ਚੰਡੀਗੜ੍ਹ – ਪੰਜਾਬ ’ਚ ਹੁਣ ਫ਼ਰਜ਼ੀ ਮੁਕਾਬਲੇ ਦੇ ਮਾਮਲੇ ’ਚ ਫਸੇ ਪੁਲਿਸ ਅਧਿਕਾਰੀਆਂ ’ਤੇ ਗਾਜ਼ ਡਿੱਗੇਗੀ ਅਤੇ ਉਨ੍ਹਾਂ ਖ਼ਿਲਾਫ਼ ਜਲਦ ਕਾਰਵਾਈ ਹੋਵੇਗੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਸਬੰਧੀ ’ਚ ਆਦੇਸ਼ ਜਾਰੀ ਕੀਤਾ ਹੈ ਕਿ 1992-94 ਤਕ ਪੰਜਾਬ ’ਚ ਨੌਜਵਾਨਾਂ ਦੇ ਗਾਇਬ ਹੋਣ ਜਾਂ ਲਾਵਾਰਸ ਅੰਤਿਮ ਸੰਸਕਾਰ ਨਾਲ ਸਬੰਧਿਤ ਮਾਲਿਆਂ ਦੀ ਜਾਂਚ ਲਈ ਸੀਬੀਆਈ ਦੀ ਜੰਮੂ ਬਰਾਂਚ ਦਾ ਅਧਿਕਾਰ ਖੇਤਰ ਨੂੰ ਨਾਜਾਇਜ਼ ਨਹੀਂ ਮੰਨਿਆ ਜਾ ਸਕਦਾ।
ਹਾਈ ਕੋਰਟ ਦੇ ਜਸਟਿਸ ਅਰਵਿੰਦ ਸਿੰਘ ਸਾਂਗਵਾਨ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਦਾਇਰ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ। ਇਹ ਸਾਰੇ ਅਧਿਕਾਰੀ ਸੇਵਾ ਮੁਕਤ ਹੋ ਚੁੱਕੇ ਹਨ। ਇਨ੍ਹਾਂ ਅਧਿਕਾਰੀਆਂ ’ਤੇ ਨਿਰਦੋਸ਼ ਲੋਕਾਂ ਦੀ ਹੱਤਿਆ ਦੀ ਸੀਬੀਆਈ ਨੇ ਦੋਸ਼ ਤੈਅ ਕੀਤੇ ਸਨ। ਅਜਿਹੇ ’ਚ ਹੁਣ ਜਿਨ੍ਹਾਂ ਮਾਮਲਿਆਂ ’ਚ ਹਾਈ ਕੋਰਟ ’ਚ ਪਟੀਸ਼ਨ ਦੀ ਸੁਣਵਾਈ ਦੇ ਟਰਾਇਲ ’ਤੇ ਰੋਕ ਲੱਗੀ ਸੀ, ਉਨ੍ਹਾਂ ਦੀ ਦੁਬਾਰਾ ਸੁਣਵਾਈ ਸ਼ੁਰੂ ਹੋਵੇਗੀ। ਅਜਿਹੇ ’ਚ ਵੱਡੀ ਗਿਣਤੀ ’ਚ ਅਧਿਕਾਰੀਆਂ ’ਤੇ ਗਾਜ਼ ਡਿੱਗਣੀ ਤੈਅ ਹੈ। ਹਾਈ ਕੋਰਟ ’ਚ ਦਾਖ਼ਲ ਵੱਖ-ਵੱਖ ਅਰਜ਼ੀਆਂ ਰਾਹੀਂ ਸੀਬੀਆਈ ਵੱਲੋਂ ਜੰਮੂ ਕਸ਼ਮੀਰ ’ਚ ਦਰਜ ਕੇਸ ਨੂੰ ਚੁਣੌਤੀ ਦਿੱਤੀ ਗਈ ਸੀ। ਅਰਜ਼ੀ ’ਚ ਦੱਸਿਆ ਗਿਆ ਕਿ ਪਟਿਆਲਾ ਦੀ ਸੀਬੀਆਈ ਅਦਾਲਤ ਨੇ ਉਨ੍ਹਾਂ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ, ਜਿਸ ’ਚ ਉਨ੍ਹਾਂ ਨੇ ਕੇਸ ਦੇ ਜੰਮੂ ਕਸ਼ਮੀਰ ’ਚ ਦਰਜ ਹੋਣ ਦੀ ਗੱਲ ਆਖੀ ਸੀ।
