India

ਪ੍ਰਦਰਸ਼ਨਕਾਰੀ ਡਾਕਟਰਾਂ ਦੇ ਧਰਨਾ ਸਥਾਨ ’ਤੇ ਪੁੱਜੀ ਮਮਤਾ ਬੈਨਰਜੀ

ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਅਚਾਨਕ ਜੂਨੀਅਰ ਡਾਕਟਰਾਂ ਦੇ ਧਰਨਾ ਸਥਾਨ ’ਤੇ ਪੁੱਜੀ ਅਤੇ ਉਨ੍ਹਾਂ ਦੀਆਂ ਮੰਗਾਂ ’ਤੇ ਗੌਰ ਕਰਨ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਕਾਰਵਾਈ ਦਾ ਭਰੋਸਾ ਦਿੱਤਾ। ਸਾਲਟ ਲੇਕ ਵਿੱਚ ਸਵਾਸਥ ਭਵਨ ਦੇ ਬਾਹਰ ਪ੍ਰਦਰਸ਼ਨਕਾਰੀ ਡਾਕਟਰਾਂ ਨੂੰ ਸੰਬੋਧਨ ਕਰਦੇ ਹੋਏ ਬੈਨਰਜੀ ਨੇ ਕਿਹਾ ਕਿ ਡਾਕਟਰ ਬਾਰਿਸ਼ ਵਿੱਚ ਸੜਕ ’ਤੇ ਧਰਨਾ ਦੇ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀ ਰਾਤਾਂ ਦੀ ਨੀਂਦ ਉੱਡੀ ਹੋਈ ਹੈ। ਉਨ੍ਹਾਂ ਕਿਹਾ, ‘‘ਮੈਂ ਤੁਹਾਨੂੰ ਮੁੱਖ ਮੰਤਰੀ ਵਜੋਂ ਨਹੀਂ ਬਲਕਿ ਤੁਹਾਡੀ ਦੀਦੀ ਵਜੋਂ ਮਿਲਣ ਆਈ ਹਾਂ।’’ ਬੈਨਰਜੀ ਨੇ ਕਿਹਾ, ‘‘ਮੈਂ ਤੁਹਾਨੂੰ ਭਰੋਸਾ ਦਿੰਦੀ ਹਾਂ ਕਿ ਤੁਹਾਡੀਆਂ ਮੰਗਾਂ ’ਤੇ ਗੌਰ ਕਰਾਂਗੀ ਅਤੇ ਜੇ ਕੋਈ ਦੋਸ਼ੀ ਪਾਇਆ ਗਿਆ ਤਾਂ ਕਾਰਵਾਈ ਕਰਾਂਗੀ।’’

Related posts

ਪ੍ਰਧਾਨ ਮੰਤਰੀ ਮੋਦੀ ਊਰਜਾ ਸੰਕਟ ‘ਤੇ ਅੱਜ ਸਾਰੇ ਮੁੱਖ-ਮੰਤਰੀਆਂ ਨਾਲ ਗੱਲਬਾਤ ਕਰਨਗੇ

admin

ਭਾਰਤ ਸਭ ਤੋਂ ਘੱਟ ਲਾਗਤ ਵਾਲਾ ਦਫਤਰ ਫਿੱਟ-ਆਊਟ ਬਾਜ਼ਾਰ ਬਣਿਆ

admin

ਭਾਰਤ ਕਿਸੇ ਵੀ ਊਰਜਾ ਸੰਕਟ ਨਾਲ ਨਜਿੱਠਣ ਲਈ ਤਿਆਰ – ਕੇਂਦਰੀ ਮੰਤਰੀ ਮਨੋਹਰ ਲਾਲ

admin