India

ਪ੍ਰਧਾਨ ਮੰਤਰੀ ਨਰਿੰਦਰ ਮੋਦੀ16 ਮਈ ਨੂੰ ਜਾਣਗੇ ਨੇਪਾਲ, ਪ੍ਰਧਾਨ ਮੰਤਰੀ ਦੇਉਬਾ ਨਾਲ ਕਰਨਗੇ ਗੱਲਬਾਤ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ 16 ਮਈ ਨੂੰ ਨੇਪਾਲ ਦਾ ਇੱਕ ਦਿਨਾ ਦੌਰਾ ਕਰਨਗੇ। ਮੋਦੀ ਬੁੱਧ ਪੂਰਨਿਮਾ ਦੇ ਮੌਕੇ ‘ਤੇ ਭਗਵਾਨ ਗੌਤਮ ਬੁੱਧ ਦੇ ਜਨਮ ਸਥਾਨ ਲੁੰਬੀਨੀ ਜਾਣਗੇ। ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲੇ ਨੇ ਕਿਹਾ ਕਿ ਮੋਦੀ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ ਦੇ ਸੱਦੇ ‘ਤੇ ਗੁਆਂਢੀ ਦੇਸ਼ ਦਾ ਦੌਰਾ ਕਰਨਗੇ।

ਮੰਤਰਾਲੇ ਨੇ ਕਿਹਾ ਕਿ ਮੋਦੀ ਲੁੰਬੀਨੀ ਦੇ ਮਾਇਆਦੇਵੀ ਮੰਦਰ ‘ਚ ਪੂਜਾ ਕਰਨਗੇ। ਇਸ ਤੋਂ ਇਲਾਵਾ ਉਹ ਲੁੰਬੀਨੀ ਡਿਵੈਲਪਮੈਂਟ ਟਰੱਸਟ ਵੱਲੋਂ ਕਰਵਾਏ ਸਮਾਗਮ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਲੁੰਬੀਨੀ ਮੱਠ ਖੇਤਰ ਵਿੱਚ ਬੋਧੀ ਸੱਭਿਆਚਾਰ ਅਤੇ ਵਿਰਾਸਤ ਕੇਂਦਰ ਦੇ ਨੀਂਹ ਪੱਥਰ ਸਮਾਗਮ ਵਿੱਚ ਵੀ ਹਿੱਸਾ ਲੈਣਗੇ। ਮੰਤਰਾਲੇ ਮੁਤਾਬਕ ਦੋਵਾਂ ਪ੍ਰਧਾਨ ਮੰਤਰੀਆਂ ਵਿਚਾਲੇ ਦੁਵੱਲੀ ਮੀਟਿੰਗ ਵੀ ਹੋਵੇਗੀ।ਜ਼ਿਕਰਯੋਗ ਹੈ ਕਿ 2014 ‘ਚ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਪੀਐੱਮ ਮੋਦੀ ਨੇਪਾਲ ਦਾ ਪੰਜਵਾਂ ਦੌਰਾ ਕਰਨਗੇ।ਮੋਦੀ ਨੂੰ ਲੁੰਬੀਨੀ ਬੋਧੀ ਯੂਨੀਵਰਸਿਟੀ ਵੱਲੋਂ ਆਨਰੇਰੀ ਡਾਕਟਰੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਯੂਨੀਵਰਸਿਟੀ ਕਾਰਜਕਾਰੀ ਕੌਂਸਲ ਵੱਲੋਂ ਮਤਾ ਪਾਸ ਕੀਤਾ ਗਿਆ ਹੈ।

ਨੇਪਾਲ ‘ਚ ਲੋਕਲ ਬਾਡੀ ਚੋਣਾਂ ਕਾਰਨ ਭਾਰਤ-ਨੇਪਾਲ ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ। ਦੋਵਾਂ ਦੇਸ਼ਾਂ ਦੀ ਸਰਹੱਦ ਹੁਣ 13 ਮਈ ਨੂੰ ਸ਼ਾਮ 7 ਵਜੇ ਆਮ ਲੋਕਾਂ ਦੀ ਆਵਾਜਾਈ ਲਈ ਖੋਲ੍ਹ ਦਿੱਤੀ ਜਾਵੇਗੀ। ਨੇਪਾਲ ਵਿੱਚ 13 ਮਈ ਨੂੰ ਨਗਰ ਨਿਗਮ ਚੋਣਾਂ ਲਈ ਵੋਟਿੰਗ ਹੋਣੀ ਹੈ। ਬਾਰਡਰ ਨੂੰ ਸੀਲ ਕਰ ਦਿੱਤਾ ਗਿਆ ਹੈ ਤਾਂ ਜੋ ਵੋਟਾਂ ਵਾਲੇ ਦਿਨ ਕੋਈ ਗੜਬੜ ਨਾ ਹੋਵੇ।

Related posts

ਦਿੱਲੀ ‘ਚ ਮਿਲਿਆ ਨੈਸ਼ਨਲ ਕਾਨਫਰੰਸ ਦੇ ਆਗੂ ਤ੍ਰਿਲੋਚਨ ਸਿੰਘ ਵਜ਼ੀਰ ਦੀ ਲਾਸ਼

Bunty

1984 ਸਿੱਖ ਨਸਲਕੁਸ਼ੀ ’ਤੇ ਬੋਲੇ ਪ੍ਰਧਾਨ ਮੰਤਰੀ ਸਿੱਖ ਭੈਣਾਂ-ਭਰਾਵਾਂ ਨੂੰ ਗਲ਼ਾਂ ’ਚ ਟਾਇਰ ਪਾ ਕੇ ਜ਼ਿੰਦਾ ਸਾੜਿਆ ਗਿਆ: ਮੋਦੀ

Bunty

2025 ’ਚ ਹੋ ਸਕਦੀ ਹੈ ਮਰਦਮਸ਼ੁਮਾਰੀ ਜਾਤੀ ਜਨਗਣਨਾ ਹੋਈ ਤਾਂ ਗਿਣੀਆਂ ਜਾਣਗੀਆਂ ਮੁਸਲਮਾਨਾਂ ਦੀਆਂ ਵੀ ਜਾਤਾਂ

Bunty