ਪਟੀਸ਼ਨ ’ਚ ਕਿਹਾ ਗਿਆ ਹੈ ਕਿ ਮਾਮਲੇ ਪੰਜਾਬ ਦੇ ਹਨ, ਜਦੋਂਕਿ ਸੀਬੀਆਈ ਨੇ ਕੇਸ ਜੰਮੂ ਕਸ਼ਮੀਰ ’ਚ ਦਰਜ ਕੀਤਾ ਹੈ। ਅਜਿਹੇ ’ਚ ਉਨ੍ਹਾਂ ਦੇ ਅਧਿਕਾਰ ਖੇਤਰ ’ਚ ਹੀ ਨਹੀਂ ਆਂ।ਦਾ। ਇਸ ਦੇ ਲਾਲ ਹੀ ਇਹ ਵੀ ਕਿਹਾ ਗਿਆ ਕਿ ਜੇਕਰ ਮਾਮਲਾ ਜੰਮੂ ਕਸ਼ਮੀਰ ’ਚ ਦਰਜ ਹੋਇਆ ਤਾਂ ਪਟਿਆਲਾ ਦੀ ਸੀਬੀਆਈ ਅਦਾਲਤ ਇਸ ਨੂੰ ਕਿਵੇਂ ਸੁਣ ਸਕਦੀ ਹੈ। ਅਰਜ਼ੀਆਂ ’ਚ ਚਾਰਜਸ਼ੀਟ ਖਾਰਜ ਕਰਨ ਦੀ ਅਤੇ ਮਾਮਲੇ ਨੂੰ ਖਤਮ ਕਰਨ ਦੀ ਅਪੀਲ ਕੀਤੀ ਗਈ ਸੀ। ਸੀਬੀਆਈ ਅਦਾਲਤ ਨੇ ਇਲ੍ਹਾਂ ਸਾਰੀਆਂ ਅਰਜ਼ੀਆਂ ਨੂੰ ਮੁੱਢ ਤੋਂ ਖਾਰਜ ਕਰ ਦਿੱਤਾ ਸੀ ਅਤੇ ਸੀਬੀਆਈ ਦੀ ਕਾਰਵਾਈ ਨੂੰ ਸਹੀ ਕਰਾਰ ਦਿੱਤਾ ਸੀ। ਇਸ ਫ਼ੈਸਲੇ ਖ਼ਿਲਾਫ਼ ਸਾਰੇ ਪੁਲਿਸ ਅਧਿਕਾਰੀਆਂ ਨੇ ਹਾਈ ਕੋਰਟ ’ਚ ਪਟੀਸ਼ਨ ਦਾਖਲ ਕੀਤੀ ਸੀ। ਹਾਈ ਕੋਰਟ ਨੇ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਸੀਬੀਆਈ ਤੇ ਕੁਝ ਵਿਸ਼ੇਸ਼ ਵਿੰਗ ਹੁੰਦੇ ਹਨ, ਜਿਨ੍ਹਾਂ ਦਾ ਅਧਿਕਾਰ ਖੇਤਰ ਪੂਰਾ ਦੇਸ਼ ਹੈ। ਅਜਿਹੇ ’ਚ ਇਹ ਕਹਿਣਾ ਗਲਤ ਹੈ ਕਿ ਸੀਬੀਆਈ ਨੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਐੱਫ਼ਆਈਆਰ ਦਰਜ ਕੀਤੀ ਹੈ।
ਪੰਜਾਬ ਪੁਲਿਸ ਵੱਲੋਂ ਵੱਡੀ ਗਿਣਤੀ ’ਚ ਲਾਵਾਰਸ ਲਾਸ਼ਾਂ ਦਾ ਅੰਤਿਮ ਸੰਸਕਾਰ ਤੇ ਫ਼ਰਜ਼ੀ ਇਨਕਾਊਂਟਰ ਤੋਂ ਬਾਅਦ ਸੁਪਰੀਮ ਕੋਰਟ ਨੇ 15 ਨਵੰਬਰ 1995 ’ਚ ਮੁੱਢਲੀ ਜਾਂਚ ਦਾ ਸੀਬੀਆਈ ਨੂੰ ਆਦੇਸ਼ ਦਿੱਤਾ ਸੀ। ਆਦੇਸ਼ ਅਨੁਸਾਰ, ਮੁੱਢਲੀ ਜਾਂਚ ਤੋਂ ਬਾਅਦ 1997 ’ਚ ਐੱਫ਼ਆਈਆਰ ਦਰਜ ਕੀਤੀ ਗਈ ਸੀ ਅਤੇ 1999 ’ਚ ਚਲਾਨ ਪੇਸ਼ ਕਰ ਦਿੱਤਾ ਗਿਆ ਸੀ। ਉਦੋਂ ਤੋਂ ਲੈ ਕੇ ਹੁਣ ਤਕ ਇਨ੍ਹਾਂ ਮਾਮਲਿਆਂ ’ਚ ਵੱਖ-ਵੱਖ ਕਾਰਨਾਂ ਕਰ ਕੇ ਟਰਾਇਲ ਲਟਕਦਾ ਰਿਹਾ।