ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਸੋਸ਼ਲ ਮੀਡੀਆ ਤੋਂ ਬਲੌਕ ਕੀਤੇ ਗਏ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਆਉਣ ਵਾਲੀਆਂ ਸਕੂਲੀ ਛੁੱਟੀਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ ਅਤੇ ਹੋਰ ਗਤੀਵਿਧੀਆਂ ਦਾ ਸੁਝਾਅ ਦਿੱਤਾ ਹੈ।
ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਇੱਕ ਵੀਡੀਓ ਸੰਦੇਸ਼ ਵਿੱਚ ਸਲਾਹ ਦਿੰਦਿਆਂ ਕਿਹਾ ਹੈ ਕਿ, “ਇੱਕ ਨਵਾਂ ਖੇਡ ਸ਼ੁਰੂ ਕਰੋ, ਇੱਕ ਨਵਾਂ ਸਾਜ਼ ਸਿੱਖੋ ਜਾਂ ਉਹ ਕਿਤਾਬ ਪੜ੍ਹੋ ਜੋ ਕਾਫ਼ੀ ਸਮੇਂ ਤੋਂ ਤੁਹਾਡੇ ਸ਼ੈਲਫ ‘ਤੇ ਪਈ ਹੋਈ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਆਪਣੇ ਦੋਸਤਾਂ ਅਤੇ ਪਰਿਵਾਰ ਦੇ ਨਾਲ ਵਧੀਆ ਆਹਮੋ-ਸਾਹਮਣੇ ਸਮਾਂ ਬਿਤਾਓ। ਨੌਜਵਾਨ ਸੋਸ਼ਲ ਮੀਡੀਆ ਨਾਲ ਜੁੜੇ ਰਹਿਣ ਨਾਲ ਆਉਣ ਵਾਲੇ ਦਬਾਅ ਦੇ ਵਾਰੇ ਵਿੱਚਹੋਰਨਾਂ ਨਾਲੋਂ ਬਿਹਤਰ ਜਾਣਦੇ ਹਨ। ਸਰਕਾਰ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮਦਦ ਲਈ ਉਨ੍ਹਾਂ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ।”
