Articles India

ਪ੍ਰਧਾਨ ਮੰਤਰੀ ਵਲੋਂ ਪੰਜਾਬ-ਹਿਮਾਚਲ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਵਿਸ਼ੇਸ਼ ਵਿੱਤੀ ਪੈਕੇਜ ਐਲਾਨ !

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੀਂਹ ਪ੍ਰਭਾਵਿਤ ਉੱਤਰੀ ਰਾਜਾਂ ਦੇ ਹਵਾਈ ਦੌਰੇ ਦੌਰਾਨ ਹੜ੍ਹਾਂ ਦੀ ਸਥਿਤੀ ਅਤੇ ਨੁਕਸਾਨ ਦੀ ਸਮੀਖਿਆ ਕਰਦੇ ਹੋਏ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਦੋ ਮੀਂਹ ਪ੍ਰਭਾਵਿਤ ਉੱਤਰੀ ਰਾਜਾਂ ਦੇ ਆਪਣੇ ਇੱਕ ਦਿਨ ਦੇ ਦੌਰੇ ਦੌਰਾਨ ਹੜ੍ਹ ਦੀ ਸਥਿਤੀ ਅਤੇ ਨੁਕਸਾਨ ਦੀ ਸਮੀਖਿਆ ਕਰਨ ਤੋਂ ਬਾਅਦ ਹਿਮਾਚਲ ਪ੍ਰਦੇਸ਼ ਲਈ 1500 ਕਰੋੜ ਦੀ ਤੁਰੰਤ ਰਾਹਤ ਅਤੇ ਪੰਜਾਬ ਲਈ 1600 ਕਰੋੜ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਦੋਵਾਂ ਰਾਜਾਂ ਦੇ ਆਪਣੇ ਦੌਰੇ ਦੌਰਾਨ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਹਿਮਾਚਲ ਪ੍ਰਦੇਸ਼ ਲਈ 1500 ਕਰੋੜ ਦੀ ਰਾਹਤ ਅਤੇ ਪੰਜਾਬ ਲਈ 1600 ਕਰੋੜ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਅਤੇ ਹੜ੍ਹਾਂ ਅਤੇ ਕੁਦਰਤੀ ਆਫ਼ਤ ਵਿੱਚ ਗੰਭੀਰ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਵੀ ਕੀਤਾ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਅਤੇ ਉਹ ਗੁਰਦਾਸਪੁਰ ਪਹੁੰਚ ਕੇ ਹੜ੍ਹ ਪੀੜਤ ਲੋਕਾਂ ਨਾਲ ਮੁਲਾਕਾਤ ਕੀਤੀ। ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਵਿੱਚ ਰਾਹਤ ਅਤੇ ਪੁਨਰਵਾਸ ਉਪਾਵਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਨੁਕਸਾਨ ਦਾ ਮੁਲਾਂਕਣ ਕਰਨ ਲਈ ਇੱਕ ਮੀਟਿੰਗ ਕਰਦੇ ਹੋਏ ਮੋਦੀ ਨੇ ਪ੍ਰਭਾਵਿਤ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੀ ਬਹਾਲੀ ਅਤੇ ਪੁਨਰ ਨਿਰਮਾਣ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਇਸ ਦੌਰਾਨ ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਲਈ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਹੈਲੀਕਾਪਟਰ ਰਾਹੀਂ ਕੁੱਲੂ, ਮੰਡੀ ਅਤੇ ਚੰਬਾ ਵਿੱਚ ਹੋਏ ਨੁਕਸਾਨ ਦਾ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ ਕਾਂਗੜਾ ਵਿੱਚ ਆਫ਼ਤ ਸਬੰਧੀ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਅਧਿਕਾਰੀਆਂ ਨੇ ਪ੍ਰੈਜ਼ੈਂਟੇਸ਼ਨ ਰਾਹੀਂ ਪ੍ਰਧਾਨ ਮੰਤਰੀ ਨੂੰ ਨੁਕਸਾਨ ਦੀ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਮੁੱਖ-ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੀ ਮੌਜੂਦ ਸਨ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਮੰਡੀ, ਕੁੱਲੂ ਅਤੇ ਚੰਬਾ ਜ਼ਿਲ੍ਹਿਆਂ ਦੇ 18 ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਤਕਲੀਫਾਂ ਸੁਣੀਆਂ। ਉਨ੍ਹਾਂ ਨੇ ਇੱਕ ਸਾਲ ਦੀ ਨਿਤਿਕਾ ਨਾਲ ਵੀ ਮੁਲਾਕਾਤ ਕੀਤੀ ਜਿਸ ਦੇ ਮਾਤਾ-ਪਿਤਾ ਅਤੇ ਦਾਦੀ ਦੀ 30 ਜੂਨ ਨੂੰ ਮੰਡੀ ਵਿੱਚ ਬੱਦਲ ਫਟਣ ਕਾਰਨ ਆਈ ਹੜ੍ਹ ਵਿੱਚ ਮੌਤ ਹੋ ਗਈ ਸੀ। ਪ੍ਰਧਾਨ ਮੰਤਰੀ ਨੇ ਨਿਤਿਕਾ ਨੂੰ ਪਹਿਲਾਂ ਟੌਫੀ ਦਿੱਤੀ ਅਤੇ ਫਿਰ ਉਸ ਨੂੰ ਗੋਦੀ ਵਿੱਚ ਚੁੱਕਿਆ।

Related posts

ਆਸਟ੍ਰੇਲੀਅਨ ਸਰਕਾਰ 500 ਹੋਰ ‘ਵਾਧੂ’ ਟੈਰਿਫਾਂ ਵਿੱਚ ਕਟੌਤੀ ਕਰੇਗੀ !

admin

ਪ੍ਰਧਾਨ ਮੰਤਰੀ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ 16 ਸੌ ਕਰੋੜ ਦੇ ਵਿਸ਼ੇਸ਼ ਵਿੱਤੀ ਪੈਕੇਜ ਐਲਾਨ !

admin

ਸੀ.ਪੀ. ਰਾਧਾਕ੍ਰਿਸ਼ਨਨ ਭਾਰਤ ਦੇ ਨਵਾਂ ਉਪ-ਰਾਸ਼ਟਰਪਤੀ ਚੁਣੇ ਗਏ !

admin