Punjab

ਪੰਜਾਬ ਤੇ ਹਰਿਆਣਾ ’ਚ ਸੰਘਣੀ ਧੁੰਦ ਛਾਈ; ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਦਸ ਉਡਾਣਾਂ ਰੱਦ

ਚੰਡੀਗੜ੍ਹ – ਸਾਲ ਦੇ ਆਖਰੀ ਦਿਨ ਪੰਜਾਬ ਤੇ ਹਰਿਆਣਾ ਵਿੱਚ ਸੰਘਣੀ ਧੁੰਦ ਦੀ ਛਾਦਰ ਛਾਈ ਹੋਈ ਹੈ। ਦੋਵਾਂ ਰਾਜਾਂ ਵਿੱਚ ਬਹੁਤੀਆਂ ਥਾਵਾਂ ’ਤੇ ਘੱਟੋ-ਘੱਟ ਤਾਪਮਾਨ ਡਿੱਗਣ ਨਾਲ ਆਮ ਜਨਜੀਵਨ ਲੀਹੋਂ ਲੱਥ ਗਿਆ ਹੈ। ਰਾਜਧਾਨੀ ਚੰਡੀਗੜ੍ਹ ਸਣੇ ਹੋਰਨਾਂ ਥਾਵਾਂ ’ਤੇ ਦਿਸਣ ਹੱਦ ਵੀ ਘੱਟ ਗਈ ਹੈ, ਜਿਸ ਕਰਕੇ ਹਵਾਈ, ਰੇਲ ਤੇ ਸੜਕੀ ਆਵਾਜਾਈ ’ਤੇ ਵੀ ਅਸਰ ਪਿਆ। ਸੰਘਣੀ ਧੁੰਦ ਕਰਕੇ ਇਥੇ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ’ਤੇ ਦਸ ਉਡਾਣਾਂ ਰੱਦ ਕਰਨੀਆਂ ਪਈਆਂ। ਇਸ ਤੋਂ ਪਹਿਲਾਂ ਸ਼ਨਿੱਚਰਵਾਰ ਨੂੰ ਵੀ 16 ਉਡਾਣਾਂ ਰੱਦ ਕੀਤੀਆਂ ਗਈਆਂ ਸਨ ਜਦੋਂਕਿ ਦੋ ਉਡਾਣਾਂ ਦਾ ਦੂਜੇ ਪਾਸੇ ਡਾਇਵਰਟ ਕੀਤਾ ਗਿਆ ਸੀ। ਚੰਡੀਗੜ੍ਹ ਵਿੱਚ ਘੱਟੋ ਘੱਟੋ ਤਾਪਮਾਨ 9.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਪੰਜਾਬ ਵਿੱਚ ਅੰਮ੍ਰਿਤਸਰ ’ਚ 9.2 ਡਿਗਰੀ, ਲੁਧਿਆਣਾ 9.1, ਪਟਿਆਲਾ 8.7 ਅਤੇ ਬਠਿੰਡਾ ਤੇ ਫਰੀਦਕੋਟ ਵਿੱਚ 7.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਇਸੇ ਤਰ੍ਹਾਂ ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 9.2, ਹਿਸਾਰ ਤੇ ਕਰਨਾਲ 9-9 ਡਿਗਰੀ, ਰੋਹਤਕ 10.8 ਡਿਗਰੀ, ਸਿਰਸਾ 9.4 ਤੇ ਨਾਰਨੌਲ ਵਿੱਚ 7.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸ ਦੌਰਾਨ ਉੱਤਰੀ ਭਾਰਤ ਦੇ ਹੋਰਨਾਂ ਹਿੱਸਿਆਂ ਵਿਚ ਵੀ ਸੰਘਣੀ ਧੁੰਦ ਪਈ। ਪਟਨਾ ਵਿੱਚ ਵੀ ਧੁੰਦ ਕਰਕੇ ਹਵਾਈ ਉਡਾਣਾਂ ’ਤੇ ਅਸਰ ਪਿਆ।

Related posts

ਵਿਦਿਆਰਥਣਾਂ ਨੇ ਵਰਕਿੰਗ ਮਾਡਲਾਂ ਤੇ ਦਿਲਚਸਪ ਕਲਾਕ੍ਰਿਤੀਆਂ ਰਾਹੀਂ ਪ੍ਰਤਿਭਾ ਦਾ ਪ੍ਰਦਰਸ਼ਨ

admin

ਜੀਐਟੀ ਘੁਟਾਲੇ Ḕਚ ਗ੍ਰਿਫਤਾਰ ਪੰਜਾਬ ਦੇ ਮੰਤਰੀ ਅਰੋੜਾ ਨੂੰ 7 ਦਿਨਾਂ ਦਾ ਰਿਮਾਂਡ

admin

ਔਰਤਾਂ ਦੇ ਅਧਿਕਾਰ, ਸਮਾਨਤਾ ਅਤੇ ਸਸ਼ਕਤੀਕਰਨ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

admin