Punjab

ਪੰਜਾਬ ਕੈਬਨਿਟ ’ਚ ਫੇਰਬਦਲ: ਸੰਜੀਵ ਅਰੋੜਾ ਮੰਤਰੀ ਬਣੇ, ਕੁਲਦੀਪ ਸਿੰਘ ਧਾਲੀਵਾਲ ਦੀ ਛੁੱਟੀ !

ਪੰਜਾਬ ਦੇ ਇੰਡਸਟਰੀ ਮੰਤਰੀ ਸੰਜੀਵ ਅਰੋੜਾ।

ਚੰਡੀਗੜ੍ਹ – ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਨਵੇਂ ਮੰਤਰੀ ਵਜੋਂ ਪੰਜਾਬ ਮੰਤਰੀ ਮੰਡਲ ਦੇ ਵਿੱਚ ਸ਼ਾਮਲ ਕੀਤਾ ਗਿਆ ਹੈ। ਪੰਜਾਬ ਰਾਜ ਭਵਨ ਵਿਚ ਰੱਖੇ ਸੰਖੇਪ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਰੋੜਾ ਨੂੰ ਅਹੁਦੇ ਦੀ ਸਹੁੰ ਚੁਕਾਈ। ਅਰੋੜਾ ਨੂੰ ਪੰਜਾਬ ਕੈਬਨਿਟ ਵਿਚ ਇੰਡਸਟਰੀ ਤੇ ਐੱਨਆਰਆਈ ਵਿਭਾਗ ਦਿੱਤਾ ਗਿਆ ਹੈ। ਇਹ ਵਿਭਾਗ ਪਹਿਲਾਂ ਕੁਲਦੀਪ ਧਾਲੀਵਾਲ ਕੋਲ ਸੀ ਜਦਕਿ ਕੁਲਦੀਪ ਸਿੰਘ ਧਾਲੀਵਾਲ ਦੀ ਪੰਜਾਬ ਕੈਬਨਿਟ ‘ਤੋਂ ਛੁੱਟੀ ਕਰ ਦਿੱਤੀ ਗਈ ਹੈ। ਕੁਲਦੀਪ ਸਿੰਘ ਧਾਲੀਵਾਲ ਦੇ ਅਸਤੀਫੇ ਨਾਲ ਭਗਵੰਤ ਮਾਨ ਸਰਕਾਰ ਦੇ ਮੰਤਰੀਆਂ ਦੀ ਕੁੱਲ ਗਿਣਤੀ 16 ਰਹਿ ਗਈ ਹੈ ਜਦਕਿ ਕੈਬਨਿਟ ਵਿੱਚ ਹਾਲੇ ਵੀ ਦੋ ਅਹੁਦੇ ਖਾਲੀ ਹਨ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਮੰਤਰੀ ਮੰਡਲ ਵਿੱਚ ਸੱਤਵੀਂ ਵਾਰ ਵਾਧਾ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਜ਼ਾਰਤ ਵਿਚ ਫੇਰਬਦਲ ਤੋਂ ਪਹਿਲਾਂ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਆਪਣੀ ਰਿਹਾਇਸ ’ਤੇ ਸੱਦ ਕੇ ਅਸਤੀਫਾ ਦੇਣ ਲਈ ਕਿਹਾ ਗਿਆ ਸੀ। ਧਾਲੀਵਾਲ ਨੇ ਮੌਕੇ ’ਤੇ ਹੀ ਆਪਣੇ ਅਹੁਦੇ ਤੋਂ ਲਿਖਤੀ ਅਸਤੀਫਾ ਮੁੱਖ-ਮੰਤਰੀ ਨੂੰ ਸੌਂਪ ਦਿੱਤਾ। ਇਸ ਤੋਂ ਪਹਿਲਾਂ ਧਾਲੀਵਾਲ ਤੋਂ ਖੇਤੀ ਅਤੇ ਪੰਚਾਇਤ ਵਿਭਾਗ ਵੀ ਵਾਪਸ ਲੈ ਲਿਆ ਗਿਆ ਸੀ। ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਧਾਲੀਵਾਲ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਜਲਦ ਹੀ ਕੋਈ ਹੋਰ ਨਵੀਂ ਜ਼ਿੰਮੇਵਾਰੀ ਸੌਂਪੀ ਜਾਵੇਗੀ।

ਅੱਜ ਆਯੋਜਿਤ ਸਹੁੰ-ਚੁੱਕ ਸਮਾਗਮ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਬੈਂਸ, ਡਾ. ਬਲਬੀਰ ਸਿੰਘ, ਡਾ. ਬਲਜੀਤ ਕੌਰ, ਹਰਦੀਪ ਸਿੰਘ ਮੁੰਡੀਆਂ, ਮਹਿੰਦਰ ਭਗਤ, ਡਾ. ਰਵਜੋਤ ਸਿੰਘ, ਬਰਿੰਦਰ ਗੋਇਲ, ਲਾਲਜੀਤ ਸਿੰਘ ਭੁੱਲਰ, ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Related posts

HAPPY DIWALI 2025 !

admin

ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin