ਬਨੂੜ – ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ‘ਤੇ ਕੀਤੇ ਜਾ ਰਹੇ ਸੰਘਰਸ਼ ਵਿੱਚ ਸੂਬੇ ਵਿੱਚੋਂ ਕਿਸਾਨਾਂ ਦਾ ਜਥੇ ਦੇ ਰੂਪ ਵਿਚ ਜਾਣਾ ਨਿਰੰਤਰ ਜਾਰੀ ਹੈ ।ਅੱਜ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਕਿਸਾਨ ਯੂਨੀਅਨ ਝੜੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਝੜੂਨੀ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਦਾ ਜਥਾ ਜੋ ਸਿੰਘੂ ਬਾਰਡਰ ਜਾ ਰਿਹਾ ਹੈ, ਦਾ ਬਨੂੜ ਬੈਰੀਅਰ ‘ਤੇ ਪਹੁੰਚਣ ‘ਤੇ ਕਿਸਾਨ ਜੱਥੇਬੰਦੀਆਂ ਵੱਲੋਂ ਸੰਤ ਬਾਬਾ ਦਿਲਬਾਗ ਸਿੰਘ ਬਾਘਾ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ ।
ਇਸ ਮੌਕੇ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਮੈਂਬਰ ਤੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕਿਸਾਨੀ ਸੰਘਰਸ਼ ਉਦੋਂ ਤਕ ਜਾਰੀ ਰਹੇਗਾ ਜਦੋਂ ਤਕ ਇਹ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਭਾਵੇਂ ਇਸ ਲਈ ਕਿਸਾਨਾਂ ਨੂੰ ਕਿੰਨੀਆਂ ਵੀ ਕੁਰਬਾਨੀਆਂ ਕਿਉਂ ਨਾ ਦੇਣੀਆਂ ਪੈਣ ਇਹ ਸੰਘਰਸ਼ ਜਿੱਤ ਤੋਂ ਬਾਅਦ ਹੀ ਖਤਮ ਹੋਵੇਗਾ ।
ਇਕ ਸਵਾਲ ਦੇ ਜਵਾਬ ਵਿੱਚ ਕਿਸਾਨ ਆਗੂ ਨੇ ਕਿਹਾ ਕਿ ਸੂਬੇ ਵਿੱਚ ਆਉਂਦੀਆਂ ਵਿਧਾਨ ਸਭਾ ਚੋਣਾਂ ਕਿਸਾਨਾਂ ਵੱਲੋਂ ਇਕ ਮੰਚ ਬਣਾ ਕੇ ਲੜੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਖੇਤੀ ਸੁਭਾਅ ਨਾਂ ਤੇ ਬਣਾਏ ਗਏ ਕਾਲੇ ਕਾਨੂੰਨਾਂ ਦੇ ਲਾਗੂ ਹੋਣ ਜਾਣ ਨਾਲ ਦੇਸ਼ ਦਾ ਸਾਰਾ ਕਾਰੋਬਾਰ ਕੁਝ ਕੁ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਆ ਜਾਵੇਗਾ ਜਿਸ ਨਾਲ ਆਮ ਲੋਕਾਂ ਦਾ ਜਿਉਣਾ ਮੁਹਾਲ ਹੋਵੇਗਾ ਜਿਸ ਲਈ ਇਹ ਕਾਲੇ ਕਾਨੂੰਨ ਰੱਦ ਕਰਵਾਉਣੇ ਅਤਿ ਜ਼ਰੂਰੀ ਹਨ ।
ਇਸ ਮੌਕੇ ਸੰਤ ਬਾਬਾ ਦਿਲਬਾਗ ਸਿੰਘ ਬਾਗਾ ਤੇ ਕਿਸਾਨ ਜਥੇਬੰਦੀਆਂ ਵੱਲੋਂ ਗੁਰਨਾਮ ਸਿੰਘ ਝੜੂਨੀ ਦੇ ਕਾਫ਼ਲੇ ਦਾ ਸਿਰਪਾਓ ਪਾ ਕੇ ਸਨਮਾਨ ਵੀ ਕੀਤਾ ਗਿਆ । ਇਸ ਦੌਰਾਨ ਗੁਰਚਰਨ ਸਿੰਘ ਸੇਹਰਾ, ਅਮਰਿੰਦਰ ਹੈਪੀ, ਕਿਰਪਾਲ ਸਿੰਘ ਸਿਆਊ, ਲਖਵਿੰਦਰ ਸਿੰਘ ਕਰਾਲਾ, ਜੱਗੀ ਕਰਾਲਾ, ਜਗਜੀਤ ਸਿੰਘ ਛੜਬੜ, ਨੰਬੜਦਾਰ ਸੱਤਪਾਲ ਸਿੰਘ ਖਲੌਰ, ਜਗਜੀਤ ਸਿੰਘ ਛੜਬੜ, ਸੰਦੀਪ ਸਿੰਘ, ਅਮਨ ਬਰਾੜ, ਸਰਪੰਚ ਤੇਜਿੰਦਰ ਲੀਲਾ ਮੋਹੀ, ਸੁਮਨ ਹੁੱਡਾ ਪ੍ਰਧਾਨ ਕਿਸਾਨ ਯੂਨੀਅਨ ਹਰਿਆਣਾ, ਗੁਰਪ੍ਰੀਤ ਸਿੰਘ ਸੇਖਨ ਮਾਜਰਾ ਤੋਂ ਇਲਾਵਾ ਇਲਾਕੇ ਦੇ ਬਹੁਤ ਸਾਰੇ ਕਿਸਾਨ ਹਾਜ਼ਰ ਸਨ ।