ਚੰਡੀਗੜ੍ਹ – ਪੰਜਾਬ ’ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਮੁੱਖ ਮੰਤਰੀ ਅਹੁਦੇ ਦੇ ਚਿਹਰੇ ਦੇ ਐਲਾਨ ਨੂੰ ਲੈ ਕੇ ਆਮ ਆਦਮੀ ਪਾਰਟੀ ’ਚ ਵੀ ਬਗਾਵਤੀ ਸੁਰ ਉੱਠਣ ਲੱਗੇ ਹਨ। ਭਗਵੰਤ ਮਾਨ ਨੇ ਵੀ ਪਿਛਲੇ ਕਈ ਦਿਨਾਂ ਤੋਂ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰੀ ਬਣਾਈ ਹੋਈ ਹੈ। ਭਗਵੰਤ ਮਾਨ ਨੇ ਵੀ ਪਿਛਲੇ ਕਈ ਦਿਨਾਂ ਤੋਂ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰੀ ਬਣਾਈ ਹੋਈ ਹੇ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਅਹੁਦੇ ਲਈ ਚਿਹਰਾ ਅੱਗੇ ਲਿਆਉਣ ’ਚ ਦੇਰੀ ਦਾ ਪਾਰਟੀ ਨੂੰ ਨੁਕਸਾਨ ਹੋ ਸਕਦਾ ਹੈ। ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਭਗਵੰਤ ਮਾਨ ਦੇ ਹੱਕ ’ਚ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਾਨ ਨੇ ਜਿਨ੍ਹਾਂ ਦੇ ਹੱਕ ’ਚ ਪ੍ਰਚਾਰ ਕਰ ਕੇ ਉਨ੍ਹਾਂ ਨੂੰ ਵਿਧਾਇਕ ਬਣਾਇਆ, ਉਹ ਮਾਨ ਦਾ ਵਿਰੋਧ ਨਾ ਕਰਨ। ਚੰਡੀਗੜ੍ਹ ’ਚ ਨੇਤਾ ਵਿਰੋਧੀ ਧਿਰ ਦੀ ਰਿਹਾਇਸ਼ ’ਤੇ ਪਹੁੰਚੇ ਆਪ ਵਰਕਰਾਂ ਨੇ ਮੰਗ ਪੱਤਰ ਸੌਂਪ ਕੇ ਹਾਈ ਕਮਾਨ ’ਤੇ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਏ ਜਾਣ ਲਈ ਦਬਾਅ ਬਣਾਉਣ ਲਈ ਕਿਹਾ।