Sport

ਪੈਰਿਸ ਤੋਂ ਪਰਤਣ ’ਤੇ ਵਿਨੇਸ਼ ਫੋਗਾਟ ਦਾ ਸ਼ਾਨਦਾਰ ਸੁਆਗਤ

ਨਵੀਂ ਦਿੱਲੀ – ਭਾਰਤ ਦੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ, ਜੋ ਪੈਰਿਸ ਓਲੰਪਿਕ ਵਿੱਚ ਮਹਿਲਾਵਾਂ ਦੇ 50 ਕਿਲੋਗ੍ਰਾਮ ਭਾਰ ਵਰਗ ਦੇ ਫਾਈਨਲ ਵਿੱਚ ਪਹੁੰਚਣ ਦੇ ਬਾਵਜੂਦ ਭਾਰ ਜ਼ਿਆਦਾ ਹੋਣ ਕਾਰਨ ਤਮਗਾ ਨਹੀਂ ਜਿੱਤ ਸਕੀ, ਦਾ ਅੱਜ ਇਥੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਵਿਨੇਸ਼ ਦੀ ਆਮਦ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਪੈਰਿਸ ਓਲੰਪਿਕ ‘ਚ ਫਾਈਨਲ ਤੋਂ ਪਹਿਲਾਂ ਕੀਤੇ ਵਜ਼ਨ ‘ਚ ਉਸ ਦਾ ਵਜ਼ਨ 100 ਗ੍ਰਾਮ ਜ਼ਿਆਦਾ ਨਿਕਲਿਆ ਸੀ, ਜਿਸ ਕਾਰਨ ਉਸ ਨੂੰ ਅਯੋਗ ਕਰਾਰ ਦਿੱਤਾ ਗਿਆ। ਵਿਨੇਸ਼ ਨੇ ਖੇਡ ਆਰਬਿਟਰੇਸ਼ਨ ਨੂੰ ਸਾਂਝੇ ਚਾਂਦੀ ਦਾ ਤਮਗਾ ਦਿਵਾਉਣ ਦੀ ਅਪੀਲ ਕੀਤੀ ਸੀ, ਜਿਸ ਕਾਰਨ ਉਹ ਪੈਰਿਸ ‘ਚ ਹੀ ਰੁਕੀ ਸੀ। ਸਾਰਿਆਂ ਨੇ ਉਸ ਦਾ ਜੇਤੂ ਭਲਵਾਨ ਵਾਂਗ ਸੁਆਗਤ ਕੀਤਾ।

Related posts

‘ਵਿਸਾਖੀ’ ਦੀਆਂ ‘ਇੰਡੋ ਟਾਈਮਜ਼’ ਵਲੋਂ ਸਾਰਿਆਂ ਨੂੰ ਬਹੁਤ-ਬਹੁਤ ਮੁਬਾਰਕਾਂ ਅਤੇ ਸ਼ੁੱਭਕਾਮਨਾਵਾਂ !

admin

ਟਰਾਂਸਜੈਂਡਰ ਔਰਤਾਂ ਓਲੰਪਿਕ ਵਿੱਚ ਹਿੱਸਾ ਨਹੀਂ ਲੈ ਸਕਣਗੀਆਂ

admin

ਮਾਰਕ ਟੇਲਰ ਓਵਲ ‘ਚ ਨਵਾਂ ਪੈਵਿਲਿਅਨ ਅਤੇ ਨਵੇਂ ਗ੍ਰੈਂਡਸਟੈਂਡ ਦੀ ਓਪਨਿੰਗ

admin