Punjab

ਪੰਜਾਬ ਜ਼ਿਮਨੀ ਚੋਣਾਂ ਲਈ ਭਾਜਪਾ ਨੇ 3 ਉਮੀਦਵਾਰ ਐਲਾਨੇ

ਚੰਡੀਗੜ੍ਹ – ਬੀ.ਜੇ.ਪੀ. ਨੇ ਪੰਜਾਬ ਜ਼ਿਮਨੀ ਚੋਣਾਂ ਨੂੰ ਲੈ ਕੇ 3 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਬੀ.ਜੇ.ਪੀ. ਦੇ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਚੋਣ ਲੜਨਗੇ। ਡੇਰਾ ਬਾਬਾ ਨਾਨਕ ਤੋਂ ਰਵੀਕਰਨ ਕਾਹਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਚੋਣ ਲੜਨਗੇ। ਭਾਜਪਾ ਨੇ ਅਜੇ ਚੱਬੇਵਾਲ ਸੀਟ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ
ਦਿੱਤਾ ਸੀ। ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੱਲੋਂ ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ,
ਚੱਬੇਵਾਲ (ਐੱਸ.ਸੀ.) ਤੋਂ ਇਸ਼ਾਂਕ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।

Related posts

ਸ਼ਾਮਚੁਰਾਸੀ ਨਗਰ ਕੌਂਸਲ ਦੀ ਚੋਣ ਸ਼ਨੀਵਾਰ 13 ਜੂਨ ਨੂੰ

admin

13 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਅੰਮ੍ਰਿਤਸਰ ‘ਚ  ਵਿਰੋਧ ਪ੍ਰਦਰਸ਼ਨ ਕਰੇਗੀ

admin

ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵਾਲੇ ਮਾਮਲੇ ਪਿੱਛੇ ਛੁਪੀ ਸਾਜਿਸ਼ ਦਾ ਪਰਦਾਫਾਸ਼ ਹੋਵੇ – ਸਿੰਘ ਸਾਹਿਬ

admin