International

ਪੰਜਾਬੀ ਗੱਭਰੂ ਦਾ ਕੈਨੇਡਾ ’ਚ ਗੋਲ਼ੀਆਂ ਮਾਰ ਕੇ ਕਤਲ

ਮਿਸੀਸਾਗਾ – ਕੈਨੇਡਾ ਦੇ ਮਿਸੀਸਾਗਾ ਵਿੱਚ ਇੱਕ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਕਰੀਬ 11 ਵਜੇ ਦੋ ਵਿਅਕਤੀ ਉਸ ਨੂੰ ਗੋਲੀ ਮਾਰ ਕੇ ਭੱਜ ਗਏ। ਉਸ ਨੂੰ ਗੰਭੀਰ ਹਾਲਤ ਵਿਚ ਮਿਸੀਸਾਗਾ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਗਰਾਜ ਸਿੰਘ (28) ਵਜੋਂ ਹੋਈ ਹੈ। ਨੱਥੋਵਾਲ ਵਾਸੀ ਜਗਰਾਜ ਸਿੰਘ ਕਰੀਬ 3 ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪੜ੍ਹਾਈ ਦੇ ਨਾਲ-ਨਾਲ ਮਿਸੀਸਾਗਾ ਦੇ ਯਾਰਡ ’ਚ ਸਕਿਉਰਿਟੀ ਗਾਰਡ ਦੀ ਨੌਕਰੀ ਕਰਦਾ ਸੀ। ਇੱਥੇ ਹੀ ਲੰਘੀ ਰਾਤ ਸਮੇਂ ਦੋ ਹਥਿਆਰਬੰਦ ਵਿਅਕਤੀਆਂ ਨੇ
ਜਗਰਾਜ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਗਰਾਜ ਸਿੰਘ ਦੇ ਪਿਤਾ ਬਲਵੀਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਮਾਤਾ ਸੁਖਦੀਪ ਕੌਰ ਨੇ ਸਖ਼ਤ ਮਿਹਨਤ ਕਰਕੇ ਉਸ ਨੂੰ ਪਾਲਿਆ ਅਤੇ ਸਟੱਡੀ ਵੀਜ਼ੇ ’ਤੇ ਕੈਨੇਡਾ ਭੇਜਿਆ ਸੀ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ

admin