IndiaInternational

ਪ੍ਰਧਾਨ ਮੰਤਰੀ ਮੋਦੀ ਵਲੋਂ ਵੀਅਤਨਾਮ ਦੇ ਰਾਸ਼ਟਰਪਤੀ ਟੋ ਲਾਮ ਦਾ ਸਵਾਗਤ ਕੀਤਾ

ਭਾਰਤ ਦੇ ਪ੍ਰਧਾਨ ਮੰਤਰੀ ਨਰੋਂਦਰ ਮੋਦੀ, ਵੀਅਤਨਾਮ ਦੇ ਰਾਸ਼ਟਰਪਤੀ ਟੋ ਲਾਮ ਦਾ ਸਵਾਗਤ ਕਰਦੇ ਹੋਏ।

ਨਵੀਂ ਦਿੱਲੀ – ਭਾਰਤ ਦੇ ਤਿੰਨ ਦਿਨਾਂ ਦੌਰੇ ‘ਤੇ ਆਏ ਵੀਅਤਨਾਮ ਦੇ ਰਾਸ਼ਟਰਪਤੀ ਟੋ ਲਾਮ ਨੇ ਅੱਜ ਹੈਦਰਾਬਾਦ ਹਾਊਸ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਭਵਨ ਦੇ ਫੋਰਵਿੰਟ ਵਿੱਚ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ ਜਿੱਥੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੀ ਮੌਜੂਦ ਸਨ। ਵੀਅਤਨਾਮ ਦੇ ਰਾਸ਼ਟਰਪਤੀ ਦੇ ਸਵਾਗਤ ਸਮਾਰੋਹ ਵਿੱਚ ਰਵਾਇਤੀ ਪਹਿਰਾਵੇ ਵਿੱਚ ਸਜੇ ਬੱਚਿਆਂ ਨੇ ਭਾਰਤ ਅਤੇ ਵੀਅਤਨਾਮ ਦੇ ਰਾਸ਼ਟਰੀ ਝੰਡੇ ਵੀ ਲਹਿਰਾਏ।

ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਟੋ ਲਾਮ ਦੋਵਾਂ ਦੇਸ਼ਾਂ ਦੇ ਸਬੰਧਾਂ, ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ਸਮੇਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕਰਨ ਵਾਲੇ ਹਨ। ਰਾਸ਼ਟਰਪਤੀ ਮੁਰਮੂ ਉਨ੍ਹਾਂ ਨਾਲ ਵੱਖਰੇ ਤੌਰ ‘ਤੇ ਵੀ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ, ਕਈ ਸੀਨੀਅਰ ਅਧਿਕਾਰੀ ਵੀ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਵੀ ਰਾਸ਼ਟਰਪਤੀ ਟੋ ਲਾਮ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਦੇਸ਼ਾਂ ਵਿਚਕਾਰ ਮਜ਼ਬੂਤ ਸਾਂਝੇਦਾਰੀ ‘ਤੇ ਚਰਚਾ ਕੀਤੀ।

ਵਰਨਣਯੋਗ ਹੈ ਕਿ ਭਾਰਤ ਅਤੇ ਵੀਅਤਨਾਮ ਆਪਣੀ ਰਣਨੀਤਕ ਭਾਈਵਾਲੀ ਦੇ 10 ਸਾਲ ਪੂਰੇ ਕਰ ਰਹੇ ਹਨ ਜਿਸ ਕਰਕੇ ਇਹ ਦੌਰਾ ਬਹੁਤ ਮਹੱਤਵਪੂਰਨ ਹੈ। ਵੀਅਤਨਾਮ ਦੇ ਰਾਸ਼ਟਰਪਤੀ ਟੋ ਲਾਮ ਮੰਗਲਵਾਰ ਨੂੰ ਭਾਰਤ ਪਹੁੰਚੇ ਅਤੇ ਪਹਿਲਾਂ ਬੋਧਗਯਾ ਗਏ, ਜਿੱਥੇ ਉਨ੍ਹਾਂ ਨੇ ਮਹਾਬੋਧੀ ਮੰਦਰ ਵਿੱਚ ਪ੍ਰਾਰਥਨਾ ਕੀਤੀ। ਬਿਹਾਰ ਵਿੱਚ ਉਨ੍ਹਾਂ ਦਾ ਸਵਾਗਤ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਕੀਤਾ। ਇਸ ਤੋਂ ਬਾਅਦ ਉਹ ਦਿੱਲੀ ਪਹੁੰਚੇ, ਜਿੱਥੇ ਹਵਾਈ ਅੱਡੇ ‘ਤੇ ਉਨ੍ਹਾਂ ਦਾ ਸਵਾਗਤ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਕੀਤਾ। ਟੋ ਲਾਮ 7 ਮਈ ਤੱਕ ਭਾਰਤ ਵਿੱਚ ਰਹਿਣਗੇ। ਉਹ ਵੀਅਤਨਾਮ ਦੀ ਕਮਿਊਨਿਸਟ ਪਾਰਟੀ ਦੇ ਜਨਰਲ ਸਕੱਤਰ ਵੀ ਹਨ। ਟੋ ਲਾਮ ਮੁੰਬਈ ਵੀ ਜਾਣਗੇ ਜਿੱਥੇ ਉਹ ਨੈਸ਼ਨਲ ਸਟਾਕ ਐਕਸਚੇਂਜ (ਐਨਐਸਈ) ਵਿਖੇ ਇੱਕ ਵਪਾਰਕ ਸਮਾਗਮ ਵਿੱਚ ਹਿੱਸਾ ਲੈਣਗੇ ਅਤੇ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਚਰਚਾ ਕਰਨਗੇ।

Related posts

ਅਸਦੁਦੀਨ ਓਵੈਸੀ ‘ਤੇ ਦਿੱਲੀ ਪੁਲਿਸ ਵੱਲੋਂ FIR ਦਰਜ ਕਰਨ ‘ਤੇ ਭੜਕੇ AIMIM ਕਾਰਕੁਨ

Bunty

ਅਮਰੀਕਾ ਤੋਂ ਕੱਢੇ ਗ਼ੈਰ ਕਾਨੂੰਨੀ ਪ੍ਰਵਾਸੀਆਂ ਵਿਚੋਂ ਜਿਆਦਾਤਰ ਪੰਜਾਬੀ !

admin

ਤਸ਼ੱਦਦ ਦੇ ਸਾਏ ਹੇਠ ਫ਼ੈਲ ਰਿਹਾ ਅਨੀਮੀਆ 

admin