Punjab

ਪੰਚਾਇਤੀ ਚੋਣਾਂ: ਇਸ ਵਾਰ ਪਾਰਟੀ ਸਿੰਬਲ ’ਤੇ ਨਹੀਂ ਹੋ ਰਹੀਆਂ ਚੋਣਾਂ !

(ਫੋਟੋ: ਏ ਐਨ ਆਈ)

ਚੰਡੀਗੜ੍ਹ – ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਮੁੜ ਸੂਬੇ ਦੇ ਕਈ ਪਿੰਡਾਂ ਦੀ ਚੋਣ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ਨੇ ਪਟਿਆਲਾ, ਮੋਗਾ, ਤਰਨਤਾਰਨ ਦੇ ਕੁੱਝ ਪਿੰਡਾਂ ’ਚ ਚੋਣ ਪ੍ਰਕਿਰਿਆ ’ਤੇ ਸਟੇਅ ਲਗਾ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਕੁੱਝ ਪਿੰਡਾਂ ਦੀਆਂ ਪੰਚਾਇਤਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਹਾਲਾਂਕਿ ਬਾਕੀ ਮਾਮਲਿਆਂ ’ਤੇ ਅਦਾਲਤ ਨੇ ਸੁਣਵਾਈ ਟਾਲ ਦਿੱਤੀ। ਬੀਤੇ ਬੁੱਧਵਾਰ ਨੂੰ ਅਦਾਲਤ ਨੇ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਸੀ ਪਰ ਇਸ ਸਬੰਧੀ ਵਿਸਥਾਰ ਪੂਰਵਕ ਹੁਕਮ ਜਾਰੀ ਨਹੀਂ ਕੀਤੇ ਗਏ ਹਨ। ਦੱਸਣਯੋਗ ਹੈ ਕਿ ਪੰਜਾਬ ’ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਸਿੰਬਲ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ ਹਨ। ਦੱਸ ਦੇਈਏ ਕਿ ਸੂਬੇ ’ਚ ਇਸ ਸਮੇਂ 13937 ਗ੍ਰਾਮ ਪੰਚਾਇਤਾਂ ਹਨ, ਜਿਨ੍ਹਾਂ ’ਤੇ ਚੋਣਾਂ ਹੋ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ’ਚ ਕੁੱਲ 1 ਕਰੋੜ, 33 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਚੋਣਾਂ ਦੌਰਾਨ 96 ਹਜ਼ਾਰ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਚੋਣਾਂ ਤਕ ਸਾਰੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਚੋਣਾਂ ਵਾਲੇ ਦਿਨ ਪੰਜਾਬ ’ਚ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Related posts

ਜਿਸ ਤਰ੍ਹਾਂ ਅਸੀਂ ਦਿੱਲੀ ਅਤੇ ਪੰਜਾਬ ‘ਚ ਕੰਮ ਕੀਤਾ ਹੈ, ਉਸੇ ਤਰ੍ਹਾਂ ਮੱਧ ਪ੍ਰਦੇਸ਼ ‘ਚ ਵੀ ਕਰਾਂਗੇ-ਭਗਵੰਤ ਮਾਨ

Bunty

ਕਿਸਾਨਾਂ ਦਾ ਵੱਡਾ ਐਲਾਨ ਕੇਂਦਰ ਸਰਕਾਰ ਖ਼ਿਲਾਫ਼ ਅਣਮਿੱਥੇ ਸਮੇਂ ਲਈ ਚੰਡੀਗੜ੍ਹ ’ਚ ਲੱਗੇਗਾ ਪੱਕਾ ਮੋਰਚਾ

Bunty

ਆਪੇ ਗੁਰੁ ਚੇਲਾ’ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਬਠਿੰਡਾ ਲਈ ਹੋਇਆ ਰਵਾਨਾ ਵੱਖ-ਵੱਖ ਪੜਾਵਾਂ `ਤੇ ਨਗਰ ਕੀਰਤਨ ਦਾ ਸੰਗਤ ਵੱਲੋਂ ਕੀਤਾ ਗਿਆ ਭਰਵਾਂ ਸੁਆਗਤ

Bunty