India

ਪ੍ਰਧਾਨ ਮੰਤਰੀ ਨੇ ਹਿਮਾਚਲ ਸਰਕਾਰ ਡੇਗਣ ਦਾ ‘ਸ਼ਰ੍ਹੇਆਮ ਐਲਾਨ’ ਕੀਤਾ: ਰਾਹੁਲ ਗਾਂਧੀ

ਨਾਹਨ –  ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10 ਸਾਲਾਂ ’ਚ 22 ਲੋਕਾਂ ਦੇ 16 ਲੱਖ ਕਰੋੜ ਰੁਪਏ ਦੇ ਕਰਜ਼ ਮੁਆਫ਼ ਕਰ ਦਿੱਤੇ ਪਰ ਹਿਮਾਚਲ ਪ੍ਰਦੇਸ਼ ਨੂੰ ਮਾਨਸੂਨ ਆਫ਼ਤ ਲਈ 9 ਹਜ਼ਾਰ ਕਰੋੜ ਰੁਪਏ ਨਹੀਂ ਦੇ ਸਕੇ। ਰਾਹੁਲ ਨੇ ਕਿਹਾ,’’ਪਹਾੜੀ ਰਾਜ ਦੀ ਮਦਦ ਕਰਨ ਦੀ ਬਜਾਏ ਮੋਦੀ ਨੇ ਰਾਜ ਦੀ ਚੁਣੀ ਹੋਈ ਸਰਕਾਰ ਨੂੰ ’ਚੋਰੀ’ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦਾ ਬਿਆਨ ਪੀ.ਐੱਮ. ਮੋਦੀ ਵਲੋਂ ਰਾਜ ’ਚ ਕਾਂਗਰਸ ਸਰਕਾਰ ਵਲੋਂ ਕੇਂਦਰੀ ਹੜ੍ਹ ਮਦਦ ਦੇ ਗਲਤ ਵੇਰਵੇ ਦਾ ਦੋਸ਼ ਲਗਾਉਣ ਅਤੇ ਕਾਰਵਾਈ ਦਾ ਵਾਅਦਾ ਕਰਨ ਦੇ ਕੁਝ ਦਿਨਾਂ ਬਾਅਦ ਆਇਆ ਹੈ। ਸ਼ਿਮਲਾ (ਐੱਸਸੀ) ਸੰਸਦੀ ਖੇਤਰ ਤੋਂ ਕਾਂਗਰਸ ਉਮੀਦਵਾਰ ਵਿਨੋਦ ਸੁਲਤਾਨਪੁਰੀ ਦੇ ਸਮਰਥਨ ’ਚ ਹਿਮਾਚ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਨਾਹਨ ’ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੋਦੀ ਨੇ ਸੇਬ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਸਾਰੀਆਂ ਸਹੂਲਤਾਂ ਇਕ ਵਿਅਕਤੀ ਨੂੰ ਸੌਂਪ ਦਿੱਤੀਆਂ।
ਰਾਹੁਲ ਨੇ ਦਾਅਵਾ ਕੀਤਾ ਕਿ ਜਦੋਂ ਵੀ ਨਰਿੰਦਰ ਮੋਦੀ ਸਹੁੰ ਚੁੱਕਦੇ ਹਨ, ਅਡਾਨੀ ਦੇ ਕੰਪਨੀਆਂ ਦੇ ਸ਼ੇਅਰ ਦੀਆਂ ਕੀਮਤਾਂ ਵੱਧ ਜਾਂਦੀਆਂ ਹਨ। ਆਪਣੇ ਭਾਸ਼ਣ ’ਚ ਰਾਹੁਲ ਨੇ ਕੇਂਦਰ ’ਚ ਉਨ੍ਹਾਂ ਦੀ ਪਾਰਟੀ ਦੇ ਸੱਤਾ ’ਚ ਆਉਣ ’ਤੇ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਅਤੇ ਖੇਤੀ ਕਰਜ਼ ਮੁਆਫ਼ੀ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰਾਂ ਨੂੰ ਗਰੀਬੀ ਰੇਖਾ ਤੋਂ ਉੱਪਰ ਆਉਣ ਤੱਕ ਹਰ ਸਾਲ ਇਕ ਲੱਖ ਰੁਪਏ ਮਿਲਣਗੇ। ਸਾਬਕਾ ਕਾਂਗਰਸ ਪ੍ਰਧਾਨ ਨੇ ਦੇਸ਼ ’ਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਉਪਲੱਬਧ ਕਰਵਾਉਣ ਲਈ ਸਰਕਾਰੀ ਵਿਭਾਗਾਂ ’ਚ 30 ਲੱਖ ਅਹੁਦੇ ਭਰਨ ਦਾ ਵੀ ਵਾਅਦਾ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੇਤਾ ਇਹ ਕਹਿ ਕੇ ਸੰਵਿਧਾਨ ’ਤੇ ਹਮਲਾ ਕਰ ਰਹੇ ਹਨ ਕਿ ਉਹ ਇਸ ਨੂੰ ਖ਼ਤਮ ਕਰ ਦੇਣਗੇ।

Related posts

ਯਾਤਰੀ ਪਰੇਸ਼ਾਨ : ਹਵਾਈ ਖੇਤਰ ਬੰਦ ਹੋਣ ਨਾਲ ਮਿਡਲ-ਈਸਟ ਬਾਕੀ ਦੁਨੀਆਂ ਨਾਲੋਂ ਕੱਟਿਆ ਗਿਆ

admin

ਅਸੀਂ ਸੁਰੱਖਿਅਤ ਹਾਂ ਤੇ ਹਾਲਾਤ ਠੀਕ ਹੋਣ ਦੀ ਉਡੀਕ ਕਰ ਰਹੇ ਹਾਂ – ਪੀਵੀ ਸਿੰਧੂ

admin

ਮਿਡਲ-ਈਸਟ ਤਣਾਅ : ਭਾਰਤੀਆਂ ਨੂੰ FRRO ਨਾਲ ਸੰਪਰਕ ਕਰਨ ਦੀ ਸਲਾਹ !

admin