India

ਪੰਜਾਬ ਤੇ ਹਰਿਆਣਾ ’ਚ ਭਲਕੇ ਕਈ ਥਾਈਂ ਪਵੇਗੀ ਸੰਘਣੀ ਧੁੰਦ

ਨਵੀਂ ਦਿੱਲੀ – ਭਾਰਤੀ ਮੌਸਮ ਵਿਭਾਗ ਨੇ ਸੋਮਵਾਰ ਕਿਹਾ ਕਿ ਮੰਗਲਵਾਰ ਤੇ ਬੁੱਧਵਾਰ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਦੇ ਕਈ ਹਿੱਸਿਆਂ ’ਚ ਸੰਘਨੀ ਧੁੰਦ ਪਏਗੀ । ਨਾਲ ਹੀ ਜ਼ੋਰਦਾਰ ਸ਼ੀਤ ਲਹਿਰ ਦੇ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ। ਪੰਜਾਬ ਦੇ ਕੁਝ ਹਿੱਸਿਆਂ ’ਚ ਸ਼ੁੱਕਰਵਾਰ ਤੱਕ ਵੀ ਰਾਤ ਅਤੇ ਸਵੇਰ ਵੇਲੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਨੇ ਕਿਹਾ ਕਿ ਤਿੰਨ ਦਿਨ ਪੂਰਬੀ ਭਾਰਤ ਦੇ ਮੈਦਾਨੀ ਇਲਾਕਿਆਂ ’ਚ ਸੰਘਣੀ ਤੋਂ ਸੰਘਣੀ ਧੁੰਦ ਰਹੇਗੀ। ਇਸ ਤੋਂ ਬਾਅਦ ਇਹ ਹੌਲੀ-ਹੌਲੀ ਘੱਟ ਜਾਵੇਗੀ।ਵਿਭਾਗ ਨੇ ਕਿਹਾ ਹੈ ਕਿ ਹਿੰਦ ਮਹਾਸਾਗਰ ਅਤੇ ਅਰਬ ਸਾਗਰ ’ਤੇ ਪੂਰਬੀ ਲਹਿਰਾਂ ਅਤੇ ਘੱਟ ਦਬਾਅ ਵਾਲੇ ਖੇਤਰ ਦੇ ਪ੍ਰਭਾਵ ਕਾਰਨ ਅਗਲੇ 3-4 ਦਿਨਾਂ ਦੌਰਾਨ ਦੱਖਣੀ ਤਾਮਿਲਨਾਡੂ, ਦੱਖਣੀ ਕੇਰਲ ਅਤੇ ਲਕਸ਼ਦੀਪ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਲਕਸ਼ਦੀਪ ਅਤੇ ਕੇਰਲ ’ਚ ਵੀਰਵਾਰ ਨੂੰ ਬਾਰਿਸ਼ ਹੋ ਸਕਦੀ ਹੈ। ਇਸ ’ਚ ਕਿਹਾ ਗਿਆ ਹੈ ਕਿ ਬੁੱਧਵਾਰ ਅਤੇ ਅਗਲੇ ਦੋ ਦਿਨਾਂ ਦੌਰਾਨ ਹਰਿਆਣਾ ਅਤੇ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿਚ ਰਾਤ ਅਤੇ ਸਵੇਰ ਦੇ ਸਮੇਂ ਸੰਘਣੀ ਧੁੰਦ ਬਣੀ ਰਹਿਣ ਦੀ ਸੰਭਾਵਨਾ ਹੈ।
ਮੰਗਲਵਾਰ ਤੋਂ ਸ਼ਨੀਵਾਰ ਦੌਰਾਨ ਉੱਤਰਾਖੰਡ ਦੇ ਕੁਝ ਹਿੱਸਿਆਂ ਤੇ ਮੰਗਲਵਾਰ ਤੇ ਬੁੱਧਵਾਰ ਨੂੰ ਪੂਰਬੀ ਰਾਜਸਥਾਨ ਤੇ ਪੱਛਮੀ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਸਵੇਰੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ , ਉੱਤਰ ਪ੍ਰਦੇਸ਼ , ਮੱਧ ਪ੍ਰਦੇਸ਼ , ਬਿਹਾਰ, ਪੱਛਮੀ ਬੰਗਾਲ, ਓਡਿਸ਼ਾ, ਆਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਉਪ-ਹਿਮਾਲੀਅਨ ਖੇਤਰ ਪੱਛਮੀ ਬੰਗਾਲ, ਸਿੱਕਮ ਅਤੇ ਤੇ ਝਾਰਖੰਡ ਦੇ ਵੱਖ-ਵੱਖ ਹਿੱਸਿਆਂ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ।

Related posts

ਦੇਸ਼ ’ਚ ਕੋਰੋਨਾ ਦੇ 756 ਨਵੇਂ ਮਾਮਲੇ ਆਏ ਸਾਹਮਣੇ, 5 ਮਰੀਜ਼ਾਂ ਦੀ ਹੋਈ ਮੌਤ

Bunty

ਭਾਰਤ ‘ਚ ਕੋਰੋਨਾ ਸੰਕ੍ਰਮਣ ਦੇੇ ਨਵੇਂ ਮਾਮਲਿਆਂ ‘ਚ ਆਈ 18 ਫੀਸਦੀ ਦੀ ਕਮੀ, ਮੌਤਾਂ ਦੀ ਗਿਣਤੀ ਵੀ ਘਟੀ : WHO

Bunty

ਅਪਰਾਧਿਕ ਰਿਕਾਰਡ ਵਾਲਾ ਉਮੀਦਵਾਰ ਉਤਰਿਆ ਤਾਂ ਅਖਬਾਰ ‘ਚ ਦੇਣੀ ਪਵੇਗੀ ਜਾਣਕਾਰੀ

Bunty