Punjab

ਪ੍ਰੋਫੈਸਰ ਬਲਜਿੰਦਰ ਕੌਰ ਨੇ ਯੂ.ਜੀ.ਸੀ.ਨੈਟ ਦੀ ਪ੍ਰੀਖਿਆ ਪਾਸ ਕੀਤੀ !

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਪ੍ਰਿੰਸੀਪਲ ਸ: ਗੁਰਦੇਵ ਸਿੰਘ ਪ੍ਰੀਖਿਆ ਪਾਸ ਕਰਨ ਵਾਲੀ ਅਧਿਆਪਕਾ ਪ੍ਰੋ: ਬਲਜਿੰਦਰ ਕੌਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਨਾਲ ਹੋਰ ਸਟਾਫ਼।

ਅੰਮ੍ਰਿਤਸਰ – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਅਧਿਆਪਕਾਂ ਦੀ ਯੋਗਤਾ ਅਤੇ ਸਮੇਂ ਮੁਤਾਬਕ ਆਪਣੀਆਂ ਯੋਗਤਾਵਾਂ ’ਚ ਵਾਧਾ ਕਰਦੇ ਰਹਿਣ ਦੀ ਨੀਤੀ ਅਨੁਸਾਰ ਹਮੇਸ਼ਾਂ ਅਗਾਂਹ ਵੱਧਣ ਸਬੰਧੀ ਪ੍ਰੇਰਿਆ ਜਾਂਦਾ ਹੈ। ਉਕਤ ਪ੍ਰਗਟਾਵਾ ਕਾਲਜ ਪ੍ਰਿੰਸੀਪਲ ਸ: ਗੁਰਦੇਵ ਸਿੰਘ ਵੱਲੋਂ ਕਾਮਰਸ ਵਿਭਾਗ ਦੇ ਪ੍ਰੋ: ਬਲਜਿੰਦਰ ਕੌਰ ਵੱਲੋਂ ਯੂ. ਜੀ. ਸੀ. ਦੀ ਪ੍ਰੀਖਿਆ ਪਾਸ ਕਰਨ ਦੀ ਖੁਸ਼ੀ ਸਾਂਝੀ ਕਰਦਿਆਂ ਕੀਤਾ ਗਿਆ।

ਇਸ ਤੋਂ ਪਹਿਲਾਂ ਪ੍ਰਿੰ: ਗੁਰਦੇਵ ਸਿੰਘ ਨੇ ਆਪਣੇ ਦਫ਼ਤਰ ਵਿਖੇ ਪ੍ਰੋ: ਬਲਜਿੰਦਰ ਕੌਰ ਦਾ ਮੂੰਹ ਮਿੱਠਾ ਕਰਵਾਇਆ। ਉਪਰੰਤ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਡੇ ਅਧਿਆਪਕ ਹਰ ਸਾਲ ਹੋਣ ਵਾਲੇ ਯੂ. ਜੀ. ਸੀ. ਨੈੱਟ ਦੀ ਪ੍ਰੀਖਿਆ ਦਿੰਦੇ ਹਨ ਤੇ ਸਫ਼ਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸੇ ਤਹਿਤ ਵਿਭਾਗ ਪ੍ਰੋ: ਬਲਜਿੰਦਰ ਕੌਰ ਨੇ ਇਸ ਸਾਲ ਦਸੰਬਰ 2024 ਦੀ ਯੂ. ਜੀ. ਸੀ. ਦੀ ਪ੍ਰੀਖਿਆ ਪਾਸ ਕਰ ਲਈ ਹੈ।

ਇਸ ਮੌਕੇ ਖੁਸ਼ੀ ਜ਼ਾਹਿਰ ਕਰਦਿਆਂ ਪ੍ਰਿੰ: ਗੁਰਦੇਵ ਸਿੰਘ ਨੇ ਵਿਭਾਗ ਦੇ ਮੁਖੀ ਪ੍ਰੋ: ਹਰਦੇਵ ਸਿੰਘ ਤੇ ਸਮੂੰਹ ਵਿਭਾਗ ਨੂੰ ਵਧਾਈ ਦਿੰਦਿਆਂ ਪ੍ਰੋ: ਬਲਜਿੰਦਰ ਕੌਰ ਦੀ ਸ਼ਲਾਘਾ ਕੀਤੀ ਅਤੇ ਬਾਕੀ ਅਧਿਆਪਕਾਂ ਨੂੰ ਵੀ ਇਸੇ ਤਰ੍ਹਾਂ ਆਪਣੀਆਂ ਯੋਗਤਾਵਾਂ ਅੱਗੇ ਵਧਾਉਂਦੇ ਰਹਿਣ ਦੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕ ਹੁੰਦਿਆਂ ਅਸੀਂ ਸਾਰੀ ਉਮਰ ਸਿੱਖਦੇ ਤੇ ਸਿਖਾਉਂਦੇ ਰਹਿੰਦੇ ਹਾਂ ਤੇ ਸਾਡੀ ਕੋਸ਼ਿਸ਼ ਰਹੇਗੀ ਕਿ ਅਸੀਂ ਕਾਲਜ ਦੇ ਸਮੇਂ ਦੇ ਹਾਣੀ ਬਣਨ ਦੇ ਮਿਸ਼ਨ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਵਿੱਦਿਆ ਦਿੰਦੇ ਰਹਿਣ ਦੇ ਨਾਲ-ਨਾਲ ਆਪਣੇ ਅਧਿਆਪਕਾਂ ਨੂੰ ਵੀ ਸਿੱਖਣ ਸਿਖਾਉਣ ਦੀ ਪ੍ਰੀਕ੍ਰਿਆ ਨਾਲ ਜੋੜੀ ਰੱਖੀਏ। ਇਸ ਮੌਕੇ ਸਮੂਹ ਕਾਲਜ ਅਧਿਆਪਕ ਹਾਜ਼ਰ ਸਨ।

Related posts

ਧਾਰਮਿਕ ਸਥਾਨਾਂ ਤੇ ਸੰਸਥਾਵਾਂ ਦਾ ਮਾਣ ਸਨਮਾਨ ਕਾਇਮ ਰੱਖਣਾ ਚਾਹੀਦਾ: ਜਥੇਦਾਰ ਗਿਆਨੀ ਰਘਬੀਰ ਸਿੰਘ

admin

ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਵਾਲੇ ਪੰਥ ਦੇ ਦੁਸ਼ਮਣ: ਦਲ ਖਾਲਸਾ

admin

ਹਰਬੰਸ ਅਰੋੜਾ ਯਾਦਗਾਰੀ ਸੱਭਿਆਚਾਰਕ ਸ਼ਾਮ 22 ਨੂੰ ਹੋਵੇਗੀ: ਅਰੋੜਾ

admin