Punjab

ਪ੍ਰਧਾਨ ਮੰਤਰੀ ਦੀ ਸੁਰੱਖਿਆ ਸੂਬਾ ਸਰਕਾਰ ਦੀ ਮੁੱਢਲੀ ਜਿੰਮੇਵਾਰੀ : ਬਾਦਲ

ਲੰਬੀ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀਰਵਾਰ ਨੂੰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਲੰਬੀ ਦੇ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਹਲਕੇ ਦੇ ਵੱਖ ਵੱਖ ਪਿੰਡਾਂ ’ਚ ਲੋਕਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਤੇ ਕਾਂਗਰਸ ’ਤੇ ਸ਼ਬਦੀ ਹਮਲੇ ਕਰਦੇ ਹੋਏ ਦੁਸ਼ਮਣ ਪਾਰਟੀਆਂ ਦੱਸਿਆ। ਕੱਲ੍ਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੱਦ ਹੋਈ ਰੈਲੀ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਰਾਜ ਵਿਚ ਪ੍ਰਧਾਨ ਮੰਤਰੀ ਆਉਂਦਾ ਹੈ ਤਾਂ ਉਸਦੀ ਸੁਰੱਖਿਆ ਦੀ ਮੁੱਢਲੀ ਜ਼ਿੰਮੇਵਾਰੀ ਸੂਬੇ ਦੀ ਹੁੰਦੀ ਹੈ ਪਰ ਇਸ ਰੈਲੀ ਵਿਚ ਇੱਕਠ ਵੀ ਨਹੀਂ ਸੀ ਕਿਉਂਕਿ ਕਿਸਾਨ ਵੀ ਆਪਣੇ ਥਾਂ ਸਹੀ ਹਨ। ਕਾਂਗਰਸ ਵਾਲੇ ਆਪਣੀ ਹੀ ਸਰਕਾਰ ’ਤੇ ਸਵਾਲ ਉਠਾ ਰਹੇ ਹਨ। ਵਿਧਾਨ ਸਭਾ ਦੀਆਂ ਚੋਣਾਂ ਨਜਦੀਕ ਆ ਰਹੀਆਂ ਹਨ ਜਿਸਦੇ ਚਲਦੇ ਵਿਧਾਨ ਸਭਾ ਹਲਕਾਂ ਲੰਬੀ ਦੇ ਪਿੰਡਾਂ ਵਿਚ ਅੱਜ ਲਗਾਤਰ ਹੋ ਰਹੀ ਬੂੰਦਾਂ ਬਾਂਦੀ ਦੇ ਬਾਵਜੂਦ ਵੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹਲਕਾ ਲੰਬੀ ਦੇ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਜੇ ਪੰਜਾਬ ਦੇ ਹਿੱਤਾਂ ਦੀ ਗੱਲ ਕਰ ਸਕਦੀ ਹੈ ਉਹ ਹੈ ਸ਼ੋ੍ਮਣੀ ਅਕਾਲੀ ਦਲ ਬਾਦਲ ਪਾਰਟੀ ਹੈ। ਉਨ੍ਹਾਂ ਇਸ ਵਾਰ ਸ਼ੋ੍ਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅੱਜ ਹਲਕੇ ਦੇ ਪਿੰਡ ਖੇਮਾ ਖੇੜਾ, ਸ਼ੇਰਾ ਵਾਲੀ, ਪੰਜਾਵਾ, ਰੋੜਾ ਵਾਲੀ, ਕੱਖਾਂ ਵਾਲੀ ਆਦਿ ਪਿੰਡਾਂ ’ਚ ਸੰਬੋਧਨ ਕੀਤਾ। ਇਸ ਮੌਕੇ ਹਰਜਿੰਦਰ ਸਿੰਘ ਸਾਬਕਾ ਸਰਪੰਚ, ਬਲਜਿੰਦਰ ਸਿੰਘ ਸੰਧੂ, ਨਿਸ਼ਾਨ ਸਿੰਘ ਸਾਬਕਾ ਸਰਪੰਚ ਅਤੇ ਅਮਰੀਕ ਸਿੰਘ ਮੌੜ ਤੋਂ ਇਲਾਵਾ ਹੋਰ ਵੀ ਅਕਾਲੀ ਦਲ ਦੇ ਆਗੂ ਤੇ ਵਰਕਰ ਹਾਜ਼ਰ ਸਨ।

Related posts

ਗਮਾਡਾ ਵਲੋਂ ਲੈਂਡ-ਪੂਲਿੰਗ ਦੇ ਲਈ ਅਰਜ਼ੀ ਦੇਣ ਦੀ ਆਖਰੀ ਮਿਤੀ 30 ਸਤੰਬਰ !

admin

ਸ਼੍ਰੋਮਣੀ ਕਮੇਟੀ ਵਲੋਂ ਏਆਈ ਟੂਲਸ ਰਾਹੀਂ ਗੁਰਬਾਣੀ ਤੇ ਗੁਰਮਤਿ ਦੀ ਗ਼ਲਤ ਜਾਣਕਾਰੀ ਦੇਣ ਦਾ ਨੋਟਿਸ !

admin

ਪੁਲਿਸ ਦੀ ਮੁਅੱਤਲ ਐਸ ਐਚ ਓ ਅਰਸ਼ਪ੍ਰੀਤ ਕੌਰ ਗਰੇਵਾਲ ਭਗੌੜੀ ਕਰਾਰ !

admin