ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇੱਥੇ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਵਿਆਪਕ ਚਰਚਾ ਕੀਤੀ। ਮੁਈਜ਼ੂ ਚਾਰ ਰੋਜ਼ਾ ਦੌਰੇ ’ਤੇ ਐਤਵਾਰ ਸ਼ਾਮ ਨੂੰ ਇੱਥੇ ਪਹੁੰਚੇ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ‘ਐਕਸ’ ਪੋਸਟ ਵਿਚ ਕਿਹਾ ਕਿ ਭਾਰਤ-ਮਾਲਦੀਵ ਦੇ ਵਿਸ਼ੇਸ਼ ਸਬੰਧਾਂ ਨੂੰ ਅੱਗੇ ਵਧਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ ਪਹੁੰਚਣ ’ਤੇ ਮਾਲਦੀਵ ਦੇ ਰਾਸ਼ਟਰਪਤੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।
ਇਸ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੁਆਰਾ ਰਾਸ਼ਟਰਪਤੀ ਭਵਨ ਵਿੱਚ ਮੁਈਜ਼ੂ ਦਾ ਰਸਮੀ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਵੀ ਮੌਜੂਦ ਸਨ। ਰਾਸ਼ਟਰਪਤੀ ਮੁਈਜ਼ੁ ਨੇ ਮਹਾਤਮਾ ਗਾਂਧੀ ਦੇ ਸਮਾਰਕ ’ਤੇ ਸ਼ਰਧਾਂਜਲੀ ਭੇਟ ਕਰਨ ਕੀਤੀ। –