International

ਪੈਰਿਸ ਰੇਲਵੇ ਸਟੇਸ਼ਨ ’ਤੇ ਦਹਿਸ਼ਤ ਦਾ ਮਾਹੌਲ ਹਮਲਾਵਰ ਨੇ ਤਿੰਨ ਯਾਤਰੀਆਂ ’ਤੇ ਚਾਕੂ ਨਾਲ ਕੀਤਾ ਹਮਲਾ; ਦੋਸ਼ੀ ਗਿ੍ਰਫ਼ਤਾਰ

ਪੈਰਿਸ – ਫਰਾਂਸ ਦੀ ਰਾਜਧਾਨੀ ਪੈਰਿਸ ਦੇ ਇਕ ਰੇਲਵੇ ਸਟੇਸ਼ਨ ‘’ਤੇ ਹਫ਼ੜਾ-ਦਫ਼ੜੀ ਮਚ ਗਈ। ਜਦੋਂ ਇੱਕ ਹਮਲਾਵਰ ਨੇ ਕੁਝ ਲੋਕਾਂ ‘’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ‘’ਚ ਤਿੰਨ ਲੋਕ ਜ਼ਖਮੀ ਹੋਏ ਹਨ।ਨਿਊਜ਼ ਨੇ ਪੁਲਿਸ ਦੇ ਹਵਾਲੇ ਨਾਲ ਦੱਸਿਆ ਕਿ ਪੈਰਿਸ ਦੇ ਗਾਰੇ ਡੇ ਲਿਓਨ ਰੇਲਵੇ ਸਟੇਸ਼ਨ ‘ਤੇ ਇਕ ਵਿਅਕਤੀ ਵੱਲੋਂ ਚਾਕੂ ਨਾਲ ਕੀਤੇ ਹਮਲੇ ‘ਚ ਤਿੰਨ ਲੋਕ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਲੋਕਾਂ ‘ਤੇ ਇਹ ਹਮਲਾ ਸ਼ਨੀਵਾਰ ਸਵੇਰੇ ਕੀਤਾ ਗਿਆ।ਪੁਲਸ ਨੇ ਦੱਸਿਆ ਕਿ ਪੀੜਤਾਂ ‘’ਚੋਂ ਦੋ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਤੀਜਾ ਗੰਭੀਰ ਰੂਪ ‘’ਚ ਜ਼ਖਮੀ ਹੈ। ਹਾਲਾਂਕਿ ਉਸ ਦੀ ਜਾਨ ਨੂੰ ਕੋਈ ਖਤਰਾ ਨਹੀਂ ਹੈ। ਪੁਲਿਸ ਨੇ ਦੱਸਿਆ ਕਿ ਹਮਲਾਵਰ ਦੇ ਮਕਸਦ ਦਾ ਪਤਾ ਨਹੀਂ ਲੱਗ ਸਕਿਆ ਹੈ।ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਸ਼ੱਕੀ ਹਮਲਾਵਰ ਨੂੰ ਗਿ੍ਰਫਤਾਰ ਕਰ ਲਿਆ ਹੈ। ਨਾਲ ਹੀ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘’ਚ ਭਰਤੀ ਕਰਵਾਇਆ ਗਿਆ ਹੈ।

Related posts

ਕੈਨੇਡਾ ਹੁਣ ਜਾਂ ਕਦੇ ਵੀ ਵਿਕਾਊ ਨਹੀਂ ਹੈ: ਜਗਮੀਤ ਸਿੰਘ

admin

ਅਮਰੀਕਾ ‘ਚ H-1B ਵੀਜ਼ਾ ਚਾਹਵਾਨਾਂ ਲਈ ਅਨਿਸ਼ਚਿਤਤਾ ਦਾ ਮਾਹੌਲ !

admin

ਵਿਸ਼ਵ ਪਾਸਪੋਰਟ ਸੂਚੀ ’ਚ ਸਿੰਗਾਪੁਰ ਸਿਖਰ ’ਤੇ ਬਰਕਰਾਰ !

admin