India

ਪ੍ਰਧਾਨ ਮੰਤਰੀ ਵੱਲੋਂ ਟਾਟਾ-ਏਅਰਬੱਸ ਸੀ-295 ਏਅਰਕ੍ਰਾਫਟ ਪਲਾਂਟ ਦਾ ਉਦਘਾਟਨ !

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਪੇਨ ਦੇ ਪ੍ਰੈਜ਼ੀਡੈਂਟ ਪੇਡਰੋ ਸਾਂਚੇਜ਼ ਨੇ ਸੋਮਵਾਰ ਨੂੰ ਵਡੋਦਰਾ ਵਿੱਚ ਟਾਟਾ ਐਡਵਾਂਸਡ ਸਿਸਟਮਜ਼ ਲਿਮਿਟੇਡ ਕੈਂਪਸ ਵਿੱਚ ਸੀ295 ਜਹਾਜ਼ਾਂ ਦੇ ਨਿਰਮਾਣ ਲਈ ਟਾਟਾ ਏਅਰਕ੍ਰਾਫਟ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮੌਜੂਦ ਸਨ। (ਫੋਟੋ: ਏ ਐਨ ਆਈ)

ਅਹਿਮਦਾਬਾਦ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਸਪੇਨ ਦੇ ਹਮਰੁਤਬਾ ਪੇਡਰੋ ਸਾਂਚੇਜ਼ ਨੇ ਸੋਮਵਾਰ ਸਵੇਰੇ ਗੁਜਰਾਤ ਦੇ ਵਡੋਦਰਾ ਸ਼ਹਿਰ ਵਿਚ ਇਕ ਖੁੱਲ੍ਹੀ ਜੀਪ ਵਿਚ ਰੋਡ ਸ਼ੋਅ ਕੀਤਾ ਅਤੇ ਸੜਕ ਕਿਨਾਰੇ ਖੜ੍ਹੇ ਲੋਕਾਂ ਦਾ ਸਵਾਗਤ ਕੀਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਸਪੇਨ ਦੇ ਹਮਰੁਤਬਾ ਪੇਡਰੋ ਸਾਂਚੇਜ਼ ਨੇ ਸੋਮਵਾਰ ਨੂੰ ਵਡੋਦਰਾ ਵਿਚ ‘ਟਾਟਾ ਐਡਵਾਂਸਡ ਸਿਸਟਮਜ਼ ਲਿਮਟਿਡ (ਟੀਏਐਸਐਲ)-ਏਅਰਬੱਸ’ ਕੇਂਦਰ ਦਾ ਉਦਘਾਟਨ ਕੀਤਾ ਜਿੱਥੇ ਸੀ-295 ਫੌਜੀ ਜਹਾਜ਼ਾਂ ਦਾ ਨਿਰਮਾਣ ਕੀਤਾ ਜਾਵੇਗਾ। ਟਾਟਾ-ਏਅਰਬੱਸ’ ਭਾਰਤ ਦਾ ਪਹਿਲਾ ਨਿੱਜੀ ਕੇਂਦਰ ਹੋਵੇਗਾ ਜਿੱਥੇ ਫੌਜੀ ਜਹਾਜ਼ਾਂ ਦੇ ਸਪੇਅਰ ਪਾਰਟਸ ਨੂੰ ਅਸੈਂਬਲ ਕਰ ਕੇ ਅੰਤਿਮ ਅਸੈਂਬਲੀ ਲਾਈਨ ਦਾ ਕੰਮ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਾਟਾ ਦੇ ਜਹਾਜ਼ ਨਿਰਮਾਣ ਪਲਾਂਟ ਦਾ ਉਦਘਾਟਨ ਕੀਤਾ। ਇਸ ਦੌਰਾਨ ਸਪੇਨ ਦੇ ਰਾਸ਼ਟਰਪਤੀ ਪੇਡਰੋ ਸਾਂਚੇਜ਼ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਉਦਘਾਟਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਰਤਨ ਟਾਟਾ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਨੇ ਇਕ ਮਹਾਨ ਪੁੱਤਰ ਗੁਆ ਦਿੱਤਾ ਹੈ। ਇਸ ਮੌਕੇ ’ਤੇ ਬੋਲਦਿਆਂ, ਮੋਦੀ ਨੇ ਕਿਹਾ ਕਿ ਇਹ ਸਹੂਲਤ ਨਾ ਸਿਰਫ਼ ਭਾਰਤ-ਸਪੇਨ ਸਬੰਧਾਂ ਨੂੰ ਮਜ਼ਬੂਤ ਕਰੇਗੀ ਬਲਕਿ ਸਾਡੇ ’ਮੇਕ ਇਨ ਇੰਡੀਆ, ਮੇਕ ਫਾਰ ਦਿ ਵਰਲਡ’ ਮਿਸ਼ਨ ਨੂੰ ਵੀ ਹੁਲਾਰਾ ਦੇਵੇਗੀ।

