Bollywood

ਪੰਜਾਬੀ ਫਿਲਮ ਰੇਡੀਓ ਰਿਟਰਨ ਦੀ ਸਟਾਰ ਕਾਸਟ ਅਤੇ ਭਾਰਤੀ ਰੈਸਲਰ ਦਾ ਗਰੇਟ ਖਲੀ ਦਰਬਾਰ ਸਾਹਿਬ ਵਿੱਚ ਹੋਏ ਨਤਮਸਤਕ

ਅਮ੍ਰਿਤਸਰ – ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਚ ਸੰਗਤਾਂ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ ਉੱਥੇ ਰੋਜ਼ਾਨਾ ਕਈ ਫਿਲਮੀ ਸਿਤਾਰੇ ਅਤੇ ਕਈ ਰਾਜਨੀਤਿਕ ਲੀਡਰ ਵੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦਾ ਤੇ ਜਿਸ ਦੇ ਚਲਦੇ ਅੱਜ ਪੰਜਾਬੀ ਫਿਲਮ ਰੇਡੀਓ ਰਿਟਰਨ ਦੀ ਸਟਾਰਕਾਸਟ ਸਮੇਤ ਭਾਰਤੀ ਰੈਸਲਰ ਦਾ ਗਰੇਟ ਖਲੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਹਨਾਂ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਤੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾ ਗ੍ਰੇਟ ਖਲੀ ਸਮੇਤ ਫਿਲਮੀ ਅਦਾਕਾਰਾਂ ਨੇ ਕਿਹਾ ਕਿ ਉਹਨਾਂ ਦੀ ਫਿਲਮ ਰੇਡੀਓ ਰਿਟਰਨ ਆ ਰਹੀ ਹੈ ਜੋ ਕਿ ਇੱਕ ਪੰਜਾਬੀ ਫਿਲਮ ਹੈ ਅਤੇ ਪਰਿਵਾਰਿਕ ਫਿਲਮ ਹੈ ਤੇ ਅਸੀਂ ਸਭ ਨੂੰ ਅਪੀਲ ਕਰਦੇ ਹਾਂ ਕਿ ਲੋਕ ਇਸ ਫਿਲਮ ਨੂੰ ਵੱਧ ਤੋਂ ਵੱਧ ਦੇਖਣ ਅਤੇ ਇਸ ਫਿਲਮ ਦੀ ਕਾਮਯਾਬੀ ਦੇ ਲਈ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਅਰਦਾਸ ਕਰਨ ਆਏ ਹਾਂ। ਨਾਲ ਹੀ ਪੱਤਰਕਾਰਾਂ ਵੱਲੋਂ ਜਦੋਂ ਸਵਾਲ ਕੀਤਾ ਗਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਫਿਲਮ ਦੀ ਪ੍ਰਮੋਸ਼ਨ ਲਈ ਦਰਬਾਰ ਸਾਹਿਬ ਵਿੱਚ ਆਉਣ ਤੇ ਮਨਾਹੀ ਕੀਤੀ ਗਈ ਹੈ ਤੇ ਫਿਲਮ ਦੀ ਟੀਮ ਨੇ ਕਿਹਾ ਕਿ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਸਿਰਫ ਮੱਥਾ ਟੇਕਣ ਆਏ ਹਨ ਅਤੇ ਕਿਸੇ ਵੀ ਚੰਗੀ ਚੀਜ਼ ਦੀ ਸ਼ੁਰੂਆਤ ਤੋਂ ਪਹਿਲਾਂ ਪਰਮਾਤਮਾ ਦਾ ਔਟ ਆਸਰਾ ਲੈਣਾ ਬਹੁਤ ਜਰੂਰੀ ਹੁੰਦਾ ਹੈ ਅਤੇ ਇਸ ਦੇ ਲਈ ਅੱਜ ਉਹ ਪਰਮਾਤਮਾ ਦਾ ਆਸ਼ੀਰਵਾਦ ਲੈਣ ਆਏ ਹਨ ਕਿ ਉਹ ਫਿਲਮ ਦੇ ਵਿੱਚ ਉਹਨਾਂ ਨੂੰ ਕਾਮਯਾਬੀ ਮਿਲੇ

Related posts

ਸਿਰਫ ਐਕਟਿੰਗ ਹੀ ਨਹੀਂ ਡਾਂਸਿੰਗ ਕੁਵੀਨ ਵੀ ਹੈ ਮਾਧੁਰੀ ਦੀਕਸ਼ਿਤ, ਸੁਣੋ ਸੁਪਰਹਿੱਟ ਗੀਤ

admin

ਨਵੀਆਂ ਪੈੜਾਂ ਪਾਉਣ ਲਈ ਤਿਆਰ ਅਲਫੀਆ ਜਾਫਰੀ

Bunty

ਰਸ਼ਮਿਕਾ ਮੰਦਾਨਾ ਤੇ ਵਿੱਕੀ ਕੌਸ਼ਲ ਦੀ ਅੰਡਰਵੀਅਰ ਐਡ ਨੂੰ ਦੇਖ ਭੜਕੇ ਲੋਕ

Bunty