International

ਪੈਰਿਸ ਰੇਲਵੇ ਸਟੇਸ਼ਨ ’ਤੇ ਦਹਿਸ਼ਤ ਦਾ ਮਾਹੌਲ ਹਮਲਾਵਰ ਨੇ ਤਿੰਨ ਯਾਤਰੀਆਂ ’ਤੇ ਚਾਕੂ ਨਾਲ ਕੀਤਾ ਹਮਲਾ; ਦੋਸ਼ੀ ਗਿ੍ਰਫ਼ਤਾਰ

ਪੈਰਿਸ – ਫਰਾਂਸ ਦੀ ਰਾਜਧਾਨੀ ਪੈਰਿਸ ਦੇ ਇਕ ਰੇਲਵੇ ਸਟੇਸ਼ਨ ‘’ਤੇ ਹਫ਼ੜਾ-ਦਫ਼ੜੀ ਮਚ ਗਈ। ਜਦੋਂ ਇੱਕ ਹਮਲਾਵਰ ਨੇ ਕੁਝ ਲੋਕਾਂ ‘’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ‘’ਚ ਤਿੰਨ ਲੋਕ ਜ਼ਖਮੀ ਹੋਏ ਹਨ।ਨਿਊਜ਼ ਨੇ ਪੁਲਿਸ ਦੇ ਹਵਾਲੇ ਨਾਲ ਦੱਸਿਆ ਕਿ ਪੈਰਿਸ ਦੇ ਗਾਰੇ ਡੇ ਲਿਓਨ ਰੇਲਵੇ ਸਟੇਸ਼ਨ ‘ਤੇ ਇਕ ਵਿਅਕਤੀ ਵੱਲੋਂ ਚਾਕੂ ਨਾਲ ਕੀਤੇ ਹਮਲੇ ‘ਚ ਤਿੰਨ ਲੋਕ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਲੋਕਾਂ ‘ਤੇ ਇਹ ਹਮਲਾ ਸ਼ਨੀਵਾਰ ਸਵੇਰੇ ਕੀਤਾ ਗਿਆ।ਪੁਲਸ ਨੇ ਦੱਸਿਆ ਕਿ ਪੀੜਤਾਂ ‘’ਚੋਂ ਦੋ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਤੀਜਾ ਗੰਭੀਰ ਰੂਪ ‘’ਚ ਜ਼ਖਮੀ ਹੈ। ਹਾਲਾਂਕਿ ਉਸ ਦੀ ਜਾਨ ਨੂੰ ਕੋਈ ਖਤਰਾ ਨਹੀਂ ਹੈ। ਪੁਲਿਸ ਨੇ ਦੱਸਿਆ ਕਿ ਹਮਲਾਵਰ ਦੇ ਮਕਸਦ ਦਾ ਪਤਾ ਨਹੀਂ ਲੱਗ ਸਕਿਆ ਹੈ।ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਸ਼ੱਕੀ ਹਮਲਾਵਰ ਨੂੰ ਗਿ੍ਰਫਤਾਰ ਕਰ ਲਿਆ ਹੈ। ਨਾਲ ਹੀ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘’ਚ ਭਰਤੀ ਕਰਵਾਇਆ ਗਿਆ ਹੈ।

Related posts

ਪਾਕਿਸਤਾਨ ਵਿੱਚ ਕੱਲ੍ਹ ਹੋਵੇਗੀ ਨਵੇਂ ਪ੍ਰਧਾਨ ਮੰਤਰੀ ਦੀ ਚੋਣ, ਵਿਰੋਧੀ ਧਿਰ ਵੱਲੋਂ ਸ਼ਾਹਬਾਜ਼ ਸ਼ਰੀਫ਼ ਅਤੇ ਪੀਟੀਆਈ ਵੱਲੋਂ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਕੀਤਾ ਗਿਆ ਅਹੁਦੇ ਲਈ ਨਾਮਜ਼ਦ

Bunty

ਈਰਾਨ ਦੇ ਸੁਧਾਰਵਾਦੀ ਨੇਤਾ ਨੇ ਇਜ਼ਰਾਈਲ ਨੂੰ ਛੱਡ ਕੇ ਸਾਰੇ ਦੇਸ਼ਾਂ ਨਾਲ ਦੋਸਤਾਨਾ ਸਬੰਧਾਂ ਦੀ ਕੀਤੀ ਵਕਾਲਤ

Bunty

ਹੁਣ ਕੋਰੋਨਾ ਖੁਰਾਕ ਲੈਣ ਦੇ ਬਾਵਜੂਦ ਵੀ ਇੰਗਲੈਂਡ ਜਾਣ ਵਾਲੇ ਭਾਰਤੀਆਂ ਨੂੰ ਹੋਣਾ ਪਵੇਗਾ ਕੁਆਰੰਟਾਈਨ

Bunty