Punjab

ਪੰਜਾਬ ਕੈਬਨਿਟ ਦੀ ਮੀਟਿੰਗ 10 ਫਰਵਰੀ ਨੂੰ !

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (ਫੋਟੋ: ਏ ਐਨ ਆਈ)

ਚੰਡੀਗੜ੍ਹ – ਮੁੱਖ-ਮੰਤਰੀ ਭਗਵੰਤ ਮਾਨ ਨੇ 10 ਫਰਵਰੀ ਨੂੰ ਕੈਬਨਿਟ ਮੀਟਿੰਗ ਸੱਦੀ ਹੈ। ਇਸ ਵਰ੍ਹੇ ਦੀ ਪਹਿਲੀ ਕੈਬਨਿਟ ਮੀਟਿੰਗ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ-1 ’ਚ ਦੂਜੀ ਮੰਜ਼ਿਲ ’ਤੇ ਹੋਵੇਗੀ। ਪਹਿਲਾਂ ਸੂਬਾ ਸਰਕਾਰ ਨੇ ਕੈਬਨਿਟ ਦੀ ਮੀਟਿੰਗ 6 ਫਰਵਰੀ ਨੂੰ ਸੱਦੀ ਸੀ, ਪਰ ਕੁਝ ਸਮੇਂ ਬਾਅਦ ਹੀ ਤਰੀਕ ਬਦਲ ਕੇ 10 ਫਰਵਰੀ ਕਰ ਦਿੱਤੀ ਗਈ। ਪੰਜਾਬ ਸਰਕਾਰ ਨੇ ਅਜੇ ਤੱਕ ਕੈਬਨਿਟ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ। ਉਂਝ ਪੰਜਾਬ ਕੈਬਨਿਟ ਵੱਲੋਂ ਕਈ ਲੋਕ ਪੱਖੀ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਇਹ ਕੈਬਨਿਟ ਮੰਤਰੀ ਕਰੀਬ ਚਾਰ ਮਹੀਨੇ ਬਾਅਦ ਸੱਦੀ ਗਈ ਹੈ। ਇਸ ਤੋਂ ਪਹਿਲਾਂ 8 ਅਕਤੂਬਰ 2024 ਨੂੰ ਪੰਜਾਬ ਕੈਬਨਿਟ ਦੀ ਬੈਠਕ ਹੋਈ ਸੀ। ਅਗਲੇ ਮਹੀਨੇ ਹੋਣ ਵਾਲੀ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਬੁਲਾਉਣ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ।

Related posts

ਕਿੱਤਾਮੁੱਖੀ ਸੰਵਾਦ ਹੁਨਰ ਦੀ ਭੂਮਿਕਾ ਵਿਸ਼ੇ ’ਤੇ ਵਰਕਸਾਪ ਕਰਵਾਈ

admin

ਮੁੱਖ-ਮੰਤਰੀ ਵਲੋਂ ਪੰਜਾਬ ਵਿੱਚ ਐਲਪੀਜੀ ਗੈਸ ਦੀ ਜਮ੍ਹਾਖੋਰੀ ਵਿਰੁੱਧ ਚੇਤਾਵਨੀ

admin

ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਮਾਰਚ ‘ਤੇ ਪੁਲਿਸ ਵਲੋਂ ਹੰਝੂ ਗੈਸ ਦੇ ਗੋਲੇ ਤੇ ਪਾਣੀ ਦੀਆਂ ਬੁਛਾੜਾਂ

admin