ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਫੋਨ ’ਤੇ ਗੱਲਬਾਤ ਕੀਤੀ ਅਤੇ ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਹੋਰ ਅੱਗੇ ਲਿਜਾਣ ਬਾਰੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਫੋਨ ’ਤੇ ਗੱਲਬਾਤ ਮਗਰੋਂ ਕਿਹਾ ਕਿ ਦੋਵੇਂ ਧਿਰਾਂ ਆਪਸੀ ਲਾਭਕਾਰੀ ਤੇ ਭਰੋਸੇਯੋਗ ਭਾਈਵਾਲੀ ਲਈ ਪ੍ਰਤੀਬੱਧ ਹਨ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਆਪਣੀ ਪੋਸਟ ’ਚ ਕਿਹਾ, ‘ਆਪਣੇ ਪਿਆਰੇ ਮਿੱਤਰ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਗੱਲ ਕਰਕੇ ਬਹੁਤ ਖੁਸ਼ੀ ਹੋਈ। ਉਨ੍ਹਾਂ ਦੇ ਦੂਜੇ ਕਾਰਜਕਾਲ ਲਈ ਉਨ੍ਹਾਂ ਨੂੰ ਵਧਾਈ ਦਿੱਤੀ।’ ਉਨ੍ਹਾਂ ਕਿਹਾ, ‘ਅਸੀਂ ਆਪਸੀ ਲਾਭਕਾਰੀ ਤੇ ਭਾਈਵਾਲੀ ਲਈ ਵਚਨਬੱਧ ਹਾਂ। ਅਸੀਂ ਆਪਣੇ ਲੋਕਾਂ ਦੀ ਭਲਾਈ ਤੇ ਆਲਮੀ ਸ਼ਾਂਤੀ, ਖੁਸ਼ਹਾਲੀ ਤੇ ਸੁਰੱਖਿਆ ਲਈ ਮਿਲ ਕੇ ਕੰਮ ਕਰਾਂਗੇ।’
previous post
next post