿਚ ਨੀਦਰਲੈਂਡ, ਸਪੇਨ, ਜਰਮਨੀ, ਫਰਾਂਸ, ਗ੍ਰੇਟ ਬ੍ਰਿਟੇਨ ਅਤੇ ਦੱਖਣੀ ਅਫਰੀਕਾ ਸ਼ਾਮਲ ਹਨ। ਟੀਮਾਂ ਗਰੁੱਪ ਗੇੜ ’ਚ ਇੱਕ ਵਾਰ ਇੱਕ ਦੂਜੇ ਨਾਲ ਭਿੜਨਗੀਆਂ। ਹਰੇਕ ਪੂਲ ’ਚੋਂ 4 ਟੀਮਾਂ ਕੁਆਰਟਰ ਫ਼ਾਈਨਲ ਵਿਚ ਪ੍ਰਵੇਸ਼ ਕਰਨਗੀਆਂ। ਪੈਰਿਸ-2024 ਓਲੰਪਿਕ ਹਾਕੀ ਮੈਡਲ ਰਾਊਂਡ ਦੇ ਮੈਚ 8 ਅਗਸਤ ਨੂੰ ਤੈਅ ਕੀਤੇ ਗਏ ਹਨ।
ਭਾਰਤ ਦੀ ਟੀਮ: ਗੋਲਕੀਪਰ: ਸ੍ਰੀਜੇਸ਼, ਡਿਫੈਂਡਰ: ਜਰਮਨਪ੍ਰੀਤ ਸਿੰਘ, ਅਮਿਤ ਰੋਹੀਦਾਸ, ਹਰਮਨਪ੍ਰੀਤ ਸਿੰਘ, ਸੁਮਿਤ, ਸੰਜੈ, ਮਿਡਫੀਲਡਰ: ਰਾਜਕੁਮਾਰ ਪਾਲ, ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਵਿਵੇਕ ਸਾਗਰ ਪ੍ਰਸਾਦ, ਫਾਰਵਰਡ: ਅਭਿਸ਼ੇਕ, ਲਵਜੀਤ ਕੁਮਾਰ, ਸੁਖਜੀਤ ਕੁਮਾਰ ਮਨਦੀਪ ਸਿੰਘ ਤੇ ਗੁਰਜੰਟ ਸਿੰਘ , ਬਦਲਵੇਂ ਖਿਡਾਰੀ: ਨੀਲਕਾਂਤ ਸ਼ਰਮਾ, ਜੁਗਰਾਜ ਸਿੰਘ ਤੇ ਕ੍ਰਿਸ਼ਨ ਬਹਾਦਰ ਪਾਠਕ।

Related posts

T20 ਵਰਲਡ ਕੱਪ ਲਈ 16 ਟੀਮਾਂ ਦਾ ਕੀਤਾ ਐਲਾਨ, ਇੱਥੇ ਦੇਖੋ ਹਰ ਟੀਮ ਦੀ ਲਿਸਟ

Bunty

ਆਸਟ੍ਰੇਲੀਅਨ ਆਲਰਾਊਂਡਰ ਐਂਡਰਿਊ ਸਾਇਮੰਡਸ ਦੀ ਕਾਰ ਹਾਦਸੇ ‘ਚ ਦੀ ਮੌਤ

admin

ਹਰਭਜਨ ਸਿੰਘ ਦੀ ਪਾਕਿਸਤਾਨ ਨੂੰ ਖੁਲ੍ਹੀ ਚੁਣੌਤੀ, ਫਾਈਨਲ ‘ਚ ਆਉਣ ਦਿਓ ਦੇਖ ਲਵਾਂਗੇ

Bunty