Punjab

ਪੋਸਟਮਾਰਟਮ ਰਿਪੋਰਟ ’ਚ ਖ਼ੁਲਾਸਾ ਗੋਲ਼ੀ ਲੱਗਣ ਦੇ 15 ਮਿੰਟ ਬਾਅਦ ਹੀ ਹੋ ਗਈ ਸੀ ਸਿੱਧੂ ਮੂਸੇਵਾਲਾ ਦੀ ਮੌਤ

ਚੰਡੀਗੜ੍ਹ – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ ਤੋਂ ਅਹਿਮ ਖੁਲਾਸੇ ਹੋਏ ਹਨ। ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ’ਚ ਦੱਸਿਆ ਗਿਆ ਹੈ ਕਿ ਗੋਲੀਆਂ ਲੱਗਣ ਤੋਂ 15 ਮਿੰਟ ਬਾਅਦ ਹੀ ਉਸ ਦੀ ਮੌਤ ਹੋ ਗਈ ਸੀ। ਰਿਪੋਰਟ ਮੁਤਾਬਕ ਸਿੱਧੂ ਮੂਸੇਵਾਲਾ ਦੇ ਸਰੀਰ ’ਤੇ ਗੋਲੀਆਂ ਤੇ ਸੱਟ ਦੇ ਤਕਰੀਬਨ 19 ਜ਼ਖ਼ਮ ਦਿਖੇ ਹਨ। ਹਮਲੇ ਦੌਰਾਨ ਸਿੱਧੂ ਮੂਸੇਵਾਲਾ
ਦੇ ਮੂੰਹ ’ਤੇ ਕਿਸੇ ਤਰ੍ਹਾਂ ਦਾ ਕੋਈ ਵਾਰ ਨਹੀਂ ਕੀਤਾ ਗਿਆ, ਜਦਕਿ ਬਾਕੀ ਸਰੀਰ ’ਤੇ ਸੱਟਾਂ ਤੇ ਗੋਲੀਆਂ ਦੇ ਨਿਸ਼ਾਨ ਦਿਖੇ ਹਨ। ਉਥੇ ਹੀ ਪੋਸਟਮਾਰਟਮ ਰਿਪੋਰਟ ’ਚ ਇਹ ਵੀ ਦੱਸਿਆ ਗਿਆ ਹੈ ਕਿ ਖੱਬੇ ਪਾਸੇ ਦੀਆਂ ਪੱਸਲੀਆਂ ਟੁੱਟ ਗਈਆਂ ਸਨ ਤੇ ਲੀਵਰ ਫਟ ਗਿਆ ਸੀ। ਉਥੇ ਹੀ ਘਟਨਾ ਵਾਲੇ ਦਿਨ ਕੁਝ ਲੋਕਾਂ ਦਾ ਕਹਿਣਾ ਸੀ ਕਿ ਜਦੋਂ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਲੱਗਣ ਤੋਂ ਬਾਅਦ ਗੱਡੀ ’ਚੋਂ ਕੱਢਿਆ ਗਿਆ ਤਾਂ ਉਨ੍ਹਾਂ ਦੇ ਸਾਹ ਚੱਲ ਰਹੇ ਸਨ। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਗੱਡੀ ’ਚੋਂ ਕੱਢਣ ’ਚ ਹੀ ਤਕਰੀਬਨ 10 ਤੋਂ 15 ਮਿੰਟ ਲੱਗ ਗਏ ਸਨ, ਜਿਸ ਦੌਰਾਨ ਸਿੱਧੂੁ ਮੂਸੇਵਾਲਾ ਦੇ ਸਾਹ ਚੱਲ ਰਹੇ ਸਨ। ਜ਼ਿਕਰਯੋਗ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ’ਤੇ ਅਣਪਛਾਤੇ ਹਮਲਾਵਰਾਂ ਨੇ ਤਕਰੀਬਨ 20-25 ਗੋਲੀਆਂ ਦਾਗ਼ੀਆਂ ਸਨ, ਜਿਸ ਤੋਂ ਬਾਅਦ ਮੂਸੇਵਾਲਾ ਨੂੰ ਗੰਭੀਰ ਤੌਰ ’ਤੇ ਜ਼ਖ਼ਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ ਸੀ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਰਤਕ ਐਲਾਨ ਕਰ ਦਿੱਤਾ ਸੀ।

Related posts

ਆਈਐਸਆਈ ਪੰਜਾਬ ਨੂੰ ਅਸਥਿਰ ਕਰਨਾ ਚਾਹੁੰਦੀ – ਕੇਂਦਰੀ ਮੰਤਰੀ ਰਵਨੀਤ ਬਿੱਟੂ

admin

ਓਸੀਆਈ ਕਾਰਡ ਦੇ ਨਿਯਮਾਂ ਤੇ ਫੀਸਾਂ ਦੇ ਵਿੱਚ ਵੱਡੇ ਬਦਲਾਅ !

admin

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਬੇਅਦਬੀ ਕਰਨ ਵਾਲਿਆਂ ਨੂੰ ‘ਕਾਂਬਾ ਛੇੜਨ’ ਵਾਲਾ – ਭਾਈ ਬਲਦੇਵ ਸਿੰਘ ਵਡਾਲਾ

admin