Punjab

ਪੰਜਾਬ ਕਾਂਗਰਸ ਦੇ ਪ੍ਰਧਾਨ ਵੱਲੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਨਾਲ ਮੁਲਾਕਾਤ

ਪੰਜਾਬ ਕਾਂਗਰਸ ਪ੍ਰਧਾਨ, ਅਮਰਿੰਦਰ ਸਿੰਘ ਰਾਜਾ ਵੜਿੰਗ।

ਨਵੀਂ ਦਿੱਲੀ – ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਵੀਰਵਾਰ ਨੂੰ ਦਿੱਲੀ ਵਿੱਚ ਕਾਂਗਰਸ ਹੈੱਡਕੁਆਰਟਰ ਵਿੱਚ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਤੇਜ਼ੀ ਨਾਲ ਵਿਗੜ ਰਹੀ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਵੜਿੰਗ ਨੇ ਕਿਹਾ ਹੈ ਕਿ, “ਗੈਂਗਵਾਰ, ਨਿਸ਼ਾਨਾ ਬਣਾ ਕੇ ਕੀਤੀਆਂ ਗਈਆਂ ਹੱਤਿਆਵਾਂ, ਫਿਰੌਤੀ ਦੀਆਂ ਕੋਸ਼ਿਸ਼ਾਂ ਅਤੇ ਦਿਨ-ਦਿਹਾੜੇ ਹੋਣ ਵਾਲੀਆਂ ਲੁੱਟਾਂ-ਖੋਹਾਂ ਆਮ ਹੋ ਗਈਆਂ ਹਨ। ਵਿਦੇਸ਼ਾਂ ਦੇ ਨਾਲ-ਨਾਲ ਜੇਲ੍ਹਾਂ ਦੇ ਅੰਦਰੋਂ ਕੰਮ ਕਰ ਰਹੇ ਅਪਰਾਧੀ ਖੁੱਲ੍ਹੇਆਮ ਸਿਆਸਤਦਾਨਾਂ, ਅਧਿਕਾਰੀਆਂ ਅਤੇ ਆਮ ਨਾਗਰਿਕਾਂ ਨੂੰ ਧਮਕੀਆਂ ਦੇ ਰਹੇ ਹਨ।” ਉਨ੍ਹਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕੇਂਦਰ ਵਿੱਚ ਭਾਜਪਾ ਦੋਵਾਂ ’ਤੇ ਮੂਕ ਦਰਸ਼ਕ ਬਣੇ ਰਹਿਣ ਨੂੰ ਪ੍ਰਸ਼ਾਸਨਿਕ ਅਸਫਲਤਾ ਕਰਾਰ ਦਿੰਦਿਆਂ ਜ਼ਿੰਮੇਵਾਰੀ ਤਿਆਗਣ ਦਾ ਦੋਸ਼ ਲਾਇਆ।

ਸਾਬਕਾ ਪੰਜਾਬ ਵਿਧਾਇਕ ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ‘ਚੋ ਮੁਅੱਤਲੀ ਵਾਰੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਉਨ੍ਹਾਂ ਕਿਹਾ ਕਿ, “ਮੈਂ ਦਖਲ ਨਹੀਂ ਦੇਣਾ ਚਾਹੁੰਦਾ ਕਿ ਕੌਣ ਕੀ ਕਰ ਰਿਹਾ ਹੈ। ਮੈਂ ਸਿਰਫ਼ ਇਹ ਕਹਾਂਗਾ ਕਿ ਇੱਕ ਵਾਰ ਜਦੋਂ ਕੋਈ ਮਾਮਲਾ ਨਿਬੇੜ ਲਿਆ ਜਾਂਦਾ ਹੈ, ਤਾਂ ਇਸ ‘ਤੇ ਹੋਰ ਚਰਚਾ ਨਹੀਂ ਹੋਣੀ ਚਾਹੀਦੀ।”

Related posts

ਆਮ ਆਦਮੀ ਪਾਰਟੀ ਨੇਤਾ ਤੇ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਮੁੜ ਰਿਮਾਂਡ ‘ਤੇ

admin

ਏਆਈ ਯੁੱਗ ‘ਚ ਨਿਰਭਰ ਕਰਦਾ ਕਿ ਇਸਦੀ ਵਰਤੋਂ ਉਸਾਰੂ  ਢੰਗ ਨਾਲ ਕਰਨੀ ਜਾਂ ਨਾਕਾਰਤਮਕ – ਡਾ. ਆਤਮ ਸਿੰਘ ਰੰਧਾਵਾ

admin

ਅਮਰੀਕਾ ਤੋਂ ਡਿਪੋਰਟ ਹੋ ਕੇ ਦਿੱਲੀ ਏਅਰਪੋਰਟ ਪੁੱਜਣ ‘ਤੇ ਪੁਲਿਸ ਨੇ ਕੀਤਾ ਗ੍ਰਿਫ਼ਤਾਰ

admin