Punjab

ਪੰਜਾਬ ‘ਚ ਰੇਲਵੇ ਟਰੈਕਾਂ ‘ਤੇ ਜੰਮੇ ਕਿਸਾਨ, ਪੰਜ ਟ੍ਰੇਨਾਂ ਰੋਕੀਆਂ, ਲੋਕ ਪਰੇਸ਼ਾਨ

ਲੁਧਿਆਣਾ – ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ‘ਤੇ ਟਰੈਕਾਂ ‘ਤੇ ਕਿਸਾਨ ਧਰਨੇ ‘ਤੇ ਬੈਠ ਗਏ ਹਨ। ਕਿਸਾਨਾਂ ਨੇ ਸ਼ਾਮ 4 ਵਜੇ ਤਕ ਰੇਲਾਂ ਰੋਕਣ ਦਾ ਐਲਾਨ ਕੀਤਾ ਹੋਇਆ ਹੈ। ਰੂਪਨਗਰ, ਫਿਰੋਜ਼ਪੁਰ, ਮੋਗਾ, ਜਲੰਧਰ, ਪਟਿਆਲਾ, ਅੰਮ੍ਰਿਤਸਰ ਆਦਿ ‘ਚ ਕਿਸਾਨ ਰੇਲਵੇ ਟ੍ਰੈਕਾਂ ਉੱਪਰ ਬੈਠ ਗਏ ਹਨ। ਫਿਰੋਜ਼ਪੁਰ ਮੰਡਲ ‘ਚ ਕਿਸਾਨਾਂ ਨੇ ਪੰਜ ਟ੍ਰੇਨਾਂ ਦਾ ਸੰਚਾਲਨ ਪੂਰੀ ਤਰ੍ਹਾਂ ਰੋਕ ਦਿੱਤਾ ਹੈ। ਇਸ ਨਾਲ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਿਰੋਜ਼ਪੁਰ ਤੋਂ ਹਨੂਮਾਨਗੜ੍ਹ ਨੂੰ ਫਿਰੋਜ਼ਪੁਰ ਕੈਂਟ, ਫਿਰੋਜ਼ਪੁਰ ਕੈਂਟ ਤੋਂ ਫਾਜ਼ਿਲਕਾ ਨੂੰ ਫਿਰੋਜ਼ਪੁਰ ਕੈਂਟ, ਫਾਜ਼ਿਲਕਾ ਤੋਂ ਫਿਰੋਜ਼ਪੁ ਕੈਂਟ ਨੂੰ ਜਲਾਲਾਬਾਦ ‘ਚ ਰੋਕ ਦਿੱਤਾ ਗਿਆ ਹੈ। ਇਸੇ ਤਰ੍ਹਾਂ ਫਿਰੋਜ਼ਪੁਰ ਕੈਂਟ ਤੋਂ ਲੁਧਿਆਣਾ ਨੂੰ ਮੋਗਾ ‘ਚ ਰੋਕ ਦਿੱਤਾ ਗਿਆ ਹੈ। ਐੱਸਏਐੱਸ ਨਗਰ ਮੋਹਾਲੀ ਤੋਂ ਫਿਰੋਜ਼ਪੁਰ ਕੈਂਟ ਨੂੰ ਲੁਧਿਆਣਾ ‘ਚ ਰੋਕ ਦਿੱਤਾ ਗਿਆ ਹੈ। ਕਿਸਾਨਾਂ ਨੇ ਅੰਮ੍ਰਿਤਸਰ-ਦਾਦਰ ਐਕਸਪ੍ਰੈੱਸ ਨੂੰ ਵੀ ਰੋਕ ਦਿੱਤਾ ਹੈ।

Related posts

ਕੇਂਦਰ ਦੀ ਸਰਕਾਰ ਪਹਿਲਾ ਤੋਂ ਹੀ ਪੰਜਾਬ ਨਾਲ ਖੇਡ ਖੇਡਦੀ ਆ ਰਹੀ ਹੈ: ਲਾਲ ਚੰਦ ਕਟਾਰੂਚੱਕ

Bunty

ਇੱਕ ਵੀ ਪੈਸਾ ਫ਼ਜ਼ੂਲ ਨਹੀਂ ਖ਼ਰਚਿਆ, ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ 249 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ: ਸਿਹਤ ਮੰਤਰੀ ਡਾ. ਬਲਬੀਰ ਸਿੰਘ

Bunty

ਮੋਹਾਲੀ ’ਚ ਬਲਾਸਟ ਦਾ ਪਹਿਲਾ ਸੀ.ਸੀ.ਟੀ.ਵੀ. ਫ਼ੁਟੇਜ ਆਇਆ ਸਾਹਮਣੇ, ਚੱਲਦੀ ਗੱਡੀ ’ਚੋਂ ਦਾਗ਼ਿਆ ਸੀ ਰਾਕਟ

Bunty