ਜੰਡਿਆਲਾ ਗੁਰੂ – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਜਾਰ ਕਸ਼ਮੀਰੀਆਂ ਤੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਦਸ਼ਮੇਸ਼ ਪਿਤਾ ਸਰਬੰਸਦਾਨੀ ਸਾਹਿਬੇ ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਚੱਲ ਕੇ ਬਜ਼ਾਰ ਠਠਿਆਰਾ, ਪਟੇਲ ਨਗਰ, ਸ਼ੇਖਫਤਾ ਗੇਟ, ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਵੈਰੋਵਾਲ ਰੋਡ, ਘਾਹ ਮੰਡੀ, ਸਰਾਂ ਰੋਡ ਤੇ ਸ਼ਹਿਰ ਦੀ ਪ੍ਰਕਰਮਾ ਕਰਦਾ ਹੋਇਆ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਤਪ ਅਸਥਾਨ ਸੰਤ ਬਾਬਾ ਗੁਰਬਖਸ਼ ਸਿੰਘ ਜੋਤੀਸਰ ਜੰਡਿਆਲਾ ਗੁਰੂ ਵਿਖੇ ਪਹੁੰਚਿਆ, ਜਿੱਥੇ ਗੁਰਦੁਆਰਾ ਜੋਤੀਸਰ ਦੇ ਮੁੱਖ ਸੇਵਾਦਾਰ ਬਾਬਾ ਸੁੱਖਾ ਸਿੰਘ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਹੋਇਆ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤਾ। ਪੰਜਾਂ ਪਿਆਰਿਆਂ ਨੂੰ ਸਿਰਪਾਓ ਭੇਟ ਕਰਕੇ ਸਵਾਗਤ ਕੀਤਾ ਗਿਆ। ਬਾਬਾ ਸੁੱਖਾ ਸਿੰਘ ਵੱਲੋਂ ਸਮੂਹ ਜੋਤੀਸਰ ਕਾਲੋਨੀ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਵਿੱਚ ਹਾਜ਼ਰੀ ਭਰ ਰਹੀਆਂ ਸੰਗਤਾਂ ਨੂੰ ਗੁਰੂ ਜੀ ਦੇ ਅਤੁੱਟ ਲੰਗਰ ਵਰਤਾਏ। ਇਸ ਮੌਕੇ ਨਗਰ ਕੀਰਤਨ ਵਿੱਚ ਗੱਤਕਾ ਪਾਰਟੀ ਵੱਲੋਂ ਗਤਕਾ ਖੇਡ ਕੇ ਸੰਗਤਾਂ ਨੂੰ ਸ਼ਸਤਰ ਵਿੱਦਿਆ ਦੇ ਜੌਹਰ ਦਿਖਾਏ ਗਏ।