Punjab

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਵਧੀਕ ਮੈਂਬਰ ਸਕੱਤਰ ਵੱਲੋਂ ਜ਼ਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਜੱਜ ਸਾਹਿਬ ਦੁਆਰਾ ਜ਼ੇਲ੍ਹ ਸੁਪਰਡੰਟ, ਅਤੇ ਹੋਰ ਅਧਿਕਾਰੀਆਂ ਅਤੇ ਸਟਾਫ ਨੂੰ "ਮਿਸ਼ਨ ਮੋਡ" ਮੁਹਿੰਮ ਬਾਰੇ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ।
ਸੰਗਰੂਰ – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਵਧੀਕ ਮੈਂਬਰ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਸਿੰਗਲਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ, ਸੰਗਰੂਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਸਕੱਤਰ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਦਲਜੀਤ ਕੌਰ; ਜ਼ਿਲ੍ਹਾ ਜ਼ੇਲ੍ਹ, ਸੰਗਰੂਰ ਦੇ ਸੁਪਰਡੰਟ ਸ੍ਰੀ ਨਵਇੰਦਰ ਸਿੰਘ, ਡਿਪਟੀ ਸੁਪਰਡੰਟ ਸ੍ਰੀ ਜਸਪ੍ਰੀਤ ਸਿੰਘ ਥਿੰਦ; ਕਾਨੂੰਨੀ ਸਹਾਇਤਾ ਪੈਨਲ ਦੇ ਵਕੀਲ ਸਾਹਿਬਾਨ ਅਤੇ ਹੋਰ ਅਮਲਾ ਵੀ ਮੌਜੂਦ ਸੀ।
ਇਸ ਦੌਰਾਨ ਉਨ੍ਹਾਂ ਵੱਲੋਂ ਕੈਦੀਆਂ ਦੀਆਂ ਬੈਰਕਾਂ ਵਿੱਚ ਵੀ ਦੌਰਾ ਕੀਤਾ ਗਿਆ। ਜੱਜ ਸਾਹਿਬ ਨੇ ਕੈਦੀਆਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਵਿੱਚ ਉਨ੍ਹਾਂ ਨਾਲ ਸਾਰਥਕ ਗੱਲਬਾਤ ਕੀਤੀ ਅਤੇ ਖਾਸ ਤੌਰ ਤੇ ਸੁਪਰੀਮ ਕੋਰਟ ਕਾਨੂੰਨੀ ਸੇਵਾਵਾਂ ਕਮੇਟੀ ਦੁਆਰਾ ਜੇਲ੍ਹ ਕੈਦੀਆਂ ਨੂੰ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ “ਮਿਸ਼ਨ ਮੋਡ” ਬਾਰੇ ਜਾਣਕਾਰੀ ਦਿੱਤੀ। ਕੈਦੀਆਂ ਨੂੰ ਭਾਰਤ ਦੀ ਮਾਨਯੋਗ ਸੁਪਰੀਮ ਕੋਰਟ ਅੱਗੇ ਅਪੀਲ ਦਾਇਰ ਕਰਨ ਦੇ ਉਨ੍ਹਾਂ ਦੇ ਹੱਕ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਕੋਈ ਵੀ ਹਿਰਾਸਤੀ ਵਿਅਕਤੀ ਆਪਣੇ ਕੇਸ ਦੀ ਪੈਰਵਾਈ ਲਈ ਭਾਰਤ ਦੀ ਕਿਸੇ ਵੀ ਅਦਾਲਤ ਵਿੱਚ ਵਕੀਲ ਸਾਹਿਬਾਨ ਦੀਆਂ ਸੇਵਾਵਾਂ ਕਾਨੂੰਨੀ ਸੇਵਾਵਾਂ ਸੰਸਥਾਵਾਂ ਵੱਲੋਂ ਮੁਫ਼ਤ ਹਾਸਲ ਕਰ ਸਕਦਾ ਹੈ। ਉਹਨਾਂ ਦੱਸਿਆ ਕਿ ਮੁਫਤ ਕਾਨੂੰਨੀ ਸਹਾਇਤਾ ਅਧੀਨ ਮੁਹੱਇਆ ਕੀਤੇ ਗਏ ਵਕੀਲ ਸਾਹਿਬਾਨ ਮੁਫ਼ਤ ਵਿੱਚ ਕੇਸ ਨਹੀਂ ਝਗੜਦੇ ਸਗੋਂ ਉਨ੍ਹਾਂ ਨੂੰ ਫੀਸ ਦੀ ਅਦਾਇਗੀ ਸੰਬੰਧਤ ਕਾਨੂੰਨੀ ਸੇਵਾਵਾਂ ਸੰਸਥਾ ਵੱਲੋਂ ਕੀਤੀ ਜਾਂਦੀ ਹੈ।
ਇਸ ਤੋਂ ਇਲਾਵਾ ਜੱਜ ਸਾਹਿਬ ਦੁਆਰਾ ਜ਼ੇਲ੍ਹ ਸੁਪਰਡੰਟ, ਅਤੇ ਹੋਰ ਅਧਿਕਾਰੀਆਂ ਅਤੇ ਸਟਾਫ ਨੂੰ “ਮਿਸ਼ਨ ਮੋਡ” ਮੁਹਿੰਮ ਬਾਰੇ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ। ਜੱਜ ਸਾਹਿਬ ਨੇ ਕੈਦੀਆਂ ਨੂੰ ਦਰਪੇਸ਼ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਹੱਲ ਅਤੇ ਕੈਦੀਆਂ ਲਈ ਢੁਕਵੀਂ ਸਿਹਤ ਅਤੇ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਇਸ ਮੌਕੇ ਮੈਡਮ ਦਲਜੀਤ ਕੌਰ ਨੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੀ ਉਪਲਬਧਤਾ ‘ਤੇ ਵੀ ਚਾਨਣਾ ਪਾਇਆ। ਇਸ ਦੇ ਨਾਲ ਹੀ ਜੱਜ ਸਾਹਿਬ ਨੇ ਦੱਸਿਆ ਕਿ ਕਾਨੂੰਨੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਦਫ਼ਤਰ ਵਿਖੇ ਨਿੱਜੀ ਤੌਰ ਤੇ ਜਾਂ ਟੈਲੀਫੋਨ ਨੰਬਰ 01672-230725 ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਨਾਲਸਾ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਤੇ ਸੰਪਰਕ ਕੀਤਾ ਜਾ ਸਕਦਾ ਹੈ।

Related posts

ਸੰਘਰਸ਼ ਤੇਜ਼ ਕਰਨ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਸੂਬਾਈ ਮੀਟਿੰਗ 23 ਨੂੰ

admin

ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ !

admin

ਪੰਜਾਬੀ ਤੇ ਪੰਜਾਬੀਅਤ ਨਾਲ ਲਗਾਵ ਰੱਖਣ ਵਾਲੇ ਡਾ. ਰਿਆਜ਼ ਬਾਬਰ ਦਾ ਰੂਬਰੂ ਕਰਵਾਇਆ

admin