Breaking News Latest News

ਪੰਜਾਬ ‘ਚ 30 ਤੱਕ ਵਧੀਆਂ ਕੋਰੋਨਾ ਪਾਬੰਦੀਆਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ। ਫੋਟੋ ਏ ਐਨ ਆਈ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਕੋਵਿਡ-19 ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਹ ਦਿਸ਼ਾ-ਨਿਰਦੇਸ਼ 30 ਸਤੰਬਰ ਤਕ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਬਾਹਰਲੇ ਸੂਬਿਆਂ ਤੋਂ ਪੰਜਾਬ ਆਉਣ ਵਾਲੇ ਲੋਕ, ਭਾਵੇਂ ਉਹ ਸੜਕ ਰਾਹੀਂ ਪੰਜਾਬ ਆ ਰਹੇ ਹੋਣ ਜਾਂ ਹਵਾਈ ਜਹਾਜ਼ ਰਾਹੀਂ ਉਨ੍ਹਾਂ ਨੂੰ 72 ਘੰਟਿਆਂ ਦੇ ਅੰਦਰ-ਅੰਦਰ RT-PCR ਨੈਗੇਟਿਵ ਰਿਪੋਰਟ ਜਾਂ ਫੁਲ ਵੈਕਸੀਨੇਸ਼ਨ ਦਾ ਸਰਟੀਫੀਕੇਟ ਦਿਖਾਉਣਾ ਹੋਵੇਗਾ।

ਪੰਜਾਬ ਸਰਕਾਰ ਨੇ ਪਹਿਲਾਂ ਇਕੱਠੇ ਹੋਣ ‘ਤੇ ਵੀ ਪਾਬੰਦੀਆਂ ਲਗਾਈਆਂ ਸਨ ਪਰ ਹੁਣ ਇਨਡੋਰ 150 ਲੋਕ ਤੇ ਬਾਹਰੀ 300 ਲੋਕ ਇਕੱਠੇ ਹੋ ਸਕਦੇ ਹਨ। ਜਿੰਮ, ਸਿਨੇਮਾ, ਰੈਸਟੋਰੈਂਟ 50% ਸਮਰੱਥਾ ਦੇ ਨਾਲ ਖੁੱਲ੍ਹੇ ਰਹਿਣਗੇ।

ਦੂਜੇ ਪਾਸੇ, ਕਾਲਜ, ਕੋਚਿੰਗ ਸੈਂਟਰ ਅਤੇ ਉੱਚ ਸਿੱਖਿਆ ਸੰਸਥਾਵਾਂ ਸਿਰਫ ਇਸ ਸ਼ਰਤ ਤੇ ਖੁੱਲ੍ਹ ਸਕਦੀਆਂ ਹਨ ਕਿ ਟੀਚਿੰਗ, ਨਾਨ-ਟੀਚਿੰਗ ਸਟਾਫ਼ ਕੋਲ ਟੀਕੇ ਦੀਆਂ ਦੋਵੇਂ ਖੁਰਾਕਾਂ ਹੋਣੀਆਂ ਚਾਹੀਦੀਆਂ ਹਨ। ਇਸ ਦੇ ਨਾਲ, ਇਹੀ ਨਿਯਮ ਸਕੂਲਾਂ ‘ਤੇ ਵੀ ਲਾਗੂ ਹੋਵੇਗਾ, ਹਾਲਾਂਕਿ ਬੱਚਿਆਂ ਦੇ ਕੋਲ ਆਨਲਾਈਨ ਸਿੱਖਿਆ ਦਾ ਵਿਕਲਪ ਵੀ ਹੋਵੇਗਾ।

Related posts

ਤੀਆਂ ਦੇ ਤਿਉਹਾਰ ਨੇ ਕਰਵਾਇਆ ਵਿਰਸਾ ਯਾਦ

admin

ਪੰਜਾਬਣ ਮੁਟਿਆਰ ਨੇ ਕੈਨੇਡਾ ਪੁਲਿਸ ਵਿੱਚ ਲਵਾਏ ਸਟਾਰ

admin

ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਛੁੱਟੀ ਦਾ ਐਲਾਨ

admin