ਪਟਿਆਲਾ – ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਕਲਸੀ ਨੇ ਮੰਗਲਵਾਰ ਨੂੰ ਪਟਿਆਲਾ ਵਿੱਚ ‘ਸ਼ੁਕਰਾਣਾ ਯਾਤਰਾ’ ਰੋਡ ਸ਼ੋਅ ਦੌਰਾਨ ਲੋਕਾਂ ਨੂੰ ਵਧਾਈ ਦਿੱਤੀ। ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਕਲਸੀ ਨੇ ਪਟਿਆਲਾ ਵਿੱਚ ‘ਸ਼ੁਕਰਾਨਾ ਯਾਤਰਾ’ ਰੋਡ ਸ਼ੋਅ ਦੌਰਾਨ ਕਾਲੀ ਦੇਵੀ ਮੰਦਰ ਵਿੱਚ ਮੱਥਾ ਟੇਕਿਆ।
ਪੰਜਾਬ ਦੀਆਂ ਜ਼ਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਦਰਜ ਕੀਤੀ ਜਿੱਤ ਦੀ ਖੁਸ਼ੀ ’ਚ ਪਟਿਆਲਾ ਤੋਂ ਧੰਨਵਾਦ ਯਾਤਰਾ ਸ਼ੁਰੂ ਕੀਤੀ ਗਈ। ਪਾਰਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਤੋਂ ਸ਼ੁਰੂ ਹੋਈ ਇਹ ਯਾਤਰਾ ਸਰਹਿੰਦ, ਮੰਡੀ ਗੋਬਿੰਦਗੜ੍ਹ, ਖੰਨਾ, ਦੋਰਾਹਾ, ਲੁਧਿਆਣਾ, ਫਿਲੌਰ, ਫਗਵਾੜਾ ਅਤੇ ਜਲੰਧਰ ਤੋਂ ਹੁੰਦੀ ਹੋਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇਗੀ। ਉਥੇ ਨਤਮਸਤਕ ਹੋਣ ਤੋਂ ਬਾਅਦ ਦੁਰਗਿਆਨਾ ਮੰਦਿਰ ਅਤੇ ਫਿਰ ਵਾਲਮੀਕੀ ਰਾਮਤੀਰਥ ਮੰਦਿਰ ਦੇ ਦਰਸ਼ਨਾਂ ਮਗਰੋਂ ਸੰਪੰਨ ਹੋ ਜਾਵੇਗੀ। ਜ਼ਿਮਨੀ ਚੋਣਾਂ ’ਚ ਜਿੱਤ ਦਰਜ ਕਰਕੇ ਆਮ ਆਦਮੀ ਪਾਰਟੀ ਨੇ ਇਤਿਹਾਸ ਰਚ ਦਿੱਤਾ ਹੈ ਅਤੇ ਹੁਣ ਪਾਰਟੀ ਕੋਲ ਸੂਬੇ ਅੰਦਰ ਕੁੱਲ 95 ਵਿਧਾਇਕ ਹੋ ਗਏ ਹਨ। ‘ਆਪ’ ਵੱਲੋਂ ਇਸ ਯਾਤਰਾ ਰਾਹੀਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਪਾਰਟੀ ਵਰਕਰਾਂ ਵਿਚ ਜੋਸ਼ ਭਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