ਟਾਟਾ ਸੰਨਜ਼ ਦੇ ਚੇਅਰਮੈਨ ਐਨ. ਚੰਦਰਸ਼ੇਖਰਨ ਨੇ ਵੀ ਇਸ ਮੌਕੇ ਰਤਨ ਟਾਟਾ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਸਦਕਾ ਹੀ ਅੱਜ ਦੇਸ਼ ਵਿਚ ਹਵਾਈ ਜਹਾਜ਼ ਬਣਾਉਣ ਵਾਲੇ ਪਲਾਂਟ ਸ਼ੁਰੂ ਹੋ ਰਹੇ ਹਨ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਜੇ ਰਤਨ ਟਾਟਾ ਅੱਜ ਸਾਡੇ ਵਿਚਕਾਰ ਹੁੰਦੇ ਤਾਂ ਬਹੁਤ ਖੁਸ਼ ਹੁੰਦੇ, ਪਰ ਜਿੱਥੇ ਉਨ੍ਹਾਂ ਦੀ ਆਤਮਾ ਹੋਵੇਗੀ, ਉਹ ਖੁਸ਼ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਸੀ-295 ਏਅਰਕ੍ਰਾਫਟ ਫੈਕਟਰੀ ਨਵੇਂ ਭਾਰਤ ਦੇ ਨਵੇਂ ਕਾਰਜ ਸੱਭਿਆਚਾਰ ਨੂੰ ਦਰਸਾਉਂਦੀ ਹੈ। ਜਦੋਂ ਮੈਂ ਗੁਜਰਾਤ ਦਾ ਮੁੱਖ ਮੰਤਰੀ ਸੀ ਤਾਂ ਵਡੋਦਰਾ ਵਿਚ ਰੇਲ ਦੇ ਡੱਬੇ ਬਣਾਉਣ ਲਈ ਇੱਕ ਫੈਕਟਰੀ ਲਗਾਉਣ ਦਾ ਫੈਸਲਾ ਲਿਆ ਗਿਆ ਸੀ। ਫੈਕਟਰੀ ਨੂੰ ਰਿਕਾਰਡ ਸਮੇਂ ਵਿਚ ਉਤਪਾਦਨ ਲਈ ਵੀ ਤਿਆਰ ਕੀਤਾ ਗਿਆ ਸੀ। ਅੱਜ ਅਸੀਂ ਉਸ ਫੈਕਟਰੀ ਵਿਚ ਬਣੇ ਮੈਟਰੋ ਕੋਚਾਂ ਨੂੰ ਦੂਜੇ ਦੇਸ਼ਾਂ ਵਿਚ ਨਿਰਯਾਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਭਵਿੱਖ ਵਿਚ ਇਸ ਫੈਕਟਰੀ ਵਿਚ ਬਣੇ ਜਹਾਜ਼ਾਂ ਨੂੰ ਹੋਰ ਦੇਸ਼ਾਂ ਵਿਚ ਵੀ ਨਿਰਯਾਤ ਕੀਤਾ ਜਾਵੇਗਾ।

Related posts

ਅੱਜ ਤੋਂ ਇੰਡੀਅਨ ਰੇਲਵੇ ਵਲੋਂ ਕਿਰਾਏ ਵਿੱਚ ਵਾਧਾ !

admin

ਅੱਜ ਤੋਂ ਆਦਮਪੁਰ-ਮੁੰਬਈ ਵਿਚਕਾਰ ਹਵਾਈ ਸਫ਼ਰ ਦੀ ਸ਼ੁਰੂਆਤ ਹੋਵੇਗੀ !

admin

ਮਹਾਰਾਸ਼ਟਰ ਸਰਕਾਰ ਨੂੰ ‘ਤਿੰਨ-ਭਾਸ਼ਾ’ ਨੀਤੀ ਬਾਰੇ ਜਾਰੀ ਕੀਤੇ ਹੁਕਮ ਵਾਪਸ ਕਿਉਂ ਲੈਣੇ ਪਏ ?

admin