Punjab

ਪੰਜਾਬ ਕੈਬਨਿਟ ਵਿੱਚ ਫੇਰਬਦਲ : ਤਿੰਨ ਮੰਤਰੀਆਂ ਨੂੰ ਨਵੇਂ ਵਿਭਾਗ ਸੌਂਪੇ

ਭਗਵੰਤ ਸਿੰਘ ਮਾਨ, ਪੰਜਾਬ ਦੇ ਮੁੱਖ-ਮੰਤਰੀ।

ਚੰਡੀਗੜ੍ਹ – ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਕੁੱਝ ਮੰਤਰੀਆਂ ਨੂੰ ਨਵੇਂ ਵਿਭਾਗਾਂ ਦੀਆਂ ਜਿੰਮੇਵਾਰੀਆਂ ਸੌਂਪੀਆ ਹਨ। ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੂੰ ਬਿਜਲੀ ਵਿਭਾਗ ਦੀ ਜਿੰਮੇਵਾਰੀ ਸੌਂਪੀ ਗਈ ਹੈ। ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਥਾਨਕ ਸਰਕਾਰਾਂ ਵਿਭਾਗ ਦਾ ਚਾਰਜ ਦਿੱਤਾ ਗਿਆ ਹੈ। ਇਸ ਦੌਰਾਨ, ਮੰਤਰੀ ਅਮਨ ਅਰੋੜਾ ਨੂੰ ਉਦਯੋਗ ਵਿਭਾਗ ਦੀ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਵਿਭਾਗ ਤਿੰਨ ਹੋਰ ਮੰਤਰੀਆਂ ਵਿੱਚ ਵੰਡ ਦਿੱਤੇ ਹਨ। ਸੰਜੀਵ ਅਰੋੜਾ ਨੂੰ ਹਾਲ ਹੀ ਵਿੱਚ ਈਡੀ ਨੇ ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਸਮੇਂ ਈਡੀ ਰਿਮਾਂਡ ‘ਤੇ ਹਨ। ਕਿਉਂਕਿ ਉਨ੍ਹਾਂ ਕੋਲ ਤਿੰਨ ਮਹੱਤਵਪੂਰਨ ਵਿਭਾਗ ਸਨ, ਇਸ ਲਈ ਇਨ੍ਹਾਂ ਵਿਭਾਗਾਂ ਦੀ ਜ਼ਿੰਮੇਵਾਰੀ ਹੋਰ ਮੰਤਰੀਆਂ ਨੂੰ ਸੌਂਪੀ ਗਈ ਹੈ।

ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਤਰੁਣਪ੍ਰੀਤ ਸੌਂਧ ਨੂੰ ਬਿਜਲੀ ਮੰਤਰਾਲਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਥਾਨਕ ਸਰਕਾਰਾਂ ਮੰਤਰਾਲਾ ਅਤੇ ਰਿਹਾਇਸ਼ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੂੰ ਉਦਯੋਗ ਮੰਤਰਾਲਾ ਦਿੱਤਾ ਗਿਆ ਹੈ। ਅਰੋੜਾ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਵੀ ਹਨ। ਕਿਉਂਕਿ ਤਿੰਨੋਂ ਵਿਭਾਗ ਮਹੱਤਵਪੂਰਨ ਹਨ ਇਸੇ ਕਰਕੇ ਸਰਕਾਰ ਨੇ ਇਹ ਤਜਰਬੇਕਾਰ ਮੰਤਰੀਆਂ ਨੂੰ ਸੌਂਪੇ ਹਨ।

Related posts

ਏਅਰ ਇੰਡੀਆ ਦੀ ਅੰਮ੍ਰਿਤਸਰ – ਨਾਂਦੇੜ ਸਾਹਿਬ ਫਲਾਈਟ ਬੰਦ

Bunty

ਕਾਂਗਰਸ ਤੇ ਭਾਜਪਾ ਵੱਲੋਂ ਪੰਜਾਬ ਵਿੱਚ ਜਮਹੂਰੀ ਤਰੀਕੇ ਨਾਲ ਚੁਣੀ ਸਰਕਾਰ ਨੂੰ ਭੰਗ ਕਰਨ ਲਈ ਪਾਈ ਸਾਂਝ ਕਾਰਨ ਵਿਸ਼ਵਾਸ ਮਤਾ ਜ਼ਰੂਰੀ: ਮੁੱਖ ਮੰਤਰੀ

Bunty

ਐੱਸਕੇਐੱਮ ਨੇ ਸੰਘਰਸ਼ਾਂ ‘ਤੇ ਹੋ ਰਹੇ ਜ਼ਬਰ ਖ਼ਿਲਾਫ਼ ਡੀਸੀ ਬਰਨਾਲਾ ਨੂੰ ਸੌਂਪਿਆ ਮੰਗ ਪੱਤਰ  

admin