International

ਪੰਜਾਬੀ ਵਿਦਿਆਰਥੀਆਂ ਦੇ ਸੰਘਰਸ਼ ਨੂੰ ਪਿਆ ਬੂਰ ਯੂਨੀਵਰਸਿਟੀ 132 ਵਿੱਚੋਂ 100 ਵਿਦਿਆਰਥੀਆਂ ਨੂੰ ਪਾਸ ਕਰਨ ’ਤੇ ਸਹਿਮਤ

ਬਰੈਂਪਟਰ – ਕੈਨੇਡਾ ਵਿਚ ਅਲਗੋਮਾ ਯੂਨੀਵਰਸਿਟੀ ਵਿਰੁੱਧ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨੂੰ ਛੇਵੇਂ ਦਿਨ ਇਨਸਾਫ਼ ਦੀ ਉਮੀਦ ਮਿਲੀ ਹੈ। ਵਿਦਿਆਰਥੀਆਂ ਮੁਤਾਬਕ ਯੂਨੀਵਰਸਿਟੀ 132 ਵਿਚੋਂ 100 ਵਿਦਿਆਰਥੀਆਂ ਨੂੰ ਪਾਸ ਕਰਨ ’ਤੇ ਸਹਿਮਤ ਹੋ ਗਈ ਹੈ। ਜਦਕਿ ਬਾਕੀ ਰਹਿੰਦੇ 32 ਵਿਦਿਆਰਥੀਆਂ ਬਾਰੇ ਕੁੱਝ ਦਿਨਾਂ ਤਕ ਫ਼ੈਸਲਾ ਹੋਵੇਗਾ। ਜਾਣਕਾਰੀ ਅਨੁਸਾਰ ਕੁੱਝ ਵਿਦਿਆਰਥੀਆਂ ਨੇ ਪੜ੍ਹਾਈ ਵਿਚ ਘੱਟ ’ਤੇ ਕੰਮ ਵਿਚ ਵਧੇਰੇ ਦਿਲਚਸਪੀ ਦਿਖਾਈ।ਇਸ ਦੌਰਾਨ ਕਈ ਵਿਦਿਆਰਥੀਆਂ ਨੂੰ ਮੁੜ ਪੇਪਰ ਦੇਣ ਦਾ ਮੌਕਾ ਮਿਲ ਸਕਦਾ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸੰਘਰਸ਼ ਦੀ ਜਿੱਤ ਹੋ ਗਈ ਹੈ ਪਰ ਇਹ ਅਧੂਰੀ ਹੈ, ਜਿਸ ਕਰਕੇ ਸ਼ੁੱਕਰਵਾਰ ਨੂੰ ਅੰਤਿਮ ਫ਼ੈਸਲਾ ਆਉਣ ਤਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।ਜ਼ਿਕਰਯੋਗ ਹੈ ਕਿ ਇਹ ਵਿਦਿਆਰਥੀ ਪਿਛਲੇ ਛੇ ਦਿਨ ਤੋਂ ਕੜਾਕੇ ਦੀ ਠੰਢ ਵਿਚ ਧਰਨਾ ਦੇ ਰਹੇ ਹਨ। ਇਨ੍ਹਾਂ ਦਾ ਇਲਜ਼ਾਮ ਹੈ ਕਿ ਯੂਨੀਵਰਸਿਟੀ ਨੇ ਜਾਣਬੁੱਝ ਕੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੂੰ ਫੇਲ੍ਹ ਕੀਤਾ ਤਾਂ ਜੋ ਮੁੜ ਫ਼ੀਸਾਂ ਉਗਰਾਹੀਆਂ ਜਾ ਸਕਣ। ਵਿਦਿਆਰਥੀਆਂ ਵਲੋਂ ਇਸ ਸਬੰਧੀ ਕੈਨੇਡਾ ਦੇ ਸਾਰੇ ਸੰਸਦ ਮੈਂਬਰਾਂ ਨੂੰ ਈਮੇਲ ਕਰ ਕੇ ਹਮਾਇਤ ਮੰਗੀ ਗਈ ਸੀ।

Related posts

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ

admin

ਡੁਬਈ ਬਾਲੀਵੁੱਡ ਅਤੇ ਕਾਰੋਬਾਰੀ ਹਸਤੀਆਂ ਲਈ ਮਨਭਾਉਂਦੀ ਥਾਂ ਕਿਉਂ ਹੈ ?

admin